26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਐਸ.ਐਸ.ਪੀ ਦਫਤਰ ਅੱਗੇ ਲੱਗਣ ਵਾਲੇ ਧਰਨੇ ਦੀਆਂ ਤਿਆਰੀਆਂ ਸੰਬੰਧੀ ਮੀਟਿੰਗ

Ad Position 21
No active advertisement
ਅਜੀਤ ਡੈਸਕ 06-04-2026
ਗੁਰੂਹਰਸਹਾਏ, 5 ਅਪ੍ਰੈਲ(ਹਰਚਰਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਆਗੂ ਧਰਮ ਸਿੰਘ ਸਿੱਧੂ ਦੀ ਅਗਵਾਈ 'ਚ ਹਲਕਾ ਗੁਰੂਹਰਸਹਾਏ ਦੇ ਪਿੰਡਾਂ ਦੇ ਕਿਸਾਨਾਂ ਮਜ਼ਦੂਰਾਂ ਦੀ ਵਿਸ਼ਾਲ ਮੀਟਿੰਗ ਗੁਰਦੁਆਰਾ ਪ੍ਰਗਟ ਸਾਹਿਬ ਵਿਖੇ ਹੋਈ | ਇਸ ਸਬੰਧੀ ਕੁਲਦੀਪ ਸਿੰਘ ਪੈੱ੍ਰਸ ਸਕੱਤਰ ਨੇ ਮੀਡੀਆ ਨੂੰ ਦੱਸਿਆ ਕਿ ਜਿਹੜੇ ਵੱਖ-ਵੱਖ ਥਾਣਿਆਂ ਵਿਚ ਕਿਸਾਨਾਂ ਮਜ਼ਦੂਰਾਂ 'ਤੇ ਝੂਠੇ ਪਰਚੇ ਦਰਜ ਹੋਏ ਹਨ, ਨੂੰ ਰੱਦ ਕਰਨ ਲਈ ਪੁਲਿਸ ਪ੍ਰਸ਼ਾਸਨ ਨਾਲ ਕਈ ਵਾਰ ਜਥੇਬੰਦੀ ਦੇ ਆਗੂਆਂ ਦੀਆਂ ਮੀਟਿੰਗਾਂ ਹੋਈਆਂ ਸਨ | ਮੀਟਿੰਗ ਕਰਕੇ ਪੁਲਿਸ ਪ੍ਰਸ਼ਾਸਨ ਵਿਸ਼ਵਾਸ ਦਿੰਦਾ ਰਿਹਾ ਪਰ ਕੋਈ ਵੀ ਮਸਲਾ ਹੱਲ ਨਹੀਂ ਕੀਤਾ ਗਿਆ | ਉਹਨਾਂ ਦੱਸਿਆ ਕਿ ਪੰਜਾਬ ਨੂੰ ਪੁਲਿਸ ਸਟੇਟ ਬਣਾ ਕੇ ਸ਼ਕਤੀਆਂ ਦਿੱਤੀਆਂ ਹੋਈਆਂ ਹਨ | ਲੋਕਾਂ ਦੇ ਮਸਲੇ ਹੱਲ ਕਰਵਾਉਣ ਅਤੇ ਪੁਲਿਸ ਡਰ ਖ਼ਤਮ ਕਰਨ ਲਈ ਐਸ.ਐਸ.ਪੀ ਫਿਰੋਜ਼ਪੁਰ ਦਫਤਰ ਅੱਗੇ 7 ਅਪ੍ਰੈਲ ਨੂੰ ਵਿਸ਼ਾਲ ਧਰਨਾ ਦਿੱਤਾ ਜਾਵੇਗਾ | ਜਿਸ ਵਿਚ ਜ਼ੋਨ ਗੁਰੂਹਰਸਹਾਏ ਤੋਂ ਵੱਡੀ ਗਿਣਤੀ 'ਚ ਕਿਸਾਨਾਂ ਮਜ਼ਦੂਰਾਂ ਸਮੇਤ ਬੀਬੀਆਂ ਸ਼ਾਮਿਲ ਹੋਣਗੀਆਂ | ਇਸ ਮੀਟਿੰਗ ਵਿਚ ਕਈ ਹੋਰ ਅਹਿਮ ਮੰਗਾਂ ਅਤੇ ਮਸਲਿਆਂ 'ਤੇ ਵਿਚਾਰ ਕੀਤਾ ਗਿਆ | ਇਸ ਮੀਟਿੰਗ 'ਚ ਮੇਜਰ ਸਿੰਘ, ਅਵਤਾਰ ਸਿੰਘ, ਦਰਸ਼ਨ ਸਿੰਘ, ਕਪੂਰ ਸਿੰਘ ,ਬਲਵੀਰ ਸਿੰਘ, ਬਲਵਿੰਦਰ ਸਿੰਘ, ਸੁਖਦੇਵ ਸਿੰਘ ,ਸ਼ਾਮ ਲਾਲ, ਦੀਵਾਨ ਚੰਦ, ਕਿ੍ਸ਼ਨ ਲਾਲ ,ਰਣਜੀਤ ਸਿੰਘ, ਪਰਮਜੀਤ ਸਿੰਘ ,ਨਿਸ਼ਾਨ ਸਿੰਘ ਭਗਵਾਨ ਸਿੰਘ, ਪ੍ਰੀਤਮ ਸਿੰਘ ਆਦਿ ਸਮੇਤ ਵੱਡੀ ਗਿਣਤੀ ਯੂਨੀਅਨ ਨਾਲ ਜੁੜੇ ਲੋਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਬਲਬੀਰ ਸਿੰਘ ਪੰਨੂੰ ਤੇ ਮਹਿਲਾ ਵਿੰਗ ਦੀ ਪੱਤੀ ਪੱਕੀਵਾਂ 'ਚ ਹੋਈ ਮੀਟਿੰਗ <br/> ਅਗਲੀ ਖ਼ਬਰ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ
Ad Position 24