24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਨੂੰ ਲੈ ਕੇ ਭਾਕਿਯੂ ਕਾਦੀਆਂ ਵਲੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਅਤੇ ਆੜ੍ਹਤੀਆਂ ਨਾਲ ਮੀਟਿੰਗ

Ad Position 21
No active advertisement
ਅਜੀਤ ਡੈਸਕ 07-04-2026
ਜ਼ੀਰਾ, 6 ਅਪ੍ਰੈਲ (ਰਜਨੀਸ਼ ਕਥੂਰੀਆ)-ਕਣਕ ਦੇ ਖ਼ਰੀਦ ਪ੍ਰਬੰਧਾਂ ਅਤੇ ਅਨਾਜ ਮੰਡੀ ਜ਼ੀਰਾ ਦੇ ਆੜ੍ਹਤੀਆਂ ਵਲੋਂ ਹੜਤਾਲ ਖ਼ਤਮ ਕਰਕੇ ਕਣਕ ਦੀ ਖ਼ਰੀਦ ਸ਼ੁਰੂ ਕਰਨ ਸਬੰਧੀ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਵਲੋਂ ਬਲਾਕ ਜ਼ੀਰਾ ਦੇ ਪ੍ਰਧਾਨ ਸੁਖਦੇਵ ਸਿੰਘ ਸਨੇਰ ਦੀ ਅਗਵਾਈ ਵਿਚ ਇਕ ਸਾਂਝੀ ਮੀਟਿੰਗ ਮਾਰਕੀਟ ਕਮੇਟੀ ਦਫਤਰ ਜ਼ੀਰਾ ਵਿਖੇ ਹੋਈ | ਇਸ ਮੀਟਿੰਗ ਵਿਚ ਹਲਕਾ ਜ਼ੀਰਾ ਦੇ ਵਿਧਾਇਕ ਨਰੇਸ਼ ਕਟਾਰੀਆ ਅਤੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਕਾਰਜਕਾਰੀ ਮੈਂਬਰ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ 'ਤੇ ਮਾਰਕੀਟ ਕਮੇਟੀ ਜ਼ੀਰਾ ਦੇ ਚੇਅਰਮੈਨ ਇਕਬਾਲ ਸਿੰਘ ਢਿੱਲੋਂ, ਸਮੂਹ ਸਟਾਫ, ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਆਗੂ ਹਰਪ੍ਰੀਤ ਸਿੰਘ ਲੌਂਗੋਦੇਵਾ ਅਤੇ ਰਤਨ ਸਿੰਘ ਨੰਬਰਦਾਰ ਚੂਚਕ ਵਿੰਡ ਤੋਂ ਇਲਾਵਾ ਅਨਾਜ ਮੰਡੀ ਜ਼ੀਰਾ ਦੇ ਆੜ੍ਹਤੀ ਵੱਡੀ ਗਿਣਤੀ ਵਿਚ ਹਾਜ਼ਰ ਸਨ | ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਸੂਬਾ ਕਾਰਜਕਾਰੀ ਮੈਂਬਰ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਅਤੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਸਨੇਰ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕੁਝ ਦਿਨਾਂ ਤੋਂ ਹੜਤਾਲ 'ਤੇ ਚੱਲ ਰਹੇ ਆੜ੍ਹਤੀਆਂ ਵਲੋਂ ਖ਼ਰਾਬ ਮੌਸਮ ਨੂੰ ਵੇਖਦਿਆਂ ਹੜਤਾਲ ਵਾਪਸ ਲੈਣ ਦੀ ਮੰਗ ਕੀਤੀ | ਉਹਨਾਂ ਕਿਹਾ ਕਿ ਮੌਸਮ ਖ਼ਰਾਬ ਹੋਣ ਕਾਰਨ ਪਹਿਲਾਂ ਹੀ ਕਿਸਾਨਾਂ ਦੀ ਖੇਤਾਂ ਵਿੱਚ ਪੱਕ ਕੇ ਕੱਟਣ ਲਈ ਤਿਆਰ ਖੜੀ ਕਣਕ ਦੀ ਫਸਲ ਦਾ ਕਾਫ਼ੀ ਨੁਕਸਾਨ ਹੋ ਚੁੱਕਾ ਹੈ ਅਤੇ ਜੇਕਰ ਉਹਨਾਂ ਦੀ ਹੜਤਾਲ ਇਸੇ ਤਰ੍ਹਾਂ ਜਾਰੀ ਰਹੀ ਤਾਂ ਕਿਸਾਨਾਂ ਦੀ ਰਹਿੰਦੀ ਖੂੰਹਦੀ ਫਸਲ ਵੀ ਮੰਡੀਆਂ ਵਿਚ ਰੁਲ ਜਾਵੇਗੀ | ਇਸ ਦੌਰਾਨ ਸਮੂਹ ਆੜ੍ਹਤੀਆਂ ਨੇ ਉਨ੍ਹਾਂ ਦੀ ਮੰਗ ਆਪਣੀ ਜਥੇਬੰਦੀ ਦੇ ਆਗੂਆਂ ਦੇ ਧਿਆਨ ਵਿਚ ਲਿਆਉਣ ਦਾ ਭਰੋਸਾ ਦਿਵਾਇਆ | ਇਸ ਦੌਰਾਨ ਵਿਧਾਇਕ ਨਰੇਸ਼ ਕਟਾਰੀਆ ਅਤੇ ਚੇਅਰਮੈਨ ਇਕਬਾਲ ਸਿੰਘ ਢਿੱਲੋਂ ਤੋਂ ਕਿਸਾਨ ਆਗੂਆਂ ਨੇ ਮੰਡੀ ਵਿਚ ਕਣਕ ਦੀ ਖ਼ਰੀਦ ਲਈ ਕਿਸਾਨਾਂ ਲਈ ਪੀਣ ਲਈ ਸਾਫ ਸੁਥਰੇ ਪਾਣੀ, ਛਾਂ ਅਤੇ ਲਾਈਟਾਂ ਦਾ ਪ੍ਰਬੰਧ ਕਰਨ ਦੀ ਮੰਗ ਕੀਤੀ | ਮਾਰਕੀਟ ਕਮੇਟੀ ਜ਼ੀਰਾ ਦੇ ਚੇਅਰਮੈਨ ਇਕਬਾਲ ਸਿੰਘ ਢਿੱਲੋਂ ਨੇ ਇਹ ਸਾਰੇ ਪ੍ਰਬੰਧ ਪਹਿਲਾਂ ਤੋਂ ਹੀ ਸੁਚੱਜੇ ਢੰਗ ਨਾਲ ਕੀਤੇ ਹੋਣ ਦਾ ਦਾਅਵਾ ਕਰਦਿਆਂ ਕਿਹਾ ਕਿ ਅਨਾਜ ਮੰਡੀ ਜ਼ੀਰਾ ਅਤੇ ਇਸ ਦੇ ਨਾਲ ਲੱਗਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਹਨ ਅਤੇ ਕਿਸਾਨਾਂ ਨੂੰ ਆਪਣੀ ਕਣਕ ਵੇਚਣ ਲਈ ਕਿਸੇ ਤਰ੍ਹਾਂ ਦੀ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਖੇਤੀਬਾੜੀ ਵਿਕਾਸ ਬੈਂਕ ਦੇ ਸਾਬਕਾ ਚੇਅਰਮੈਨ ਅਤੇ ਆੜ੍ਹਤੀ ਹਰੀਸ਼ ਜੈਨ ਗੋਗਾ, ਸਾਬਕਾ ਚੇਅਰਮੈਨ ਕੁਲਬੀਰ ਸਿੰਘ ਟਿੰਮੀ, ਕੁਲਭੂਸ਼ਣ ਜੈਨ, ਸਤਵੰਤ ਸਿੰਘ ਗਿੱਲ, ਬਸੰਤ ਸਿੰਘ ਧੰਜੂ, ਜਸਵੰਤ ਸਿੰਘ ਸੰਧੂ, ਹਰੀਸ਼ ਅਗਰਵਾਲ, ਬਲਵੰਤ ਸਿੰਘ ਢਿੱਲੋਂ, ਰਾਜੇਸ਼ ਢੰਡ,ਹਰਪਾਲ ਸਿੰਘ ਦਰਗਨ, ਰਜਿੰਦਰ ਸਿੰਘ ਧੰਜੂ, ਹਨੀ ਜੈਨ, ਰਿੰਕਾ ਵਿੱਜ, ਅਮਰੀਕ ਸਿੰਘ ਅਹੂਜਾ, ਕੁਲਭੂਸ਼ਣ ਜੈਨ, ਬਲਸ਼ਿੰਦਰ ਸਿੰਘ ਸੰਧੂ, ਹਰਜਿੰਦਰ ਸਿੰਘ ਭਿੰਡਰ, ਰੋਹਿਤ ਬੰਟੀ ਭੂਸ਼ਨ, ਸੰਨੀ ਭੂਸ਼ਨ, ਕੇਹਰ ਸਿੰਘ, ਅੰਗਰੇਜ਼ ਸਿੰਘ ਸੇਖੋਂ, ਰਾਜਿੰਦਰ ਗੁਪਤਾ, ਵਰਿੰਦਰ ਜੈਨ, ਸਤਨਾਮ ਸਿੰਘ ਗਿੱਲ, ਭੁਪਿੰਦਰ ਸਿੰਘ ਗੋਲਡੀ, ਲਖਬੀਰ ਸਿੰਘ ਸਨ੍ਹੇਰ ਅਤੇ ਕੇਹਰ ਸਿੰਘ ਆਦਿ ਆੜ੍ਹਤੀ ਵੱਡੀ ਗਿਣਤੀ ਵਿਚ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੁਖਪਾਲ ਸਿੰਘ ਨੰਨੂ ਵਲੋਂ ਛਾਉਣੀ ਸਬਜ਼ੀ ਮੰਡੀ ਦਾ ਦੌਰਾ-ਦੁਕਾਨਦਾਰਾਂ ਦੀਆਂ ਸੁਣੀਆਂ ਸਮੱਸਿਆਵਾਂ ਅਗਲੀ ਖ਼ਬਰ ਸੀ.ਆਈ.ਏ. ਸਟਾਫ ਜ਼ੀਰਾ ਦੀ ਪੁਲਿਸ ਵਲੋਂ 1 ਕਿੱਲੋ ਅਫ਼ੀਮ ਸਮੇਤ 2 ਵਿਅਕਤੀ ਕਾਬੂ
Ad Position 24