26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 06-04-2026
ਜਲਾਲਾਬਾਦ, 5 ਅਪ੍ਰੈਲ (ਕਰਨ ਚੁਚਰਾ)-ਥਾਣਾ ਵੈਰੋਕੇ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਮਹਿਲਾ ਹੌਲਦਾਰ ਕਿਰਨਦੀਪ ਕੌਰ ਨੇ ਦੱਸਿਆ ਕਿ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਅਤੇ ਵਾਹਨਾਂ ਦੀ ਚੈਕਿੰਗ ਲਈ ਗਸ਼ਤ ਕਰ ਰਹੀ ਸੀ | ਜਦੋਂ ਪੁਲਿਸ ਦੀ ਗੱਡੀ ਢਾਬ ਖ਼ੁਸ਼ਹਾਲ ਜੋਈਆ ਤੋਂ ਪਿੰਡ ਅਰਨੀਵਾਲਾ ਵੱਲ ਜਾ ਰਹੀ ਸੀ ਤਾਂ ਵਾਟਰ ਵਰਕਸ ਨੇੜੇ ਇਕ ਨੌਜਵਾਨ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੇ ਹੱਥ ਵਿਚ ਫੜਿਆ ਮੋਮੀ ਲਿਫ਼ਾਫ਼ਾ ਘਾਹ ਵਿਚ ਸੁੱਟ ਕੇ ਪਿੱਛੇ ਮੁੜਨ ਲੱਗਿਆ ਤਾਂ ਪੁਲਿਸ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਪਰਮਜੀਤ ਸਿੰਘ ਉਰਫ਼ ਮੀਤਾ ਪੁੱਤਰ ਦਰਸ਼ਨ ਸਿੰਘ ਵਾਸੀ ਗੁਮਾਨੀ ਵਾਲਾ ਖੂਹ ਨੂੰ ਕਾਬੂ ਕਰਕੇ ਲਿਫ਼ਾਫ਼ੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 6 ਗਰਾਮ ਹੈਰੋਇਨ ਬਰਾਮਦ ਹੋਈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਐਸ.ਐਸ.ਪੀ ਦਫਤਰ ਅੱਗੇ ਲੱਗਣ ਵਾਲੇ ਧਰਨੇ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ ਅਗਲੀ ਖ਼ਬਰ ਹੈਰੋਇਨ ਸਮੇਤ 2 ਵਿਅਕਤੀ ਕਾਬੂ
Ad Position 24