24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਮੀਂਹ ਤੇ ਗੜੇਮਾਰੀ ਨਾਲ ਕਿਸਾਨਾਂ ਦੀਆਂ ਫ਼ਸਲਾਂ ਬਰਬਾਦ, ਸਰਕਾਰ ਤੁਰੰਤ ਦੇਵੇ ਮੁਆਵਜ਼ਾ-ਭਾਕਿਯੂ ਮਝੈਲ ਵਾਅਦੇ ਭੁੱਲੀ ਸਰਕਾਰ ਫ਼ਸਲਾਂ ਦੇ ਨੁਕਸਾਨ ਦਾ ਕਿਸਾਨਾਂ ਨੂੰ ਅਜੇ ਤੱਕ ਨਹੀਂ ਮਿਲਿਆ ਮੁਆਵਜ਼ਾ : ਕਿਸਾਨ ਆਗੂ

Ad Position 21
No active advertisement
ਅਜੀਤ ਡੈਸਕ 07-04-2026
ਮੱਲਾਂਵਾਲਾ, 6 ਅਪ੍ਰੈਲ(ਬਲਬੀਰ ਸਿੰਘ ਜੋਸਨ)-ਭਾਰਤੀ ਕਿਸਾਨ ਯੂਨੀਅਨ ਏਕਤਾ ਮਝੈਲ ਦੇ ਸੂਬਾ ਮੀਤ ਪ੍ਰਧਾਨ ਹੀਰਾ ਸਿੰਘ ਗੁਰਦਿੱਤੀ ਵਾਲਾ ਅਤੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਫੁੱਲਰਵਨ ਨੇ ਪੈੱ੍ਰਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ਭਰ ਵਿਚ ਪੈ ਰਹੇ ਮੀਂਹ ਅਤੇ ਗੜੇ੍ਹਮਾਰੀ ਨੇ ਕਿਸਾਨਾਂ ਦੀ ਚਿੰਤਾ ਵਧਾ ਦਿੱਤੀ ਹੈ | ਉਨ੍ਹਾਂ ਕਿਹਾ ਕਿ ਮੌਸਮ ਦੀ ਮਾਰ ਕਾਰਨ ਕਈ ਇਲਾਕਿਆਂ ਵਿਚ ਕਣਕ ਦੀ ਪੱਕੀ ਖੜ੍ਹੀ ਫ਼ਸਲ ਪੂਰੀ ਤਰ੍ਹਾਂ ਤਬਾਹ ਹੋ ਚੁੱਕੀ ਹੈ | ਖ਼ਾਸ ਕਰਕੇ ਸਬਜ਼ੀ ਦੀ ਖੇਤੀ ਕਰਨ ਵਾਲੇ ਕਿਸਾਨਾਂ ਨੂੰ ਭਾਰੀ ਨੁਕਸਾਨ ਝੱਲਣਾ ਪਿਆ ਹੈ ਅਤੇ ਉਨ੍ਹਾਂ ਕਿਸਾਨਾਂ ਦੀ ਫ਼ਸਲ ਲਗਭਗ ਪੂਰੀ ਤਰ੍ਹਾਂ ਨਸ਼ਟ ਹੋ ਗਈ ਹੈ | ਆਗੂਆਂ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਵਾਅਦਾ ਕੀਤਾ ਸੀ ਕਿ ਕੁਦਰਤੀ ਆਫ਼ਤ ਆਉਣ ਤੋਂ ਪਹਿਲਾਂ ਹੀ ਕਿਸਾਨਾਂ ਦੇ ਖਾਤਿਆਂ ਵਿਚ 20 ਹਜ਼ਾਰ ਰੁਪਏ ਤੁਰੰਤ ਪਾਏ ਜਾਣਗੇ ਅਤੇ ਬਾਅਦ ਵਿਚ ਗਿਰਦਾਵਰੀ ਕਰਕੇ ਮੁਆਵਜ਼ਾ ਦਿੱਤਾ ਜਾਵੇਗਾ ਪਰ ਮੌਜੂਦਾ ਹਾਲਾਤਾਂ ਵਿਚ ਸਰਕਾਰ ਵਲੋਂ ਕੋਈ ਵੀ ਢੰਗ ਦੀ ਕਾਰਵਾਈ ਨਹੀਂ ਕੀਤੀ ਜਾ ਰਹੀ | ਉਨ੍ਹਾਂ ਇਹ ਵੀ ਕਿਹਾ ਕਿ ਪਿਛਲੇ ਹੜ੍ਹਾਂ ਦੌਰਾਨ ਹੋਏ ਨੁਕਸਾਨ ਦੀ ਭਰਪਾਈ ਵੀ ਅਜੇ ਤੱਕ ਨਹੀਂ ਕੀਤੀ ਗਈ ਜਿਸ ਕਾਰਨ ਕਿਸਾਨ ਗੰਭੀਰ ਚਿੰਤਾ 'ਚ ਹਨ | ਭਾਰਤੀ ਕਿਸਾਨ ਯੂਨੀਅਨ ਏਕਤਾ ਮਝੈਲ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਦੇ ਹੋਏ 100 ਫ਼ੀਸਦੀ ਨੁਕਸਾਨ ਦੀ ਤੁਰੰਤ ਭਰਪਾਈ ਕੀਤੀ ਜਾਵੇ ਅਤੇ ਘੱਟੋ-ਘੱਟ ਪ੍ਰਤੀ ਏਕੜ ਮੁਆਵਜ਼ਾ ਜਲਦੀ ਜਾਰੀ ਕੀਤਾ ਜਾਵੇ, ਤਾਂ ਜੋ ਪੀੜਤ ਕਿਸਾਨਾਂ ਨੂੰ ਕੁੱਝ ਰਾਹਤ ਮਿਲ ਸਕੇ |
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਕ੍ਰਾਂਤੀਕਾਰੀ ਪੰਜਾਬ ਵਲੋਂ ਜ਼ੀਰਾ ਵਿਖੇ ਚੌਥਾ ਸੂਬਾ ਡੈਲੀਗੇਟ ਇਜਲਾਸ ਕਰਵਾਇਆ ਅਗਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ
Ad Position 24