ਜ਼ੀਰਾ, 6 ਅਪ੍ਰੈਲ (ਰਜਨੀਸ਼ ਕਥੂਰੀਆ)-ਸੀ.ਆਈ.ਏ. ਸਟਾਫ ਜ਼ੀਰਾ ਦੇ ਇੰਚਾਰਜ ਗੁਰਮੀਤ ਸਿੰਘ ਦੀ ਅਗਵਾਈ ਵਿਚ ਨਸ਼ਾ ਤਸਕਰਾਂ ਦੇ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਏ. ਐਸ. ਆਈ. ਅੰਗਰੇਜ਼ ਸਿੰਘ ਨੇ ਛਾਪੇਮਾਰੀ ਦੇ ਦੌਰਾਨ ਦੋ ਵਿਅਕਤੀਆਂ ਨੂੰ ਇਕ ਕਿੱਲੋਗਰਾਮ ਅਫ਼ੀਮ ਸਮੇਤ ਕਾਬੂ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੀ.ਆਈ.ਏ. ਸਟਾਫ ਜ਼ੀਰਾ ਦੇ ਏ.ਐਸ.ਆਈ. ਅੰਗਰੇਜ਼ ਸਿੰਘ ਸਮੇਤ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਤਲਾਸ਼ ਵਿਚ ਗਸ਼ਤ 'ਤੇ ਰਵਾਨਾ ਸਨ ਕਿ ਜਦੋਂ ਉਹਨਾਂ ਦੀ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਬੱਸ ਅੱਡਾ ਪਿੰਡ ਮਲਸੀਆਂ ਕਲਾ ਮੌਜੂਦ ਸੀ ਤਾਂ ਮੁਖ਼ਬਰ ਖਾਸ ਦੀ ਇਤਲਾਹ 'ਤੇ ਸ਼ਮਸ਼ਾਨ ਘਾਟ ਬਸਤੀ ਬੂਟੇਵਾਲੀ ਕੋਲ ਦੋਸ਼ੀਆਂ ਹੁਸਨਪ੍ਰੀਤ ਸਿੰਘ ਉਰਫ਼ ਹੁਸਨ ਪੁੱਤਰ ਕਰਮਜੀਤ ਸਿੰਘ ਵਾਸੀ ਪਿੰਡ ਢੋਟੀਆਂ ਥਾਣਾ ਸਰਹਾਲੀ ਜ਼ਿਲ੍ਹਾ ਤਰਨਤਾਰਨ ਅਤੇ ਆਕਾਸ਼ਦੀਪ ਸਿੰਘ ਉਰਫ਼ ਆਕਾਸ਼ ਪੁੱਤਰ ਰਾਜਵਿੰਦਰ ਸਿੰਘ ਵਾਸੀ ਪਿੰਡ ਬਹਿਲਾ ਜ਼ਿਲ੍ਹਾ ਤਰਨਤਾਰਨ ਨੂੰ ਕਾਬੂ ਕੀਤਾ ਗਿਆ ਜਿਹਨਾ ਪਾਸੋਂ 1 ਕਿੱਲੋਗਰਾਮ ਅਫ਼ੀਮ ਬਰਾਮਦ ਹੋਈ | ਇਹਨਾਂ ਦੋਸ਼ੀਆਂ ਨੂੰ ਗਿ੍ਫਤਾਰ ਕਰਕੇ ਉਹਨਾਂ ਦੇ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਸਮੇਤ ਵੱਖ-ਵੱਖ ਧਾਰਾਵਾਂ ਦੇ ਤਹਿਤ ਕੇਸ ਦਰਜ ਕਰਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ | ਇਸ ਮੌਕੇ ਏ.ਐਸ.ਆਈ.ਅੰਗਰੇਜ਼ ਸਿੰਘ ਦੇ ਨਾਲ ਮੁਲਾਜ਼ਮ ਰਸ਼ਪਾਲ ਸਿੰਘ,ਗੁਰਵਿੰਦਰ ਸਿੰਘ, ਅਤੇ ਚਰਨਜੀਤ ਸਿੰਘ ਵੀ ਹਾਜ਼ਰ ਸਨ |