23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਿਲ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਦਫਤਰ ਬਾਹਰ ਰੋਸ ਪ੍ਰਦਰਸ਼ਨ-ਸੌਂਪਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 07-04-2026
ਫ਼ਿਰੋਜ਼ਪੁਰ, 6 ਅਪ੍ਰੈਲ(ਕੁਲਬੀਰ ਸਿੰਘ ਸੋਢੀ)-ਸੰਯੁਕਤ ਕਿਸਾਨ ਮੋਰਚੇ ਵਿਚ ਸ਼ਾਮਲ ਜਥੇਬੰਦੀਆਂ ਅਤੇ ਜ਼ਿਲ੍ਹਾ ਫ਼ਿਰੋਜ਼ਪੁਰ ਦੀਆਂ ਜਨਤਕ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਫ਼ਿਰੋਜਪੁਰ ਦੇ ਦਫਤਰ ਬਾਹਰ ਧਰਨਾ ਦੇ ਰੋਸ ਪ੍ਰਦਰਸ਼ਨ ਕੀਤਾ ਗਿਆ | ਜਿਸ ਪਿੱਛੋਂ ਜਥੇਬੰਦੀਆਂ ਦੇ ਆਗੂਆਂ ਵਲੋਂ ਡਿਪਟੀ ਕਮਿਸ਼ਨਰ ਰਾਹੀਂ ਇਕ ਮੰਗ ਪੱਤਰ ਮਾਨਯੋਗ ਗਵਰਨਰ ਪੰਜਾਬ ਨੂੰ ਭੇਜਿਆ ਗਿਆ | ਧਰਨੇ ਦੌਰਾਨ ਵੱਖ-ਵੱਖ ਜਥੇਬੰਦੀਆਂ ਦੇ ਬੁਲਾਰਿਆਂ ਨੇ ਬੋਲਦਿਆਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਮਰੀਕਾ ਅੱਗੇ ਗੋਡੇ ਟੇਕ ਚੁੱਕੀ ਹੈ | ਜਿਸ ਦੀ ਬਦੌਲਤ ਭਾਰਤ ਨੇ ਅਮਰੀਕਾ ਨਾਲ ਟੈਕਸ ਮੁਕਤ ਸਮਝੌਤਾ ਕੀਤਾ ਹੈ | ਜਿਸ ਨਾਲ ਭਾਰਤ ਦੇ ਕਿਸਾਨਾਂ ਅਤੇ ਮਜ਼ਦੂਰਾਂ ਤੇ ਆਮ ਜਨਤਾ 'ਤੇ ਵੱਡਾ ਪ੍ਰਭਾਵ ਪਵੇਗਾ | ਜਿਸ ਨਾਲ ਆਰਥਿਕ ਹਾਲਾਤ ਹੋਰ ਮਾੜੀ ਹੋ ਜਾਏਗੀ | ਆਗੂਆਂ ਨੇ ਦੱਸਿਆ ਕਿ ਬੀਜ ਸੋਧ ਬਿੱਲ ਅਤੇ ਬਿਜਲੀ ਬਿੱਲ ਉੱਪਰ ਵਿਸਥਾਰ ਨਾਲ ਵਿਚਾਰ ਚਰਚਾ ਕੀਤੀ ਜਾਵੇ, ਵੱਡੇ ਕਾਰਪੋਰੇਟ ਘਰਾਨਿਆਂ ਦਾ ਅਰਬਾਂ ਰੁਪਏ ਜਿਸ ਤਰ੍ਹਾਂ ਮਾਫ਼ ਕੀਤੇ ਜਾਂਦੇ ਹਨ | ਉਸੇ ਤਰ੍ਹਾਂ ਹੀ ਪੰਜਾਬ ਦੇ ਕਿਸਾਨਾਂ ਅਤੇ ਮਜ਼ਦੂਰਾਂ ਦਾ ਕਰਜ਼ਾ ਮੁਆਫ਼ ਕੀਤਾ ਜਾਵੇ, ਕੇਂਦਰ ਅਤੇ ਪੰਜਾਬ ਸਰਕਾਰ ਕਰਜ਼ਾ ਲੈਣ ਸਮੇਂ ਜਟਿਲ ਪ੍ਰਣਾਲੀ ਜੋ ਕਰਜ਼ਦਾਰ ਨੂੰ ਮਜਬੂਰ ਕਰਦੀ ਹੈ, ਉਸ ਨੂੰ ਖ਼ਤਮ ਕੀਤਾ ਜਾਵੇ, ਕਿਸਾਨਾਂ ਨੂੰ ਕਾਨੂੰਨਨ ਰਾਹਤ ਦਿੱਤੀ ਜਾਏ, ਪੁਰਾਣੇ ਚੱਲ ਰਹੇ ਸਾਰੇ ਕੋਰਟ ਕੇਸ ਵਾਪਸ ਲਏ ਜਾਣ, ਸਰਕਾਰੀ ਅਤੇ ਲੈਂਡ ਮਾਰਟਗੇਜ ਬੈਂਕਾਂ ਵਿਚ ਵੀ ਵਨ ਟਾਈਮ ਸੈਟਲਮੈਂਟ ਸਕੀਮ ਲਾਗੂ ਕੀਤੀ ਜਾਵੇ, ਪਿਛਲੇ ਦਿਨੀ ਤੇਜ਼ ਮੀਂਹ ਹਨੇ੍ਹਰੀ ਅਤੇ ਗੜੇਮਾਰੀ ਨਾਲ ਪੂਰੇ ਪੰਜਾਬ ਵਿਚ ਬਹੁਤ ਭਾਰੀ ਨੁਕਸਾਨ ਕੀਤਾ ਹੈ ਜਿਸ ਦੀ ਸਪੈਸ਼ਲ ਗਿਰਦਾਵਰੀ ਕਰਕੇ ਗੜੇਮਾਰੀ ਨਾਲ ਪ੍ਰਭਾਵਿਤ ਹੋਈਆਂ ਸਾਰੀਆਂ ਫਸਲਾਂ ਦਾ ਮੁਆਵਜ਼ਾ ਤੁਰੰਤ ਕਿਸਾਨਾਂ ਨੂੰ ਦਿੱਤਾ ਜਾਵੇ | ਆਗੂਆਂ ਨੇ ਕਿਹਾ ਕਿ ਸਾਡੀਆਂ ਮੰਗਾਂ ਦੀ ਪੂਰਤੀ ਲਈ ਸਰਕਾਰ ਵਲੋਂ ਜਲਦ ਠੋਸ ਕਦਮ ਨਾ ਚੁੱਕੇ ਗਏ ਤਾਂ ਸੰਯੁਕਤ ਕਿਸਾਨ ਮੋਰਚੇ ਵਲੋਂ ਸਖ਼ਤ ਪ੍ਰੋਗਰਾਮ ਉਲੀਕਿਆ ਜਾਵੇਗਾ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਤੋਂ ਸੂਬਾ ਜਨਰਲ ਸਕੱਤਰ ਹਰਨੇਕ ਸਿੰਘ ਮਹਿਮਾ,.ਸੂਬਾ ਮੀਤ ਪ੍ਰਧਾਨ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਅਵਤਾਰ ਸਿੰਘ ਮਹਿਮਾ, ਰਸ਼ਪਾਲ ਸਿੰਘ ਪ੍ਰਧਾਨ ਕੁਲ ਹਿੰਦ ਕਿਸਾਨ ਸਭਾ, ਜਸਕਰਨ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਹਰਦੀਪ ਸਿੰਘ ਕਰਮੂਵਾਲਾ ਜ਼ਿਲ੍ਹਾ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ ਪੰਜਾਬ, ਗੈਰੀ ਬੰਡਾਲਾ ਮੀਡੀਆ ਇੰਚਾਰਜ ਪੰਜਾਬ, ਜਸਬੀਰ ਸਿੰਘ ਸੰਧੂ ਕੋਰ ਕਮੇਟੀ ਮੈਂਬਰ ਪੰਜਾਬ, ਲਖਵਿੰਦਰ ਸਿੰਘ ਸੰਧੂ ਮੀਤ ਪ੍ਰਧਾਨ ਪੰਜਾਬ, ਰਸ਼ਪਾਲ ਸਿੰਘ ਰਹੀਮੇ ਕੇ, ਨਰਵੈਲ ਸਿੰਘ ਸਰਪੰਚ, ਸੁਖਵਿੰਦਰ ਸਿੰਘ ਭੜਾਣਾ.