24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਬੌਬੀ ਮਾਨ ਨੇ ਬੱਲੂਆਣਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿਚ ਕੀਤਾ ਧੰਨਵਾਦੀ ਦੌਰਾ

Ad Position 21
No active advertisement
ਅਜੀਤ ਡੈਸਕ 06-04-2026
ਅਬੋਹਰ, 5 ਅਪ੍ਰੈਲ (ਤੇਜਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਰਦੇਵ ਸਿੰਘ ਬੌਬੀ ਮਾਨ ਨੇ ਅੱਜ ਵਿਧਾਨ ਸਭਾ ਹਲਕਾ ਬੱਲੂਆਣਾ ਦੇ ਵੱਖ-ਵੱਖ ਪਿੰਡਾਂ ਵਿਚ ਜਨਤਕ ਮੀਟਿੰਗ ਕਰਦੇ ਹੋਏ ਪਾਰਟੀ ਵਰਕਰਾਂ ਅਤੇ ਪਿੰਡ ਵਾਸੀਆਂ ਦਾ ਲੋਕ ਸਭਾ ਚੋਣਾਂ ਦੇ ਵਿਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ | ਇਸ ਦੌਰਾਨ ਬੱਲੂਆਣਾ ਹਲਕੇ ਦੇ ਇੰਚਾਰਜ ਵਿਨੋਦ ਮੇਘ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕੌਰ ਸਿੰਘ ਬਹਾਵਵਾਲਾ ਨੇ ਜ਼ਿਲ੍ਹਾ ਪ੍ਰਧਾਨ ਨਰਦੇਵ ਸਿੰਘ ਬੌਬੀ ਮਾਨ ਦਾ ਨਿੱਘਾ ਸਵਾਗਤ ਕੀਤਾ | ਬੌਬੀ ਮਾਨ ਨੇ ਅੱਜ ਬੱਲੂਆਣਾ ਹਲਕੇ ਦੇ ਪਿੰਡ ਬੁਰਜ ਮੁਹਾਰ ਤੋਂ ਆਪਣੇ ਦੌਰੇ ਦੀ ਸ਼ੁਰੂਆਤ ਕੀਤੀ ਜਿਸ ਉਪਰੰਤ ਕਿੱਕਰ ਖੇੜਾ, ਕੰਧਵਾਲਾ, ਸ਼ੇਰਗੜ੍ਹ, ਦੋਦਾ, ਰਾਮਪੁਰਾ ਅਤੇ ਮਹਿਰਾਣਾ ਵਿਖੇ ਪਾਰਟੀ ਵਰਕਰਾਂ ਅਤੇ ਪਿੰਡ ਵਾਸੀਆਂ ਨਾਲ ਮੀਟਿੰਗਾਂ ਕਰਦੇ ਹੋਏ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਸਮੱਸਿਆਵਾਂ ਵੀ ਸੁਣੀਆਂ | ਇਸ ਦੌਰਾਨ ਬੌਬੀ ਮਾਨ ਅਤੇ ਵਿਨੋਦ ਮੇਘ ਨੇ ਪਾਰਟੀ ਵਰਕਰਾਂ ਨੂੰ ਆਗਾਮੀ ਵਿਧਾਨ ਸਭਾ ਚੋਣਾ ਲਈ ਲਾਮਬੰਧ ਵੀ ਕੀਤਾ | ਬੌਬੀ ਮਾਨ ਨੇ ਕਿਹਾ ਕਿ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਆਪਣੇ ਪੱਧਰ 'ਤੇ ਸਰਕਾਰ ਬਣਾਉਣ ਲਈ ਮਜ਼ਬੂਤੀ ਨਾਲ ਅੱਗੇ ਵੱਧ ਰਹੀ ਹੈ ਅਤੇ ਲਗਾਤਾਰ ਪਾਰਟੀ ਨੂੰ ਪੰਜਾਬ ਦੇ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ | ਉਨ੍ਹਾਂ ਕਿਹਾ ਕਿ ਪਾਰਟੀ ਵਲੋਂ ਨੌਜਵਾਨ ਆਗੂ ਵਿਨੋਦ ਮੇਘ ਨੂੰ ਬੱਲੂਆਣਾ ਹਲਕੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ, ਇਸ ਲਈ ਹੁਣ ਸਾਰੇ ਵਰਕਰਾਂ ਨੂੰ ਬਿਨਾਂ ਭੇਦਭਾਵ ਅਤੇ ਨਾਰਾਜ਼ਗੀ ਨੂੰ ਪਾਸੇ ਰੱਖ ਕੇ ਵਿਨੋਦ ਮੇਘ ਦੇ ਹੱਥ ਮਜ਼ਬੂਤ ਕਰਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਮੁੱਖ ਮੰਤਰੀ ਬਣਾਉਣ ਵੱਲ ਅੱਗੇ ਵਧਣ | ਇਸ ਮੌਕੇ ਮਾਰਕੀਟ ਕਮੇਟੀ ਅਬੋਹਰ ਦੇ ਸਾਬਕਾ ਵਾਈਸ ਚੇਅਰਮੈਨ ਰਜਿੰਦਰ ਸਿੰਘ ਬਰਾੜ ਚੰਨਣ ਖੇੜਾ, ਮੱਖਣ ਸਿੰਘ, ਸੁਖਰਾਜ ਸਿੰਘ ਸਰਪੰਚ ਬਹਾਵਵਾਲਾ, ਜਸਵੰਤ ਸਿੰਘ, ਜਥੇਦਾਰ ਗੁਰਦੀਪ ਸਿੰਘ ਨੰਬਰਦਾਰ ਆਦਿ ਤੋਂ ਇਲਾਵਾ ਪਾਰਟੀ ਵਰਕਰ ਅਤੇ ਵੱਖ-ਵੱਖ ਪਿੰਡਾਂ ਦੇ ਲੋਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਲੋਕਾਂ ਦੇ ਭਰੋਸੇ 'ਤੇ ਪੂਰੀ ਤਰ੍ਹਾਂ ਖਰੇ ਉਤਰੇ ਵਿਧਾਇਕ ਨਰੇਸ਼ ਕਟਾਰੀਆ-ਕਮਾਲਗੜ੍ਹ, ਮੱਲੇਵਾਲਾ ਅਗਲੀ ਖ਼ਬਰ ਅਮਨ ਦੁਰੇਜਾ ਮੁੜ ਕਾਂਗਰਸ 'ਚ ਹੋਏ ਸ਼ਾਮਿਲ
Ad Position 24