26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਕੁਦਰਤੀ ਆਫ਼ਤ ਕਾਰਨ ਨੁਕਸਾਨੀਆਂ ਫ਼ਸਲਾਂ ਲਈ ਕਿਸਾਨਾਂ ਨੂੰ 50,000 ਪ੍ਰਤੀ ਏਕੜ ਮੁਆਵਜ਼ਾ ਦੇਵੇ ਪੰਜਾਬ ਸਰਕਾਰ-ਸਾਬਕਾ ਵਿਧਾਇਕ ਲੋਹਗੜ੍ਹ <br/>

Ad Position 21
No active advertisement
ਅਜੀਤ ਡੈਸਕ 06-04-2026
ਧਰਮਕੋਟ, 5 ਅਪ੍ਰੈਲ (ਪਰਮਜੀਤ ਸਿੰਘ)-ਹਲਕਾ ਧਰਮਕੋਟ 'ਚ ਸਨਿਚਰਵਾਰ ਨੂੰ ਹੋਈ ਭਾਰੀ ਗੜੇਮਾਰੀ ਦੌਰਾਨ ਨੁਕਸਾਨੀਆਂ ਗਈਆਂ ਫ਼ਸਲਾਂ ਲਈ ਪੰਜਾਬ ਸਰਕਾਰ ਕਿਸਾਨਾਂ ਨੂੰ 50 ਹਜਾਰ ਪ੍ਰਤੀ ਏਕੜ ਮੁਆਵਜ਼ਾ ਦੇਵੇ | ਹਲਕਾ ਧਰਮਕੋਟ ਦੇ ਇਲਾਕੇ 'ਚ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਮੌਕੇ 'ਤੇ ਪਹੁੰਚ ਕੇ ਮੁਆਇਨਾ ਕਰਦੇ ਹੋਏ ਸਾਬਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਵਲੋਂ ਪੰਜਾਬ ਸਰਕਾਰ ਤੇ ਟਿੱਪਣੀ ਕਰਦਿਆਂ ਹੋਇਆਂ ਕਿਹਾ ਕਿ ਸਰਕਾਰ ਮਹਿਜ਼ ਝੂਠੇ ਦਾਅਵਿਆਂ ਦੇ ਆਸਰੇ ਡੰਗ ਟਪਾ ਰਹੀ ਹੈ | ਕਿਸਾਨਾਂ ਵਲੋਂ ਕਾਕਾ ਲੋਹਗੜ੍ਹ ਦੇ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਫ਼ਸਲ ਦੀ ਵਾਢੀ ਤੋਂ ਠੀਕ ਪਹਿਲਾਂ ਆਈ ਇਸ ਕੁਦਰਤੀ ਆਫ਼ਤ ਨੇ ਪੈਦਾਵਾਰ 'ਤੇ ਗੰਭੀਰ ਅਸਰ ਪਾਇਆ ਜਿਸ ਕਾਰਨ ਉਨ੍ਹਾਂ ਨੂੰ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪਵੇਗਾ | ਕਾਕਾ ਲੋਹਗੜ੍ਹ ਨੇ ਸੂਬਾ ਸਰਕਾਰ ਤੋਂ ਤੁਰੰਤ ਸਥਿਤੀ ਦਾ ਜਾਇਜ਼ਾ ਲੈਣ ਗਿਰਦਾਵਰੀ ਦੇ ਹੁਕਮ ਜਾਰੀ ਕਰਨ ਦੀ ਮੰਗ ਕੀਤੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੂੰ ਬਿਨ੍ਹਾਂ ਦੇਰੀ ਕੀਤੇ ਪ੍ਰਭਾਵਿਤ ਕਿਸਾਨਾਂ ਨੂੰ 50,000 ਪ੍ਰਤੀ ਏਕੜ ਮੁਆਵਜ਼ਾ ਦੇਣਾ ਚਾਹੀਦਾ ਹੈ ਤਾਂ ਜੋ ਉਹ ਇਸ ਨੁਕਸਾਨ ਤੋਂ ਉੱਭਰ ਸਕਣ | ਦੂਸਰੇ ਪਾਸੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਵੀ ਸੂਬਾ ਸਰਕਾਰ ਤੇ ਦਬਾਅ ਬਣਾਉਂਦੇ ਹੋਏ ਕੁਦਰਤੀ ਆਫ਼ਤ ਕਾਰਨ ਹੋਏ ਨੁਕਸਾਨ ਦੀ ਭਰਪਾਈ ਦੀ ਮੰਗ ਕੀਤੀ ਹੈ | ਭਾਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਸਾਰਜ ਸਿੰਘ ਪੰਡੋਰੀ ਦਾ ਕਹਿਣਾ ਹੈ ਕਿ ਲਗਾਤਾਰ ਬਦਲਦੇ ਮੌਸਮ ਤੇ ਬੇ ਮੌਸਮੀ ਮੀਂਹ ਤੇ ਗੜੇ ਮਾਰੀ ਨੇ ਖੇਤੀਬਾੜੀ ਸੈਕਟਰ ਨੂੰ ਅਸਥਿਰ ਕਰ ਦਿੱਤਾ ਹੈ | ਅਜਿਹੇ 'ਚ ਸਰਕਾਰ ਨੂੰ ਫ਼ਸਲ ਬੀਮਾ ਤੇ ਰਾਹਤ ਪੈਕੇਜ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨਾ ਚਾਹੀਦਾ | ਪ੍ਰਭਾਵਿਤ ਇਲਾਕਿਆਂ ਦੇ ਕਿਸਾਨਾਂ ਦਾ ਕਹਿਣਾ ਹੈ ਕਿ ਧਰਮਕੋਟ ਹਲਕੇ 'ਚ ਕਣਕ ਬਿਲਕੁਲ ਹੀ ਜ਼ਮੀਨ 'ਤੇ ਡਿੱਗ ਗਈ ਹੈ ਤੇ ਕਈ ਥਾਵਾਂ ਤੇ ਬੱਲੀਆਂ ਝੁਕ ਗਈਆਂ ਹਨ | ਕਈ ਥਾਵਾਂ 'ਤੇ ਫ਼ਸਲ ਜ਼ਮੀਨ 'ਤੇ ਵਿਛ ਕੇ ਬਿਲਕੁਲ ਹੀ ਨਸ਼ਟ ਹੋ ਗਈ ਹੈ, ਜਿਸ ਨਾਲ ਕਿਸਾਨ ਵੱਡੀ ਪੱਧਰ 'ਤੇ ਪ੍ਰਭਾਵਿਤ ਹੋਏ ਹਨ |

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਦੀ ਜੈਤੋ ਰੈਲੀ ਤੋਂ ਪਹਿਲਾਂ ਫ਼ਰੀਦਕੋਟ ਪੁਲਿਸ ਨੇ 1158 ਸਹਾਇਕ ਪ੍ਰੋਫੈਸਰਾਂ ਨੂੰ ਥਾਣੇ ਡੱਕਿਆ ਤੇ ਘਰਾਂ '... ਅਗਲੀ ਖ਼ਬਰ ਬੀ.ਕੇ.ਯੂ. ਏਕਤਾ ਉਗਰਾਹਾਂ ਵਲੋਂ ਡੀ.ਸੀ. ਦਫ਼ਤਰ ਅੱਗੇ ਧਰਨਾ ਅੱਜ <br/>
Ad Position 24