24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਮਾਸਟਰ ਪੂਰਨ ਸਿੰਘ ਗਿੱਲ ਨਮਿਤ ਸ਼ਰਧਾਂਜਲੀ ਸਮਾਗਮ

Ad Position 21
No active advertisement
ਅਜੀਤ ਡੈਸਕ 07-04-2026
ਜ਼ੀਰਾ, 6 ਅਪ੍ਰੈਲ (ਪ੍ਰਤਾਪ ਸਿੰਘ ਹੀਰਾ)-ਜ਼ੀਰਾ ਦੇ ਪ੍ਰਸਿੱਧ ਡੈਂਟਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਗਿੱਲ ਅਤੇ ਡਾਕਟਰ ਹਰਪ੍ਰੀਤ ਸਿੰਘ ਗਿੱਲ ਦੇ ਸਤਿਕਾਰਯੋਗ ਪਿਤਾ ਮਾਸਟਰ ਪੂਰਨ ਸਿੰਘ ਗਿੱਲ ਜੋ ਪਿਛਲੇ ਦਿਨੀ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਨਮਿੱਤ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਗੁਰਦੁਆਰਾ ਸਿੰਘ ਸਭਾ ਜ਼ੀਰਾ ਵਿਖੇ ਹੋਈ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਕੀਰਤਨੀਏ ਭਾਈ ਹਰਨੇਕ ਸਿੰਘ ਵਲੋਂ ਵਿਰਾਗਮਈ ਕੀਰਤਨ ਕੀਤਾ ਗਿਆ | ਇਸ ਮੌਕੇ ਸੰਸਥਾਵਾਂ ਵਲੋਂ ਆਏ ਸ਼ੋਕ ਮਤੇ ਪੜੇ੍ਹ ਗਏ | ਇਸ ਦੌਰਾਨ ਸਵ. ਮਾਸਟਰ ਪੂਰਨ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਬੁਲਾਰਿਆਂ ਵਲੋਂ ਉਹਨਾਂ ਦੇ ਜੀਵਨ ਸਬੰਧੀ ਆਪਣੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ | ਇਸ ਮੌਕੇ ਹਲਕਾ ਵਿਧਾਇਕ ਨਰੇਸ਼ ਕਟਾਰੀਆ, ਕੁਲਬੀਰ ਸਿੰਘ ਜ਼ੀਰਾ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ, ਹਰਪ੍ਰੀਤ ਸਿੰਘ ਹੀਰੋ ਹਲਕਾ ਇੰਚਾਰਜ ਸ਼੍ਰੋਮਣੀ ਅਕਾਲੀ ਦਲ, ਅਵਤਾਰ ਸਿੰਘ ਜ਼ੀਰਾ ਹਲਕਾ ਇੰਚਾਰਜ ਭਾਰਤੀ ਜਨਤਾ ਪਾਰਟੀ, ਸ਼ੰਕਰ ਕਟਾਰੀਆ ਮੈਂਬਰ, ਚੰਦ ਸਿੰਘ ਗਿੱਲ ਚੇਅਰਮੈਨ ਜ਼ਿਲ੍ਹਾ ਪਲੈਨਿੰਗ ਬੋਰਡ, ਮਾਸਟਰ ਗੁਰਪ੍ਰੀਤ ਸਿੰਘ ਜੱਜ,ਸ਼ਮਿੰਦਰ ਸਿੰਘ ਖਿੰਡਾ ਚੇਅਰਮੈਨ ਪੰਜਾਬ ਐਗਰੋ, ਗੁਰਭਗਤ ਸਿੰਘ ਗਿੱਲ ਨੰਬਰਦਾਰ, ਡਾਕਟਰ ਰਸ਼ਪਾਲ ਸਿੰਘ ਸਾਬਕਾ ਪ੍ਰਧਾਨ ਨਗਰ ਕੌਂਸਲ ਜ਼ੀਰਾ, ਸੋਨੂੰ ਗੁਜਰਾਲ, ਸਤਨਾਮ ਸਿੰਘ ਐਡਵੋਕੇਟ, ਜਰਨੈਲ ਸਿੰਘ ਭੁੱਲਰ ਪ੍ਰਧਾਨ ਪ੍ਰਕਿਰਤੀ ਕਲੱਬ, ਕੈਪਟਨ ਸਵਰਨ ਸਿੰਘ ਸ਼ਾਹ ਵਾਲਾ, ਬਾਜ਼ ਸਿੰਘ ਬੱਢਾ, ਲਖਵਿੰਦਰ ਸਿੰਘ ਪੀਏ ਸੁੱਖੇ ਵਾਲਾ, ਮਾਸਟਰ ਮੇਘਰਾਜ ਰੱਲਾ, ਅਮਰੀਕ ਸਿੰਘ ਆਹੂਜਾ ਪੰਜਾਬ ਰਾਈਸ ਮਿੱਲ,ਸਟੇਟ ਐਵਾਰਡੀ ਮਾਸਟਰ ਮੇਜਰ ਸਿੰਘ ਗਿੱਲ, ਕੁਲਦੀਪ ਸਿੰਘ ਫੇਰੋ ਕੇ, ਮਨਜੀਤ ਸਿੰਘ ਫੇਰੋ ਕੇ, ਹਾਕਮ ਸਿੰਘ ਪ੍ਰਧਾਨ ਅਰੋੜ ਵੰਸ਼, ਕਰਨਲ ਗੁਰਪ੍ਰੀਤ ਸਿੰਘ ਭੁੱਲਰ, ਗੁਰਤੇਜ ਸਿੰਘ ਗਿੱਲ ਪ੍ਰਧਾਨ ਸਹਾਰਾ ਕਲੱਬ, ਕੁਲਦੀਪ ਸਿੰਘ ਜੌਹਲ, ਗੁਰਮੀਤ ਸਿੰਘ ਸ਼ੀਰਾ ਸਾਬਕਾ ਚੇਅਰਮੈਨ, ਹਰੀਸ਼ ਜੈਨ ਗੋਗਾ ਸਾਬਕਾ ਚੇਅਰਮੈਨ,ਕਰਨਲ ਗੁਰਜੀਤ ਸਿੰਘ ਧਾਲੀਵਾਲ ਪਤਲੀ, ਯਾਦਵਿੰਦਰ ਸਿੰਘ ਢਿੱਲੋਂ, ਜਸਵਿੰਦਰ ਸਿੰਘ ਖ਼ਾਲਸਾ, ਹਰਬੰਸ ਸਿੰਘ ਸ਼ੇਖ਼ਾ ਜਨਰਲ ਸਕੱਤਰ ਸਹਾਰਾ ਕਲੱਬ, ਹਰੀਦਾਸ ਚੌਹਾਨ, ਹਰਜੀਤ ਸਿੰਘ, ਕੁਲਦੀਪ ਸਿੰਘ, ਤਰਸੇਮ ਸਿੰਘ ਜੋੜਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਮੰਡਲ ਸਦਰਦੀਨ ਵਲੋਂ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਤਰਲੋਚਨ ਸਿੰਘ ਹੁੰਦਲ ਨੂੰ ਸਦਮਾ, ਪਤਨੀ ਦਾ ਦਿਹਾਂਤ
Ad Position 24