24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਵਲੋਂ ਵੱਖ-ਵੱਖ ਪਿੰਡਾਂ 'ਚ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ

Ad Position 21
No active advertisement
ਅਜੀਤ ਡੈਸਕ 07-04-2026
ਮੱਲਾਂਵਾਲਾ, 6 ਅਪ੍ਰੈਲ (ਗੁਰਦੇਵ ਸਿੰਘ)-ਹਲਕਾ ਜ਼ੀਰਾ ਅੰਦਰ ਸਿਆਸੀ ਮਾਹੌਲ ਇਸ ਸਮੇਂ ਪੂਰੀ ਤਰ੍ਹਾਂ ਗਰਮਾਇਆ ਹੋਇਆ ਹੈ ਤੇ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਵਲੋਂ ਵੱਖ-ਵੱਖ ਪਿੰਡਾਂ 'ਚ ਜਾ ਕੇ ਲੋਕਾਂ ਨਾਲ ਰਾਬਤਾ ਕਾਇਮ ਕੀਤਾ ਜਾ ਰਿਹਾ ਹੈ | ਇਸੇ ਲੜੀ ਦੇ ਚੱਲਦਿਆਂ ਜ਼ੀਰਾ ਹਲਕੇ ਦੇ ਪਿੰਡ ਬੂਟੇ ਵਾਲਾ ਵਿਖੇ ਹਰਪ੍ਰੀਤ ਸਿੰਘ, ਜਸਵਿੰਦਰ ਸਿੰਘ ਅਤੇ ਫ਼ਤਿਹਗੜ੍ਹ ਸਭਰਾ ਵਿਖੇ ਗੁਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਵੱਖ-ਵੱਖ ਤਿੰਨ ਪੋ੍ਰਗਰਾਮ ਰੱਖੇ ਗਏ, ਜਿੱਥੇ ਵੱਡੀ ਗਿਣਤੀ 'ਚ ਇਲਾਕਾ ਵਾਸੀਆਂ ਨੇ ਸ਼ਮੂਲੀਅਤ ਕੀਤੀ | ਇਸ ਦੌਰਾਨ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਵਲੋਂ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ | ਇਸ ਮੌਕੇ ਨੌਜਵਾਨ ਆਗੂ ਜਗਸੀਰ ਸਿੰਘ ਭੁੱਲਰ ਅਤੇ ਹਰਪ੍ਰੀਤ ਸਿੰਘ ਸੰਧੂ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਸੇਖੋਂ ਲੰਬੇ ਸਮੇਂ ਤੋਂ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਕਰਦੇ ਆ ਰਹੇ ਹਨ | ਇਸ ਦੇ ਨਾਲ ਹੀ ਉਹ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਵੀ ਮਹੱਤਵਪੂਰਨ ਉਪਰਾਲੇ ਕਰ ਰਹੇ ਹਨ, ਇਹ ਯਤਨ ਕਾਬਿਲ-ਏ-ਤਾਰੀਫ਼ ਹਨ ਅਤੇ ਨੌਜਵਾਨ ਪੀੜ੍ਹੀ ਲਈ ਪੇ੍ਰਰਨਾ ਦਾ ਸਰੋਤ ਬਣ ਰਹੇ ਹਨ | ਉਨ੍ਹਾਂ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਗੁਰਪ੍ਰੀਤ ਸਿੰਘ ਸੇਖੋਂ ਦੇ ਹੱਥ ਮਜ਼ਬੂਤ ਕਰਨ ਅਤੇ ਸਮਾਜਿਕ ਕਾਰਜਾਂ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ | ਪ੍ਰੋਗਰਾਮ ਦੌਰਾਨ ਗੁਰਪ੍ਰੀਤ ਸਿੰਘ ਸੇਖੋਂ ਨੇ ਫ਼ਤਿਹਗੜ੍ਹ ਸਭਰਾ ਸਥਿਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ | ਇਸ ਮੌਕੇ ਸੁਖਜੀਤ ਸਿੰਘ ਭੀਲਾ, ਸਰਬਜੀਤ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਚੇਤ ਸਿੰਘ, ਇੰਦਰਜੀਤ ਸਿੰਘ, ਦਰਸ਼ਨ ਸਿੰਘ ਸਮੇਤ ਹੋਰ ਵੀ ਕਈ ਇਲਾਕਾ ਨਿਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਅਗਲੀ ਖ਼ਬਰ ਹਲਕਾ ਇੰਚਾਰਜ ਸੁਖਪਾਲ ਨੰਨੂ ਦੇ ਗ੍ਰਹਿ ਪੁੱਜੇ ਐਸ.ਓ.ਆਈ. ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸੁਖਪਾਲ ਸਿੰਘ ਚੱਠੂ
Ad Position 24