24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਮੁੱਦਕੀ 'ਚ ਧੂਮਧਾਮ ਨਾਲ ਮਨਾਇਆ ਭਾਜਪਾ ਦਾ 47ਵਾਂ ਸਥਾਪਨਾ ਦਿਵਸ

Ad Position 21
No active advertisement
ਅਜੀਤ ਡੈਸਕ 07-04-2026
ਮੁੱਦਕੀ, 6 ਅਪ੍ਰੈਲ(ਭਾਰਤ ਭੂਸ਼ਨ ਅਗਰਵਾਲ)-ਭਾਜਪਾ ਮੰਡਲ ਮੁੱਦਕੀ ਵਲੋਂ ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਬਜੀਤ ਸਿੰਘ ਬੌਬੀ ਬਾਠ ਜ਼ਿਲ੍ਹਾ ਪ੍ਰਧਾਨ ਭਾਜਪਾ ਦੀ ਅਗਵਾਈ ਹੇਠ ਜਸਵਿੰਦਰ ਸਿੰਘ ਬੱਬੂ ਭੈਲ ਮੰਡਲ ਪ੍ਰਧਾਨ ਭਾਜਪਾ ਮੁੱਦਕੀ ਦੀ ਪ੍ਰਧਾਨਗੀ ਹੇਠ ਮੁੱਦਕੀ ਵਿਖੇ ਭਾਜਪਾ ਦਾ 47ਵਾਂ ਸਥਾਪਨਾ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਦੌਰਾਨ ਪਾਰਟੀ ਵਰਕਰਾਂ ਵਲੋਂ ਇਕ-ਦੂਜੇ ਦਾ ਲੱਡੂਆਂ ਨਾਲ ਮੂੰਹ ਮਿੱਠਾ ਕਰਵਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਜਸਵਿੰਦਰ ਸਿੰਘ ਬੱਬੂ ਭੈਲ ਪ੍ਰਧਾਨ ਮੰਡਲ ਮੁੱਦਕੀ ਭਾਜਪਾ ਨੇ ਪਾਰਟੀ ਦੇ ਸਥਾਪਨਾ ਦਿਵਸ ਦੀ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਭਾਜਪਾ ਆਪਣੇ ਦੇਸ਼ ਦੇ ਗ਼ਰੀਬ, ਪਛੜੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਦੀ ਹੈ ਜਦਕਿ ਦੂਜੀਆਂ ਸਿਆਸੀ ਪਾਰਟੀਆਂ ਸਿਰਫ ਉਨ੍ਹਾਂ ਦੀ ਵੋਟ ਦਾ ਇਸਤੇਮਾਲ ਕਰਦੀਆਂ ਹਨ | ਇਸ ਮੌਕੇ ਪਵਨ ਕੁਮਾਰ ਗਰਗ ਮੀਤ ਪ੍ਰਧਾਨ ਮੰਡਲ ਤਲਵੰਡੀ ਭਾਈ ਭਾਜਪਾ, ਡਾ. ਵਿਨੋਦ ਕੁਮਾਰ, ਰਾਜ ਕੁਮਾਰ ਚਾਵਲਾ, ਗੁਰਿੰਦਰਪਾਲ ਸਿੰਘ ਕਾਲੀ, ਅਕਸ਼ੇ ਕੁਮਾਰ ਗਰਗ, ਰਾਜੇਸ਼ ਕੁਮਾਰ ਮਹਿਤਾ, ਹਰਦੇਵ ਸਿੰਘ, ਦਮਨ ਸਿੰਘ, ਸੁਖਵਿੰਦਰ ਸਿੰਘ ਸੁੱਖੀ, ਗੁਰਭੇਜ ਸਿੰਘ ਭੇਜਾ, ਰੇਸ਼ਮ ਸਿੰਘ ਲੁਹਾਮ ਅਤੇ ਗੁਰਾ ਸਿੰਘ ਲੁਹਾਮ ਆਦਿ ਵਰਕਰ ਹਾਜ਼ਰ |
Ad Position 22
No active advertisement
ਪਿਛਲੀ ਖ਼ਬਰ 'ਅਨਵਿਤ-2026' ਰਿਜਨਲ ਕਾਨਫ਼ਰੰਸ ਸਫਲਤਾਪੂਰਵਕ ਸੰਪੰਨ ਅਗਲੀ ਖ਼ਬਰ ਸੁਖਪਾਲ ਸਿੰਘ ਨੰਨੂ ਵਲੋਂ ਛਾਉਣੀ ਸਬਜ਼ੀ ਮੰਡੀ ਦਾ ਦੌਰਾ-ਦੁਕਾਨਦਾਰਾਂ ਦੀਆਂ ਸੁਣੀਆਂ ਸਮੱਸਿਆਵਾਂ
Ad Position 24