11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਵਿਧਾਇਕ ਰਣਬੀਰ ਸਿੰਘ ਭੁੱਲਰ ਨੇ 'ਫੂਡ ਸੇਫ਼ਟੀ ਵੈਨ' ਨੂੰ ਹਰੀ ਝੰਡੀ ਵਿਖਾ ਕੇ ਕੀਤਾ ਰਵਾਨਾ

Ad Position 21
No active advertisement
ਅਜੀਤ ਡੈਸਕ 08-04-2026
ਫ਼ਿਰੋਜ਼ਪੁਰ 7 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਪੰਜਾਬ ਸਰਕਾਰ ਵਲੋਂ ਸਿਹਤਮੰਦ ਪੰਜਾਬ ਤਹਿਤ ਲੋਕਾਂ ਨੂੰ ਸਾਫ਼ ਸੁਥਰੀਆਂ ਖਾਣ-ਪੀਣ ਦੀਆਂ ਵਸਤੂਆਂ ਮੁਹੱਈਆ ਕਰਵਾਉਣ ਅਤੇ ਮਿਲਾਵਟ ਖੋਰਾਂ ਖ਼ਿਲਾਫ਼ ਸ਼ਿਕੰਜਾ ਕੱਸਣ ਦੇ ਉਦੇਸ਼ ਨਾਲ ਫੂਡ ਸੇਫ਼ਟੀ ਪੰਦ੍ਹਰਵਾੜਾ ਮੁਹਿੰਮ ਦੀ ਅੱਜ ਤੋਂ ਸ਼ੁਰੂਆਤ ਕੀਤੀ ਗਈ | ਇਸ ਮੌਕੇ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਡਾ. ਰਾਜੀਵ ਪਰਾਸ਼ਰ ਸਿਵਲ ਸਰਜਨ ਫ਼ਿਰੋਜ਼ਪੁਰ ਦੀ ਅਗਵਾਈ ਹੇਠ ਸ਼ੁਰੂ ਹੋ ਰਹੀ ਫੂਡ ਸੇਫ਼ਟੀ ਪੰਦ੍ਹਰਵਾੜਾ ਮੁਹਿੰਮ ਤਹਿਤ 'ਫੂਡ ਸੇਫ਼ਟੀ ਵੈਨ' ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ | ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਆਧੁਨਿਕ ਟੈਸਟਿੰਗ ਯੰਤਰਾਂ ਨਾਲ ਲੈਸ ਵੈਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਅਤੇ ਇਲਾਕਿਆਂ ਵਿਚ ਜਾ ਕੇ ਖਾਧ ਪਦਾਰਥਾਂ ਦੀ ਮੌਕੇ 'ਤੇ ਹੀ ਜਾਂਚ ਕਰਕੇ ਰਿਪੋਰਟ ਦੇਵੇਗੀ ਅਤੇ ਆਮ ਲੋਕਾਂ ਨੂੰ ਖਾਣ-ਪੀਣ ਵਾਲੀਆਂ ਵਸਤੂਆਂ ਦੀ ਸ਼ੁੱਧਤਾ ਪ੍ਰਤੀ ਜਾਗਰੂਕ ਵੀ ਕਰੇਗੀ | ਉਨ੍ਹਾਂ ਕਿਹਾ ਕਿ ਇਕ ਚਲਦੀ-ਫਿਰਦੀ ਲੈਬਾਰਟਰੀ ਵਾਂਗ ਇਹ ਵੈਨ ਮਹਿਜ਼ ਇਕ ਗੱਡੀ ਨਹੀਂ, ਸਗੋਂ ਅਤਿ-ਆਧੁਨਿਕ ਮਸ਼ੀਨਾਂ ਨਾਲ ਲੈਸ ਇਕ 'ਮੋਬਾਈਲ ਟੈਸਟਿੰਗ ਲੈਬ' ਹੈ | ਇਸ ਦੇ ਮੁੱਖ ਕੰਮ ਦੁੱਧ, ਘਿਉ, ਪਨੀਰ, ਖਾਣ ਵਾਲੇ ਤੇਲ ਅਤੇ ਮਸਾਲਿਆਂ ਦੀ ਸ਼ੁੱਧਤਾ ਦੀ ਜਾਂਚ ਮੌਕੇ 'ਤੇ ਹੀ ਕਰਨਾ ਹੈ ਅਤੇ ਇਲਾਕਾ ਨਿਵਾਸੀਆਂ ਨੂੰ ਲੰਬੀ ਉਡੀਕ ਦੀ ਬਜਾਏ, ਇਸ ਵੈਨ ਰਾਹੀਂ ਕੁਝ ਹੀ ਮਿੰਟਾਂ ਵਿਚ ਟੈੱਸਟ ਦੀ ਰਿਪੋਰਟ ਮਿਲ ਜਾਵੇਗੀ | ਉਨ੍ਹਾਂ ਦੱਸਿਆ ਕਿ ਵੈਨ ਰਾਹੀਂ ਆਮ ਜਨਤਾ ਨੂੰ ਜਾਗਰੂਕ ਕੀਤਾ ਜਾਵੇਗਾ ਕਿ ਉਹ ਘਰ ਬੈਠੇ ਹੀ ਮਿਲਾਵਟੀ ਸਾਮਾਨ ਦੀ ਪਛਾਣ ਕਿਵੇਂ ਕਰ ਸਕਦੇ ਹਨ | ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਸਖ਼ਤ ਸ਼ਬਦਾਂ ਵਿਚ ਕਿਹਾ ਪੰਜਾਬ ਸਰਕਾਰ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਰਨ ਵਾਲੇ ਕਿਸੇ ਵੀ ਅਨਸਰ ਨੂੰ ਬਖ਼ਸ਼ੇਗੀ ਨਹੀਂ | ਇਹ ਵੈਨ ਸਾਡੇ ਸ਼ਹਿਰ ਵਾਸੀਆਂ ਲਈ ਇਕ ਸੁਰੱਖਿਆ ਕਵਚ ਦਾ ਕੰਮ ਕਰੇਗੀ | ਉਨ੍ਹਾਂ ਕਿਹਾ ਕਿ ਹੁਣ ਮਿਲਾਵਟ ਖੋਰਾਂ ਦੀ ਖ਼ੈਰ ਨਹੀਂ, ਕਿਉਂਕਿ ਜਾਂਚ ਹੁਣ ਉਨ੍ਹਾਂ ਦੇ ਦਰਵਾਜ਼ੇ ਤੱਕ ਪਹੁੰਚੇਗੀ | ਇਸ ਮੌਕੇ ਡਾ. ਮੀਨਾਕਸ਼ੀ ਢੀਂਗਰਾ ਜ਼ਿਲ੍ਹਾ ਟੀਕਾਕਰਨ ਅਫ਼ਸਰ, ਡਾ. ਮਨਦੀਪ ਕੌਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਅਮਰਵੀਰ ਸਿੱਧੂ ਜ਼ਿਲ੍ਹਾ ਸਿਹਤ ਅਫ਼ਸਰ, ਡਾ. ਮਨਮੀਤ, ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਅਫ਼ਸਰ, ਵਿਕਾਸ ਕਾਲੜਾ ਪੀ.ਏ. ਟੂ ਸਿਵਲ ਸਰਜਨ, ਹਿਮਾਂਸ਼ੂ ਠੱਕਰ ਪੀ.ਏ. ਟੂ ਐੱਮ.ਐੱਲ.ਏ. ਸਮੇਤ ਸਿਹਤ ਵਿਭਾਗ ਦਾ ਸਟਾਫ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਸੂਬੇ ਅੰਦਰ ਕੁਦਰਤੀ ਆਫ਼ਤ ਨਾਲ ਹੋਏ ਕਣਕ ਤੇ ਹੋਰ ਫ਼ਸਲਾਂ ਦੇ ਨੁਕਸਾਨ ਨਾਲ ਕਿਸਾਨਾਂ ਦੀ ਆਰਥਿਕ ਸਥਿਤੀ ਵਿਗੜੀ -ਹਰਦਿਆਲ... ਅਗਲੀ ਖ਼ਬਰ ਨਗਰ ਕੌਂਸਲ ਜ਼ੀਰਾ ਦੇ ਕਾਰਜਕਾਲ ਦੀ ਮਿਆਦ ਅੱਜ ਹੋਵੇਗੀ ਖ਼ਤਮ
Ad Position 24