24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਹਲਕਾ ਇੰਚਾਰਜ ਸੁਖਪਾਲ ਨੰਨੂ ਦੇ ਗ੍ਰਹਿ ਪੁੱਜੇ ਐਸ.ਓ.ਆਈ. ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸੁਖਪਾਲ ਸਿੰਘ ਚੱਠੂ

Ad Position 21
No active advertisement
ਅਜੀਤ ਡੈਸਕ 07-04-2026
ਫ਼ਿਰੋਜ਼ਪੁਰ, 6 ਅਪ੍ਰੈਲ (ਗੁਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਯੂਥ ਨੂੰ ਅੱਗੇ ਲਿਆਉਣ ਲਈ ਲਗਾਤਾਰ ਕੀਤੇ ਜਾ ਰਹੇ ਉਪਰਾਲਿਆਂ ਵਜੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਹੇਠ ਨੌਜਵਾਨਾਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਜਾ ਰਹੀਆਂ ਹਨ | ਹਾਲ ਹੀ ਵਿਚ ਨੌਜਵਾਨ ਆਗੂ ਸੁਖਪਾਲ ਸਿੰਘ ਚੱਠੂ ਨੂੰ ਤੀਸਰੀ ਵਾਰ ਐਸ.ਓ.ਆਈ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਆਪਣੀ ਜ਼ਿੰਮੇਵਾਰੀ ਸੰਭਾਲਣ ਤੋਂ ਪਹਿਲਾਂ ਸੁਖਪਾਲ ਸਿੰਘ ਚੱਠੂ ਆਪਣੀ ਪੂਰੀ ਯੂਥ ਟੀਮ ਸਮੇਤ ਹਲਕਾ ਇੰਚਾਰਜ ਸੁਖਪਾਲ ਸਿੰਘ ਨੰਨੂ ਦੇ ਗ੍ਰਹਿ ਵਿਖੇ ਪਹੁੰਚੇ | ਇੱਥੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ | ਨੰਨੂ ਵਲੋਂ ਚੱਠੂ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਮੂੰਹ ਮਿੱਠਾ ਕਰਵਾ ਕੇ ਟੀਮ ਦੀ ਹੌਸਲਾ ਅਫਜ਼ਾਈ ਕੀਤੀ ਗਈ | ਇਸ ਦੌਰਾਨ ਪਾਰਟੀ ਦੀ ਚੜ੍ਹਦੀ ਕਲਾ ਅਤੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ ਵਿਸਥਾਰ ਨਾਲ ਵਿਚਾਰ ਵਟਾਂਦਰਾ ਵੀ ਕੀਤਾ ਗਿਆ | ਇਸ ਮੌਕੇ ਸੁਖਪਾਲ ਸਿੰਘ ਨੰਨੂ ਨੇ ਕਿਹਾ ਕਿ ਨੌਜਵਾਨ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੇ ਜੋਸ਼ ਅਤੇ ਜਜ਼ਬੇ ਨਾਲ ਹੀ ਪਾਰਟੀ ਨੂੰ ਹੋਰ ਮਜ਼ਬੂਤੀ ਮਿਲਦੀ ਹੈ | ਉਨ੍ਹਾਂ ਨੇ ਕਿਹਾ ਕਿ ਸੁਖਪਾਲ ਸਿੰਘ ਚੱਠੂ ਵਰਗੇ ਜ਼ਿੰਮੇਵਾਰ ਨੌਜਵਾਨ ਆਗੂ ਪਾਰਟੀ ਲਈ ਵੱਡੀ ਤਾਕਤ ਹਨ ਅਤੇ ਆਉਣ ਵਾਲੇ ਸਮੇਂ ਵਿਚ ਇਹ ਟੀਮ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤੀ ਨਾਲ ਕੰਮ ਕਰੇਗੀ |
Ad Position 22
No active advertisement
ਪਿਛਲੀ ਖ਼ਬਰ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਵਲੋਂ ਵੱਖ-ਵੱਖ ਪਿੰਡਾਂ 'ਚ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਅਗਲੀ ਖ਼ਬਰ ਮਨੁੱਖੀ ਅਧਿਕਾਰ ਕਮਿਸ਼ਨ ਪੰਜਾਬ ਵਲੋਂ ਫ਼ਿਰੋਜ਼ਪੁਰ ਕੋਰ ਗਰੁੱਪ ਦਾ ਗਠਨ
Ad Position 24