24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਭਾਜਪਾ ਮੰਡਲ ਸਦਰਦੀਨ ਵਲੋਂ ਸਥਾਪਨਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 07-04-2026
ਮਮਦੋਟ, 6 ਅਪ੍ਰੈਲ (ਸੁਖਦੇਵ ਸਿੰਘ ਸੰਗਮ)-ਭਾਰਤੀ ਜਨਤਾ ਪਾਰਟੀ ਦੇ ਮੰਡਲ ਸਦਰਦੀਨ ਵਲੋਂ ਪਾਰਟੀ ਦਾ 47 ਵਾਂ ਸਥਾਪਨਾ ਦਿਵਸ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਸਰਬਜੀਤ ਸਿੰਘ ਬੌਬੀ ਬਾਠ ਅਤੇ ਮੰਡਲ ਪ੍ਰਧਾਨ ਵਿਕਰਮਜੀਤ ਸਿੰਘ ਸਟੇਟ ਐਵਾਰਡੀ ਦੀ ਅਗਵਾਈ ਹੇਠ ਪਿੰਡ ਪੋਜੇ ਕਿ ਉਤਾੜ ਵਿਖੇ ਮਨਾਇਆ ਗਿਆ | ਇਸ ਦੌਰਾਨ ਭਾਜਪਾ ਵਰਕਰਾਂ ਦੁਆਰਾ ਖ਼ੁਸ਼ੀ ਸਾਂਝੀ ਕਰਦਿਆਂ ਲੱਡੂ ਵੰਡੇ ਗਏ | ਬੁਲਾਰਿਆਂ ਨੇ ਕਿਹਾ ਕਿ 47 ਸਾਲ ਪਹਿਲਾਂ ਪਾਰਟੀ ਦੀ ਨੀਂਹ ਰੱਖੀ ਗਈ ਸੀ 'ਤੇ ਅੱਜ ਪਾਰਟੀ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਰਹਿਨੁਮਾਈ ਵਿਚ ਦੇਸ਼ ਦੇ ਬਹੁ-ਗਿਣਤੀ ਰਾਜਾਂ ਦੀ ਸੱਤਾ ਸੰਭਾਲਦੇ ਹੋਏ ਲੋਕਾਂ ਨੂੰ ਜਨਤਕ ਸਹੂਲਤਾਂ ਦੇ ਰਹੀ ਹੈ, ਜਿਸ ਦੇ ਉਹ ਹੱਕਦਾਰ ਹਨ | ਇਸ ਮੌਕੇ ਲਵਪ੍ਰੀਤ ਸਿੰਘ ਜ਼ਿਲ੍ਹਾ ਉਪ ਪ੍ਰਧਾਨ, ਸਤਪਾਲ ਖੁੱਲਰ ਉਪ ਮੰਡਲ ਪ੍ਰਧਾਨ, ਅਸ਼ੋਕ ਕੁਮਾਰ ਜ਼ਿਲ੍ਹਾ ਮੀਤ ਪ੍ਰਧਾਨ, ਸੰਦੀਪ ਸਿੰਘ ਜਨਰਲ ਸਕੱਤਰ, ਸ਼ਮਸ਼ੇਰ ਕਾਕੜ ਸਾਬਕਾ ਜ਼ਿਲ੍ਹਾ ਪ੍ਰਧਾਨ, ਸਰਬਜੀਤ ਸਿੰਘ ਹਲਕਾ ਇੰਚਾਰਜ ਦਿਹਾਤੀ, ਆਈ-ਟੀ ਸੈੱਲ ਪ੍ਰਧਾਨ ਮਨਦੀਪ ਸਿੰਘ, ਕਰਨੈਲ ਸਿੰਘ ਉਪ ਪ੍ਰਧਾਨ , ਗੁਰਮੀਤ ਸਿੰਘ, ਸਵਰਨ ਸਿੰਘ, ਗੁਰਮੇਜ ਸਿੰਘ, ਮਨਜੀਤ ਸਿੰਘ, ਮੰਗਲ ਸਿੰਘ, ਬੂਟਾ ਸਿੰਘ, ਗੁਰਵਿੰਦਰ ਸਿੰਘ, ਜੋਤਾਂ ਸਿੰਘ ਮੈਂਬਰ ਬਲਾਕ ਸੰਮਤੀ, ਸੁਖਦੈਨ ਸਿੰਘ, ਨਿਸ਼ਾਨ ਸਿੰਘ, ਪਰਮਜੀਤ ਸਿੰਘ ਅਤੇ ਬਲਵਿੰਦਰ ਸਿੰਘ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸੰਤ ਕਬੀਰ ਕਾਲਜ ਜ਼ੀਰਾ ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਮਾਸਟਰ ਪੂਰਨ ਸਿੰਘ ਗਿੱਲ ਨਮਿਤ ਸ਼ਰਧਾਂਜਲੀ ਸਮਾਗਮ
Ad Position 24