25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਕੰਬੋਜ ਫਾਉਂਡੇਸ਼ਨ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਨੂੰ ਸੌਂਪਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 06-04-2026
ਪੰਜੇ ਕੇ ਉਤਾੜ, 5 ਅਪੈ੍ਰਲ (ਪੱਪੂ ਸੰਧਾ)-ਦੁਨੀਆਂ ਭਰ ਵਿਚ ਵੱਸਦੇ ਕੰਬੋਜ ਭਾਈਚਾਰੇ ਦੇ ਸਹਿਯੋਗ ਨਾਲ ਸ਼ਹੀਦ ਊਧਮ ਸਿੰਘ ਦੇ ਨਾਮ 'ਤੇ ਸਕਿੱਲ ਯੂਨੀਵਰਸਿਟੀ ਸਥਾਪਿਤ ਕਰਨ ਵਾਲੀ ਕੰਬੋਜ ਭਾਈਚਾਰੇ ਦੀ ਸਿਰਮੌਰ ਸੰਸਥਾ ਕੰਬੋਜ ਫਾਉਂਡੇਸ਼ਨ ਦੀ ਗਵਰਨਿੰਗ ਬਾਡੀ ਦੇ ਵਫ਼ਦ ਵਲੋਂ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਕੰਬੋਜ ਫਾਉਂਡੇਸ਼ਨ ਦੇ ਚੀਫ਼ ਪੈਟਰਨ ਤੇ ਫਾੳਾੂਡਰ ਚਾਂਸਲਰ ਡਾ. ਸੰਦੀਪ ਸਿੰਘ ਕੌੜਾ ਅਤੇ ਜਗਦੀਪ ਸਿੰਘ ਗੋਲਡੀ ਕੰਬੋਜ ਹਲਕਾ ਵਿਧਾਇਕ ਜਲਾਲਾਬਾਦ ਦੀ ਅਗਵਾਈ ਹੇਠ ਇਕ ਉੱਚ ਪੱਧਰੀ ਮੀਟਿੰਗ ਕੀਤੀ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੰਬੋਜ ਫਾਉਂਡੇਸ਼ਨ ਦੇ ਵਾਈਸ ਪ੍ਰਧਾਨ ਤੇ ਸਪੋਕਸਮੈਨ ਹਰਜਿੰਦਰ ਹਾਂਡਾ ਗੁਰੂਹਰਸਹਾਏ ਨੇ ਦੱਸਿਆ ਕਿ ਮੀਟਿੰਗ ਵਿਚ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਰਾਹੀਂ ਪੰਜਾਬ ਸਰਕਾਰ ਨੂੰ ਲਿਖਤੀ ਅਤੇ ਰਸਮੀ ਰੂਪ ਵਿਚ ਬੇਨਤੀ ਕੀਤੀ ਗਈ ਕਿ ਆਉਣ ਵਾਲੀ 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਵਿਸ਼ੇਸ਼ ਸ਼ਰਧਾਂਜਲੀ ਵਜੋਂ ਪੰਜਾਬ ਦੀ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਇਸ ਵਾਰ ਸ਼ਹੀਦ ਊਧਮ ਸਿੰਘ ਦੇ ਜਨਮ ਸਥਾਨ ਸੁਨਾਮ ਦੀ ਧਰਤੀ ਉੱਤੇ ਬੁਲਾਇਆ ਜਾਵੇ | ਹਰਜਿੰਦਰ ਹਾਂਡਾ ਨੇ ਦੱਸਿਆ ਕਿ ਮੀਟਿੰਗ ਦੌਰਾਨ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਕਿ 31 ਜੁਲਾਈ ਨੂੰ ਸੁਨਾਮ ਵਿਖੇ ਸ਼ਹੀਦਾਂ ਦੀ ਧਰਤੀ 'ਤੇ ਇਸ ਵਿਸ਼ੇਸ਼ ਸੈਸ਼ਨ ਦੌਰਾਨ ਹੀ ਸ਼ਹੀਦ ਊਧਮ ਸਿੰਘ ਦੇ ਨਾਮ ਉੱਤੇ ਬਣਨ ਜਾ ਰਹੀ ਸਕਿੱਲ ਯੂਨੀਵਰਸਿਟੀ ਦਾ ਐਕਟ (ਊਧਮ ਸਿੰਘ ਸ਼ਹੀਦ ਸਕਿੱਲ ਐਂਡ ਇੰਟਰਪਿਨਓਰਸ਼ਿਪ ਯੂਨੀਵਰਸਿਟੀ ਐਕਟ-2026) ਪਾਸ ਕੀਤਾ ਜਾਵੇ, ਜੋ ਕਿ ਸ਼ਹੀਦ ਊਧਮ ਸਿੰਘ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ | ਹਰਜਿੰਦਰ ਹਾਂਡਾ ਨੇ ਦੱਸਿਆ ਕਿ ਵਿਧਾਨ ਸਭਾ ਵਿਚ ਇਸ ਐਕਟ ਦੇ ਪਾਸ ਹੁੰਦੇ ਸਾਰ ਹੀ ਸ਼ਹੀਦ ਊਧਮ ਸਿੰਘ ਦੇ ਨਾਮ 'ਤੇ ਬਣਨ ਵਾਲੀ ਇਸ ਸਕਿੱਲ ਯੂਨੀਵਰਸਿਟੀ ਦਾ ਜਨਮ ਹੋ ਜਾਵੇਗਾ | ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪੰਜਾਬ ਸਰਕਾਰ ਦੀ ਤਰਫ਼ੋਂ ਕੰਬੋਜ ਭਾਈਚਾਰੇ ਦੇ ਵਫ਼ਦ ਨੂੰ ਵਿਸ਼ਵਾਸ ਦਿਵਾਇਆ ਕਿ ਕੰਬੋਜ ਭਾਈਚਾਰੇ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਪੰਜਾਬ ਸਰਕਾਰ ਦਿਲੋਂ ਯਤਨ ਕਰੇਗੀ | ਇਸ ਮੌਕੇ ਜਗਦੀਪ ਸਿੰਘ ਮਰੋਕ (ਸਾਬਕਾ ਜੱਜ), ਡਾ. ਸੂਬਾ ਸਿੰਘ ਕੰਬੋਜ, ਡਾ. ਮੰਗਲ ਸਿੰਘ, ਬਲਜਿੰਦਰ ਸਿੰਘ ਮੋਹਾਲੀ, ਹਰਦਿਆਲ ਕੰਬੋਜ ਸੁਨਾਮ, ਜਸਬੀਰ ਕੌੜਾ, ਹਰਦੀਪ ਸਨੌਰ, ਲੈਕਚਰਾਰ ਆਸ਼ੂਤੋਸ਼ ਕੰਬੋਜ, ਲੈਕਚਰਾਰ ਰਜਿੰਦਰ ਕੰਬੋਜ, ਜਗਦੀਸ਼ ਥਿੰਦ ਅਤੇ ਮਨਦੀਪ ਸਿੰਘ ਜੰਮੂ ਆਦਿ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਯੰਕ ਫਾਊਾਡੇਸ਼ਨ ਵਲੋਂ ਹੈਲਥ ਵੈਲਫੇਅਰ ਸੁਸਾਇਟੀ ਪਟਿਆਲਾ ਦਾ ਫ਼ਿਰੋਜ਼ਪੁਰ ਦੌਰੇ ਦੌਰਾਨ ਸਵਾਗਤ ਅਗਲੀ ਖ਼ਬਰ ਐਸ.ਐਮ.ਓ. ਡਾ.ਬਲਕਾਰ ਸਿੰਘ ਦੀ ਸੇਵਾਮੁਕਤੀ 'ਤੇ ਸਟਾਫ ਨੇ ਦਿੱਤੀ ਵਿਦਾਇਗੀ ਪਾਰਟੀ
Ad Position 24