25-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

108 ਐਂਬੂਲੈਂਸ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 06-04-2026
ਫ਼ਾਜ਼ਿਲਕਾ, 5 ਅਪ੍ਰੈਲ (ਦਵਿੰਦਰ ਪਾਲ ਸਿੰਘ)-108 ਐਂਬੂਲੈਂਸ ਕਰਮਚਾਰੀ ਯੂਨੀਅਨ ਪੰਜਾਬ ਦੀ ਇਕ ਅਹਿਮ ਸੂਬਾ ਪੱਧਰੀ ਮੀਟਿੰਗ ਮੁੱਲਾਂਪੁਰ ਵਿਖੇ ਹੋਈ ਜਿਸ ਵਿਚ ਪੰਜਾਬ ਭਰ ਦੇ ਵੱਖ-ਵੱਖ ਜ਼ਿਲਿ੍ਹਆਂ ਦੇ ਪ੍ਰਧਾਨਾਂ ਅਤੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ | ਇਸ ਮੀਟਿੰਗ ਦੌਰਾਨ ਮੁਲਾਜ਼ਮਾਂ ਨੂੰ ਦਰਪੇਸ਼ ਮੁਸ਼ਕਿਲਾਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਜਥੇਬੰਦੀ ਦੀ ਨਵੀਂ ਕਾਰਜਕਾਰੀ ਕਮੇਟੀ ਦੀ ਚੋਣ ਵੀ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜਸਦੀਪ ਸਿੰਘ ਚੀਮਾ ਨੇ ਦੱਸਿਆ ਕਿ ਸਰਕਾਰ ਵਲੋਂ 108 ਐਂਬੂਲੈਂਸ ਸੇਵਾਵਾਂ ਲਈ ਨਵਾਂ ਟੈਂਡਰ ਖੋਲ੍ਹਣ ਦੀ ਪ੍ਰਕਿਰਿਆ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੇ ਭਰੋਸਾ ਦਿੱਤਾ ਸੀ ਕਿ ਨਵੇਂ ਟੈਂਡਰ ਵਿਚ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਪਹਿਲ ਦਿੱਤੀ ਜਾਵੇਗੀ ਅਤੇ ਤਨਖ਼ਾਹਾਂ ਵਿਚ ਵਾਧਾ ਕੀਤਾ ਜਾਵੇਗਾ | ਚੀਮਾ ਨੇ ਸਪਸ਼ਟ ਕੀਤਾ ਕਿ ਜੇਕਰ ਇਸ ਵਾਰ ਵੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਗਿਆ, ਤਾਂ ਯੂਨੀਅਨ ਤਿੱਖਾ ਸੰਘਰਸ਼ ਵਿੱਢਣ ਲਈ ਮਜਬੂਰ ਹੋਵੇਗੀ | ਮੀਟਿੰਗ ਦੌਰਾਨ ਸਰਵਸੰਮਤੀ ਨਾਲ ਨਵੀਂ ਟੀਮ ਦੀ ਚੋਣ ਕੀਤੀ ਗਈ ਜਿਸ ਵਿਚ ਜਸਦੀਪ ਸਿੰਘ ਚੀਮਾ ਨੂੰ ਸੂਬਾ ਪ੍ਰਧਾਨ, ਅਰਵਿੰਦ ਚੌਹਾਨ ਨੂੰ ਵਾਈਸ ਪ੍ਰਧਾਨ, ਸੁਖਰਾਜ ਸਿੰਘ ਖ਼ਜ਼ਾਨਚੀ, ਸੁਖਦੀਪ ਸਿੰਘ ਪ੍ਰੈੱਸ ਸਕੱਤਰ, ਜੋਗਾ ਸਿੰਘ ਜਨਰਲ ਸਕੱਤਰ, ਸੱਤ ਨਰਾਇਣ ਸਲਾਹਕਾਰ, ਕਿਰਨਦੀਪ ਸਿੰਘ ਉਪ ਜਨਰਲ ਸਕੱਤਰ, ਰਾਕੇਸ਼ ਕੁਮਾਰ ਮੁੱਖ ਸਲਾਹਕਾਰ, ਰਾਜ ਸਿੰਘ ਸਹਾਇਕ ਪ੍ਰੈੱਸ ਸਕੱਤਰ ਅਤੇ ਗੁਰਿੰਦਰ ਸਿੰਘ 'ਤੇ ਹਰਮੀਤ ਸਿੰਘ ਜ਼ੋਨ ਪ੍ਰਧਾਨ ਚੁਣੇ ਗਏ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੀਤਾ ਭਵਨ ਮੰਦਰ ਵਿਖੇ 131 ਪਰਿਵਾਰਾਂ ਨੂੰ ਰਾਸ਼ਨ ਵੰਡਿਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੀ ਜ਼ਿਲ੍ਹਾ ਪੱਧਰੀ ਮੀਟਿੰਗ 'ਚ ਪੰਥ, ਪੰਜਾਬ ਅਤੇ ਕਿਸਾਨੀ ਹਿਤਾਂ ਦੀ ਰੱਖਿਆ ਲਈ ਇ...
Ad Position 24