ਸੋਨਾ ਗਿੱਲ, ਰਾਜਵੀਰ ਜੰਬਰ ਪ੍ਰਧਾਨ, ਗੁਰਦੀਪ ਸਿੰਘ ਪੱਛਮੀ ਪ੍ਰਧਾਨ ਫ਼ਿਰੋਜ਼ਪੁਰ, ਗੁਰਵਿੰਦਰ ਸਿੰਘ ਮੋਹਕਮ ਵਾਲਾ, ਗੁਲਜ਼ਾਰ ਸਿੰਘ ਜਰਨਲ ਸਕੱਤਰ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ, ਪ੍ਰਗਟ ਸਿੰਘ ਸੂਬਾ ਸਕੱਤਰ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਸੁਰਜੀਤ ਕੁਮਾਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ (ਬੁੱਟਰ), ਜ਼ਿਲ੍ਹਾ ਜਨਰਲ ਸਕੱਤਰ ਚਰਨਜੀਤ ਸਿੰਘ ਛਾਂਗਾ ਰਾਏ ਭਾਰਤ ਨੌਜਵਾਨ ਸਭਾ, ਮਨਮੋਹਨ ਸਿੰਘ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਗੁਰਦੀਪ ਸਿੰਘ ਪੱਛਮੀ ਪ੍ਰਧਾਨ ਜ਼ਿਲ੍ਹਾ ਫ਼ਿਰੋਜ਼ਪੁਰ ਭਾਰਤੀ ਕਿਸਾਨ ਯੂਨੀਅਨ ਪੰਜਾਬ, ਸੁਖਦੇਵ ਸਿੰਘ ਰਾਈਆਂਵਾਲਾ ਸੂਬਾ ਪ੍ਰਧਾਨ ਕਿਸਾਨ ਸੰਘਰਸ਼ ਕਮੇਟੀ, ਜੰਗੀਰ ਸਿੰਘ ਜ਼ਿਲ੍ਹਾ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ, ਪ੍ਰਨੀਤ ਸਿੰਘ ਭੜਾਣਾ, ਕੇ.ਕੇ.ਯੂ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਸੁਰ ਸਿੰਘ ਵਾਲਾ, ਕੇ.ਕੇ.ਯੂ ਜ਼ਿਲ੍ਹਾ ਮੀਤ ਪ੍ਰਧਾਨ ਰਣਜੀਤ ਸਿੰਘ ਝੋਕ, ਗੁਰਮੀਤ ਸਿੰਘ ਪੋਜੋਕੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਬੁੱਟਰ ਗਰੁੱਪ ਤੋਂ ਇਲਾਵਾ ਵੱਡੀ ਸੰਖਿਆ ਵਿਚ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਣਕ ਦੀ ਖ਼ਰੀਦ ਲਈ ਮੰਡੀਆਂ ਵਿਚ ਪ੍ਰਬੰਧ ਮੁਕੰਮਲ, ਕਿਸਾਨਾਂ ਨੂੰ ਨਹੀਂ ਆਵੇਗੀ ਪਰੇਸ਼ਾਨੀ-ਡੀ. ਸੀ. ਅਗਲੀ ਖ਼ਬਰ ਨਵੀਂ ਦਿੱਲੀ ਰੇਲਵੇ ਸਟੇਸ਼ਨ 'ਤੇ ਲੱਗਣਗੇ 1500 ਏ.ਆਈ. ਲੈਸ ਕੈਮਰੇ
Ad Position 24