26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਅਵਾਰਾ ਪਸ਼ੂ ਨਾਲ ਟਕਰਾਈ ਕਾਰ, ਪਤੀ-ਪਤਨੀ 'ਤੇ ਬੇਟੀ ਜ਼ਖ਼ਮੀ

Ad Position 21
No active advertisement
ਅਜੀਤ ਡੈਸਕ 06-04-2026
ਅਬੋਹਰ, 5 ਅਪ੍ਰੈਲ (ਵਿਵੇਕ ਹੂੜੀਆ)-ਅਬੋਹਰ 'ਚ ਆਵਾਰਾ ਪਸ਼ੂਆਂ ਦੀ ਵਧ ਰਹੀ ਸਮੱਸਿਆ ਹੁਣ ਜਾਨਲੇਵਾ ਸਾਬਤ ਹੋ ਰਹੀ ਹੈ | ਤਾਜ਼ਾ ਮਾਮਲਾ ਸ਼ਨੀਵਾਰ ਦੇਰ ਰਾਤ ਦਾ ਹੈ, ਜਿੱਥੇ ਇਕ ਕਾਰ ਆਵਾਰਾ ਪਸ਼ੂ ਨਾਲ ਟਕਰਾਉਣ ਕਾਰਨ ਇਕੋ ਪਰਿਵਾਰ ਦੇ ਤਿੰਨ ਜੀਅ ਜ਼ਖ਼ਮੀ ਹੋ ਗਏ | ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਪਿੰਡ ਖੁੱਬਣ ਦੇ ਰਹਿਣ ਵਾਲੇ ਰਾਜਵਿੰਦਰ ਸਿੰਘ ਆਪਣੀ ਪਤਨੀ ਅਤੇ ਬੇਟੀ ਨਵਰੀਤ ਕੌਰ ਨਾਲ ਕਾਰ ਵਿਚ ਸਵਾਰ ਹੋ ਕੇ ਪਿੰਡ ਸੀਤੋ ਵੱਲ ਜਾ ਰਹੇ ਸਨ | ਜਾਣਕਾਰੀ ਅਨੁਸਾਰ ਰਸਤੇ ਵਿਚ ਅਚਾਨਕ ਇਕ ਆਵਾਰਾ ਪਸ਼ੂ ਕਾਰ ਦੇ ਸਾਹਮਣੇ ਆ ਗਿਆ, ਜਿਸ ਕਾਰਨ ਗੱਡੀ ਬੇਕਾਬੂ ਹੋ ਕੇ ਉਸ ਨਾਲ ਜਾ ਟਕਰਾਈ | ਹਾਦਸੇ ਤੋਂ ਤੁਰੰਤ ਬਾਅਦ ਰਾਹਗੀਰਾਂ ਨੇ ਜ਼ਖ਼ਮੀਆਂ ਨੂੰ ਕਾਰ ਵਿਚੋਂ ਬਾਹਰ ਕੱਢਿਆ ਅਤੇ ਸੀਤੋ ਦੇ ਸਰਕਾਰੀ ਹਸਪਤਾਲ ਵਿਚ ਭਰਤੀ ਕਰਵਾਇਆ | ਡਾਕਟਰਾਂ ਮੁਤਾਬਿਕ ਰਾਜਵਿੰਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ, ਜਦਕਿ ਉਨ੍ਹਾਂ ਦੀ ਬੇਟੀ ਨਵਰੀਤ ਕੌਰ ਜ਼ਿਆਦਾ ਜ਼ਖ਼ਮੀ ਹੋਣ ਕਾਰਨ ਹਸਪਤਾਲ ਵਿਚ ਜ਼ੇਰੇ-ਇਲਾਜ ਹੈ | ਇਸ ਘਟਨਾ ਤੋਂ ਬਾਅਦ ਇਲਾਕਾ ਨਿਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਪਿੰਡ ਵਾਸੀਆਂ ਨੇ ਦੱਸਿਆ ਕਿ ਸੜਕਾਂ 'ਤੇ ਆਵਾਰਾ ਪਸ਼ੂਆਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ, ਜਿਸ ਕਾਰਨ ਆਏ ਦਿਨ ਸੜਕ ਹਾਦਸੇ ਵਾਪਰ ਰਹੇ ਹਨ | ਉਨ੍ਹਾਂ ਪ੍ਰਸ਼ਾਸਨ ਅਤੇ ਚੁਣੇ ਹੋਏ ਨੁਮਾਇੰਦਿਆਂ ਤੋਂ ਮੰਗ ਕੀਤੀ ਹੈ ਕਿ ਇਸ ਗੰਭੀਰ ਸਮੱਸਿਆ ਦਾ ਜਲਦ ਹੱਲ ਕੀਤਾ ਜਾਵੇ ਤਾਂ ਜੋ ਕੀਮਤੀ ਜਾਨਾਂ ਬਚਾਈਆਂ ਜਾ ਸਕਣ | ਹਸਪਤਾਲ ਪ੍ਰਸ਼ਾਸਨ ਵਲੋਂ ਸੂਚਨਾ ਮਿਲਣ 'ਤੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ 2 ਵਿਅਕਤੀ ਕਾਬੂ ਅਗਲੀ ਖ਼ਬਰ ਭਗਵੰਤ ਮਾਨ ਦੇ '4 ਸ਼ਾਨਦਾਰ ਸਾਲ' ਦੇ ਬੋਰਡਾਂ ਨਾਲ ਵਿੰਨਿ੍ਹਆ ਪੰਜਾਬ, ਹਰ ਚੌਕ-ਚੁਰਾਹੇ ਦਾ ਬਣੇ ਸ਼ਿੰਗਾਰ
Ad Position 24