25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਬਲਾਕ ਅਬੋਹਰ 2 ਦੇ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਇਕ ਰੋਜ਼ਾ ਵਰਕਸ਼ਾਪ ਮੁਕੰਮਲ

Ad Position 21
No active advertisement
ਅਜੀਤ ਡੈਸਕ 06-04-2026
ਅਬੋਹਰ, 5 ਅਪ੍ਰੈਲ (ਤੇਜਿੰਦਰ ਸਿੰਘ ਖ਼ਾਲਸਾ)-ਬਲਾਕ ਅਬੋਹਰ 2 ਦੇ ਵੱਖ-ਵੱਖ ਕਲੱਸਟਰ ਸਕੂਲਾਂ ਵਿਚ ਅਧਿਆਪਕਾਂ ਦੀ ਇਕ ਰੋਜ਼ਾ ਵਰਕਸ਼ਾਪ ਆਯੋਜਿਤ ਕੀਤੀ ਗਈ | ਬਲਾਕ ਅਬੋਹਰ 2 ਦੇ ਵੱਖ-ਵੱਖ ਕਲੱਸਟਰ ਪ੍ਰਾਇਮਰੀ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਕਲਾਸਾਂ ਦੇ ਇੰਚਾਰਜ ਅਧਿਆਪਕਾਂ ਲਈ ਹੱਥ ਨਾਲ ਬਣੀ ਸਮਗਰੀ ਬਣਾਉਣ ਲਈ ਇਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ | ਵਰਕਸ਼ਾਪਾਂ ਦਾ ਸਾਰਾ ਸੰਚਾਲਨ ਮਾਨਯੋਗ ਬਲਾਕ ਪ੍ਰਾਇਮਰੀ ਸਿੱਖਿਆ ਅਧਿਕਾਰੀ ਬਾਲਾ ਰਾਮ ਅਤੇ ਸੀ.ਐੱਚ.ਟੀ ਮਹਾਂਵੀਰ ਟਾਕ, ਬੀ.ਆਰ.ਸੀ ਨੀਰਜ ਖੰਨਾ ਦੀ ਨਿਗਰਾਨੀ ਹੇਠ ਕੀਤਾ ਗਿਆ | ਪੂਰੇ ਬਲਾਕ ਦੇ ਪ੍ਰੀ ਪ੍ਰਾਇਮਰੀ ਅਧਿਆਪਕਾਂ ਵਲੋਂ ਇਸ ਵਰਕਸ਼ਾਪ ਵਿਚ ਭਾਗ ਲਿਆ ਗਿਆ | ਰਾਜ ਦੇ ਨਿਰਦੇਸ਼ਾਂ ਅਨੁਸਾਰ, ਟੀਮ ਪ੍ਰਥਮ ਦੇ ਸਟੇਟ ਟੀਮ ਮੈਂਬਰ ਹਰਮੀਤ ਸਿੰਘ, ਜ਼ਿਲ੍ਹਾ ਰਿਸੋਰਸ ਪਰਸਨ ਰੌਸ਼ਨ ਸਿੰਘ ਅਤੇ ਰੋਹਿਤ ਕੁਮਾਰ ਵਲੋਂ ਸਹਾਇਕ ਸਮੱਗਰੀ ਬਣਾਉਣ ਵਿਚ ਅਧਿਆਪਕਾਂ ਨੂੰ ਵਿਸ਼ੇਸ਼ ਸਹਾਇਤਾ ਦਿੱਤੀ ਗਈ | ਬਲਾਕ ਰਿਸੋਰਸ ਕੋਆਰਡੀਨੇਟਰ ਮਹਾਂਵੀਰ ਟਾਂਕ ਅਤੇ ਨੀਰਜ ਖੰਨਾ ਨੇ ਕਿਹਾ ਕਿ ਇਹ ਸਹਾਇਕ ਸਮੱਗਰੀ ਪ੍ਰੀ-ਪ੍ਰਾਇਮਰੀ ਬੱਚਿਆਂ ਨੂੰ ਪੜ੍ਹਾਉਣ ਵਿਚ ਬਹੁਤ ਮਦਦਗਾਰ ਹੋਵੇਗੀ ਅਤੇ ਟੀਮ ਪ੍ਰਥਮ ਦੇ ਮੈਂਬਰਾਂ ਦਾ ਵਿਸ਼ੇਸ਼ ਧੰਨਵਾਦ ਕੀਤਾ ਗਿਆ | ਇਸ ਦੌਰਾਨ ਸੀ.ਐੱਚ.ਟੀ. ਦੇ ਸਮੁੱਚੇ ਪ੍ਰਬੰਧ ਦੀ ਸ਼ਲਾਘਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਮੀਂਹ ਤੇ ਗੜੇਮਾਰੀ ਕਾਰਨ ਬਰਬਾਦ ਹੋਈਆਂ ਫ਼ਸਲਾਂ ਦਾ ਤੁਰੰਤ ਮੁਆਵਜ਼ਾ ਦੇਵੇ ਸਰਕਾਰ-ਕੰਵਲ ਕਾਲੜਾ ਅਗਲੀ ਖ਼ਬਰ ਛਿੰਦਰਪਾਲ ਸਿੰਘ ਦਾਨੇਵਾਲੀਆ ਅਕਾਲੀ ਦਲ ਦੇ ਸਰਕਲ ਪ੍ਰਧਾਨ ਨਿਯੁਕਤ
Ad Position 24