25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਲੋਕਾਂ ਦੇ ਭਰੋਸੇ 'ਤੇ ਪੂਰੀ ਤਰ੍ਹਾਂ ਖਰੇ ਉਤਰੇ ਵਿਧਾਇਕ ਨਰੇਸ਼ ਕਟਾਰੀਆ-ਕਮਾਲਗੜ੍ਹ, ਮੱਲੇਵਾਲਾ

Ad Position 21
No active advertisement
ਅਜੀਤ ਡੈਸਕ 06-04-2026
ਮੱਖੂ, 5 ਅਪ੍ਰੈਲ (ਕੁਲਵਿੰਦਰ ਸਿੰਘ ਸੰਧੂ)-ਜਦੋਂ ਤੋਂ ਹਲਕਾ ਜ਼ੀਰਾ ਦੀ ਅਗਵਾਈ ਵਿਧਾਇਕ ਨਰੇਸ਼ ਕਟਾਰੀਆ ਨੇ ਸੰਭਾਲੀ ਹੈ, ਉਸ ਸਮੇਂ ਤੋਂ ਹੀ ਹਲਕਾ ਜ਼ੀਰਾ ਵਿਕਾਸ ਦੀ ਰਾਹ 'ਤੇ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ | ਇਲਾਕੇ ਦੇ ਲੋਕਾਂ ਵਿਚ ਖ਼ੁਸ਼ੀ ਦੀ ਲਹਿਰ ਹੈ ਅਤੇ ਹਰ ਵਰਗ ਦੇ ਲੋਕ ਵਿਕਾਸ ਕਾਰਜਾਂ ਨਾਲ ਸੰਤੁਸ਼ਟੀ ਪ੍ਰਗਟ ਕਰ ਰਹੇ ਹਨ | ਉਹ ਆਪਣੇ ਹਰੇਕ ਵਰਕਰ ਅਤੇ ਆਗੂ ਨੂੰ ਪੂਰਾ ਮਾਣ-ਸਨਮਾਨ ਦਿੰਦੇ ਹਨ ਜਿਸ ਕਾਰਨ ਪਾਰਟੀ ਅੰਦਰ ਏਕਤਾ ਅਤੇ ਮਜ਼ਬੂਤੀ ਹੋਰ ਵਧੀ ਹੈ | ਲੋਕਾਂ ਨਾਲ ਸਿੱਧਾ ਸੰਪਰਕ ਰੱਖਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਦੀ ਉਨ੍ਹਾਂ ਵਿਚ ਬਹੁਤ ਵਧੀਆ ਯੋਗਤਾ ਹੈ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਚੇਅਰਮੈਨ ਗੁਰਪ੍ਰੀਤ ਸਿੰਘ ਸਰਪੰਚ ਕਮਾਲਗੜ੍ਹ ਅਤੇ ਸਰਪੰਚ ਸੁਖਜੀਤ ਸਿੰਘ ਸੰਧੂ ਮੱਲੇਵਾਲਾ ਪ੍ਰਧਾਨ ਕੋਆਪਰੇਟਿਵ ਸੁਸਾਇਟੀ ਮਾਛੀਵਾੜਾ ਨੇ ਪੱਤਰਕਾਰਾਂ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਵਿਧਾਇਕ ਨਰੇਸ਼ ਕਟਾਰੀਆ ਦੀ ਯੋਗ ਅਤੇ ਦੂਰ-ਦਰਸ਼ੀ ਅਗਵਾਈ ਹੇਠ ਹਲਕਾ ਜ਼ੀਰਾ ਨਵੀਆਂ ਬੁਲੰਦੀਆਂ ਛੂਹ ਰਿਹਾ ਹੈ | ਉਨ੍ਹਾਂ ਹੋਰ ਦੱਸਿਆ ਕਿ ਇਲਾਕੇ ਵਿਚ ਸੜਕਾਂ ਦੀ ਮੁਰੰਮਤ, ਪੀਣ ਵਾਲੇ ਪਾਣੀ ਦੀ ਸੁਵਿਧਾ, ਸਿੱਖਿਆ ਅਤੇ ਸਿਹਤ ਸੇਵਾਵਾਂ ਨੂੰ ਮਜ਼ਬੂਤ ਬਣਾਉਣ ਲਈ ਵੱਡੇ ਪੱਧਰ 'ਤੇ ਕੰਮ ਹੋ ਰਿਹਾ ਹੈ | ਪਿੰਡਾਂ ਵਿਚ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਕੇ ਲੋਕਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਆੳ ਲੋਕਾਂ ਦਾ ਭਰੋਸਾ ਹੀ ਵਿਧਾਇਕ ਨਰੇਸ਼ ਕਟਾਰੀਆ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਉਹ ਇਸ ਭਰੋਸੇ 'ਤੇ ਖਰੇ ਉਤਰ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਬੌਬੀ ਮਾਨ ਵਲੋਂ ਸਰਕਲ ਲੱਖੋ ਕੇ ਬਹਿਰਾਮ ਅੰਦਰ ਵਰਕਰ ਮੀਟਿੰਗਾਂ ਅਗਲੀ ਖ਼ਬਰ ਬੌਬੀ ਮਾਨ ਨੇ ਬੱਲੂਆਣਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਵਿਚ ਕੀਤਾ ਧੰਨਵਾਦੀ ਦੌਰਾ
Ad Position 24