11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਗੁਰਬਾਜ਼ ਸਿੰਘ ਦੁਸਾਂਝ, ਗੁਰਸੇਵਕ ਸਿੰਘ ਸੰਧੂ ਅਤੇ ਪ੍ਰੇਮ ਸਚਦੇਵਾ ਮੁੜ ਸ਼੍ਰੋਮਣੀ ਅਕਾਲੀ ਦੇ ਸਰਕਲ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 08-04-2026
ਗੁਰੂਹਰਸਹਾਏ, 7 ਅਪ੍ਰੈਲ(ਸੰਧੂ)-ਸ਼੍ਰੋਮਣੀ ਅਕਾਲੀ ਦਲ ਵਲੋਂ ਜਥੇਬੰਦੀ ਦੇ ਢਾਂਚੇ ਦਾ ਮੁੜ ਵਿਸਥਾਰ ਕਰਦਿਆਂ ਪਾਰਟੀ 'ਚ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਆਗੂਆਂ ਨੂੰ ਪਾਰਟੀ ਅੰਦਰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ | ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਹੇਠ ਅਕਾਲੀ ਦਲ ਵਲੋਂ ਹਲਕਾ ਗੁਰੂਹਰਸਹਾਏ ਦੇ ਸਰਕਲ ਚੱਕ ਸੈਦੋ ਕੇ ਤੋਂ ਗੁਰਬਾਜ਼ ਸਿੰਘ ਦੁਸਾਂਝ ਪਿੰਡ ਸੋਹਨਗੜ੍ਹ ਰੱਤੇਵਾਲਾ ਨੂੰ ਤੀਜੀ ਵਾਰ ਸਰਕਲ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ | ਇਸੇ ਤਰ੍ਹਾਂ ਹੀ ਸ਼ਹਿਰੀ ਸਰਕਲ ਗੁਰੂਹਰਸਹਾਏ ਤੋਂ ਪ੍ਰੇਮ ਸਚਦੇਵਾ ਅਤੇ ਸਰਕਲ ਝੋਕ ਮੋਹੜੇ ਤੋਂ ਗੁਰਸੇਵਕ ਸਿੰਘ ਕੋਹਰ ਸਿੰਘ ਵਾਲਾ ਨੂੰ ਫਿਰ ਤੋਂ ਸਰਕਲ ਪ੍ਰਧਾਨ ਬਣਾਇਆ ਗਿਆ ਹੈ | ਉਕਤ ਸਰਕਲ ਪ੍ਰਧਾਨਾਂ ਨੇ ਸਮੁੱਚੀ ਅਕਾਲੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਹੈ ਕਿ ਉਹ ਆਪਣੀ ਜਿੰਮੇਵਾਰੀ ਨੂੰ ਪਾਰਟੀ ਪ੍ਰਤੀ ਸਮਰਪਿਤ ਰਹਿ ਕੇ ਪਾਰਟੀ ਦੀ ਮਜ਼ਬੂਤੀ ਲਈ ਬਣਦੇ ਫ਼ਰਜ਼ਾਂ ਨੂੰ ਨਿਭਾਉਂਦੇ ਰਹਿਣਗੇ | ਉੱਧਰ ਸਰਕਲ ਪ੍ਰਧਾਨਾਂ ਨੂੰ ਹਲਕਾ ਗੁਰੂਹਰਸਹਾਏ ਅੰਦਰ ਸਰਕਲਾਂ ਦੇ ਅਧੀਨ ਆਉਂਦੇ ਪਿੰਡਾਂ ਦੇ ਅਕਾਲੀ ਵਰਕਰਾਂ ਨੇ ਵਧਾਈ ਦਿੱਤੀ ਅਤੇ ਸਵਾਗਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹੇ ਅੰਦਰ ਕਣਕ ਦੀ ਕਟਾਈ ਲਈ ਸ਼ਾਮ 7 ਵਜੇ ਤੋਂ ਸਵੇਰੇ 8 ਵਜੇ ਤੱਕ ਕੰਬਾਈਨਾਂ ਚੱਲਣ 'ਤੇ ਪਾੰਬਦੀ ਅਗਲੀ ਖ਼ਬਰ ਸੀ-ਪਾਈਟ ਕੈਂਪ ਕਾਲਝਰਾਣੀ ਵਲੋਂ ਆਰਮੀ ਅਗਨੀਵੀਰ ਭਰਤੀ ਰੈਲੀ
Ad Position 24