24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਨਸ਼ਿਆਂ ਦੇ ਖ਼ਾਤਮੇ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ-ਐਸ.ਐਚ.ਓ. ਗੁਰਵਿੰਦਰਪਾਲ ਸਿੰਘ

Ad Position 21
No active advertisement
ਅਜੀਤ ਡੈਸਕ 07-04-2026
ਜ਼ੀਰਾ, 6 ਅਪ੍ਰੈਲ (ਪ੍ਰਤਾਪ ਸਿੰਘ ਹੀਰਾ)-ਨਸ਼ਿਆਂ ਦੀ ਵਰਤੋਂ ਕਰਨ ਨਾਲ ਜਿੱਥੇ ਸਾਡਾ ਆਰਥਿਕ ਨੁਕਸਾਨ ਹੁੰਦਾ ਹੈ ਉੱਥੇ ਨਾਲ ਹੀ ਸਮਾਜਿਕ ਅਤੇ ਸਰੀਰਕ ਤੌਰ 'ਤੇ ਬਹੁਤ ਜ਼ਿਆਦਾ ਨੁਕਸਾਨ ਹੁੰਦਾ ਹੈ | ਇਸ ਕਰਕੇ ਅਜੋਕੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਜ਼ਰੂਰਤ ਹੈ | ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਪਿੰਡ ਝੰਡਾ ਬੱਗਾ ਪੁਰਾਣਾ ਵਿਖੇ ਪਿੰਡ ਦੇ ਪਤਵੰਤੇ ਸੱਜਣਾਂ ਅਤੇ ਨੌਜਵਾਨ ਪੀੜ੍ਹੀ ਨਾਲ ਕਰਦਿਆਂ ਥਾਣਾ ਸਦਰ ਜ਼ੀਰਾ ਦੇ ਐਸ.ਐਚ ਓ ਗੁਰਵਿੰਦਰਪਾਲ ਸਿੰਘ ਨੇ ਕੀਤਾ ਉਹਨਾਂ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਪੁਲਿਸ ਵਲੋਂ ਨਸ਼ਿਆਂ ਖ਼ਿਲਾਫ਼ ਵੱਡੇ ਪੱਧਰ ਤੇ ਜੰਗ ਛੇੜੀ ਹੋਈ ਹੈ ਅਤੇ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਆਮ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ | ਉਹਨਾਂ ਕਿਹਾ ਕਿ ਨਸ਼ਿਆਂ ਨਾਲ ਪਿਛਲੇ ਸਮੇਂ ਦੌਰਾਨ ਨੌਜਵਾਨ ਪੀੜ੍ਹੀ ਦਾ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ ਜਿਸ ਦੀ ਭਰਪਾਈ ਕਰਨਾ ਬਹੁਤ ਮੁਸ਼ਕਿਲ ਹੈ | ਉਹਨਾਂ ਨੇ ਲੋਕਾਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੰਦਿਆਂ ਕਿਹਾ ਕਿ ਜੇਕਰ ਪਿੰਡ ਵਿਚ ਜਾਂ ਆਸ ਪਾਸ ਦੇ ਇਲਾਕੇ ਵਿਚ ਕੋਈ ਨਸ਼ਾ ਵੇਚਦਾ ਹੈ ਤਾਂ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇ ਜਿਸ ਦੀ ਜਾਣਕਾਰੀ ਗੁਪਤ ਰੱਖੀ ਜਾਵੇਗੀ | ਉਹਨਾਂ ਕਿਹਾ ਕਿ ਆਮ ਲੋਕ ਨਸ਼ੇ ਵੇਚਣ ਵਾਲਿਆਂ ਤੋਂ ਡਰਨ ਦੀ ਬਜਾਏ ਉਹਨਾਂ ਖ਼ਿਲਾਫ਼ ਡਟ ਕੇ ਖੜਨ ਅਤੇ ਪੁਲਿਸ ਦਾ ਸਾਥ ਦੇਣ ਤਾਂ ਕਿ ਨਸ਼ਿਆਂ ਜਿਹੀ ਭਿਆਨਕ ਬਿਮਾਰੀ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਸਕੇ | ਉਹਨਾਂ ਨੇ ਨੌਜਵਾਨਾਂ ਨੂੰ ਕਿਹਾ ਕਿ ਉਹ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਪ੍ਰੇਰਤ ਹੋਣ ਅਤੇ ਦੇਸ਼ ਤੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਅਤੇ ਜੇਕਰ ਕੋਈ ਨੌਜਵਾਨ ਨਸ਼ਾ ਕਰਦਾ ਹੈ ਤਾਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ ਅਸੀਂ ਉਸ ਦਾ ਮੁਫ਼ਤ ਵਿੱਚ ਇਲਾਜ ਵੀ ਕਰਵਾਵਾਂਗੇ | ਇਸ ਮੌਕੇ ਪਿੰਡ ਝੰਡਾ ਬੱਗਾ ਪੁਰਾਣਾ ਦੇ ਸਰਪੰਚ ਅੰਮਿ੍ਤਪਾਲ ਸਿੰਘ ਮਨੇਸ ਅਤੇ ਨੰਬਰਦਾਰ ਜਗਤਾਰ ਸਿੰਘ ਮਨੇਸ ਨੇ ਵਿਸ਼ਵਾਸ ਦਵਾਇਆ ਕਿ ਉਹ ਨਸ਼ਿਆਂ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਵੱਡੀ ਗਈ ਮੁਹਿੰਮ ਦੇ ਨਾਲ ਖੜ੍ਹੇ ਹਨ ਅਤੇ ਪਿੰਡ ਵਿਚ ਕਿਸੇ ਨੂੰ ਵੀ ਨਸ਼ਾ ਵੇਚਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਜੇਕਰ ਕੋਈ ਗ਼ਲਤ ਕੰਮ ਕਰਦਾ ਪਾਇਆ ਗਿਆ ਤਾਂ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਜਾਵੇਗੀ ਅਤੇ ਪੁਲਿਸ ਦਾ ਪੂਰਾ ਸਹਿਯੋਗ ਕੀਤਾ ਜਾਵੇਗਾ | ਇਸ ਸਮੇਂ ਸੁਖਵੰਤ ਸਿੰਘ ਮਨੇਸ, ਸੁਖਰਾਜ ਸਿੰਘ ਨੰਬਰਦਾਰ, ਭੁਪਿੰਦਰ ਸਿੰਘ ਸਾਬਕਾ ਮੈਂਬਰ ਪੰਚਾਇਤ, ਸੁਖਚੈਨ ਸਿੰਘ, ਜੋਰਾ ਸਿੰਘ ਨਾਰੋਕਾ, ਦਿਲਰਾਜ ਸਿੰਘ ਮਨੇਸ, ਕਰਨ ਸਿੰਘ, ਗੋਰਾ ਸਿੰਘ, ਗੁਰਪ੍ਰੀਤ ਸਿੰਘ ਗੋਪੀ ਆਦਿ ਤੋਂ ਇਲਾਵਾ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ
Ad Position 22
No active advertisement
ਪਿਛਲੀ ਖ਼ਬਰ ਨਵੇਂ ਵਿੱਦਿਅਕ ਸੈਸ਼ਨ ਦੇ ਆਗਾਜ਼ 'ਤੇ ਡੀ.ਸੀ.ਐਮ. ਗਰੁੱਪ ਦੇ ਸਕੂਲਾਂ ਵਿਚ ਵਿਦਿਆਰਥੀਆਂ ਦਾ ਭਰਪੂਰ ਸਵਾਗਤ ਅਗਲੀ ਖ਼ਬਰ 'ਅਨਵਿਤ-2026' ਰਿਜਨਲ ਕਾਨਫ਼ਰੰਸ ਸਫਲਤਾਪੂਰਵਕ ਸੰਪੰਨ
Ad Position 24