11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਸੀ.ਐਚ.ਸੀ ਫ਼ਿਰੋਜ਼ਸ਼ਾਹ ਵਿਖੇ ਮਨਾਇਆ ਵਿਸ਼ਵ ਸਿਹਤ ਦਿਵਸ

Ad Position 21
No active advertisement
ਅਜੀਤ ਡੈਸਕ 08-04-2026
ਫ਼ਿਰੋਜ਼ਸ਼ਾਹ, 7 ਅਪ੍ਰੈਲ (ਸਰਬਜੀਤ ਸਿੰਘ ਧਾਲੀਵਾਲ)-ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਭੈਜੀਤ ਸਿੰਘ ਦੀ ਰਹਿਨੁਮਾਈ ਹੇਠ ਅੱਜ ਸੀ.ਐਚ.ਸੀ ਫ਼ਿਰੋਜ਼ਸ਼ਾਹ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ | ਇਸ ਮੌਕੇ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ.ਅਭੈਜੀਤ ਸਿੰਘ ਨੇ ਕਿਹਾ ਇਸ ਸਾਲ ਵਿਸ਼ਵ ਸਿਹਤ ਦਿਵਸ ਸਿਹਤ ਲਈ ਇੱਕਜੁੱਟ , ਵਿਗਿਆਨ ਦੇ ਨਾਲ ਖੜ੍ਹੇ ਹੋਵੋ ਦੇ ਥੀਮ ਤਹਿਤ ਮਨਾਇਆ ਗਿਆ | ਉਨ੍ਹਾਂ ਹਾਜ਼ਰੀਨ ਨੂੰ ਮਨੁੱਖਾਂ , ਪਸ਼ੂ- ਪਰਿੰਦਿਆਂ , ਰੁੱਖਾਂ ਅਤੇ ਧਰਤੀ ਦੀ ਚੰਗੀ ਸਿਹਤ ਲਈ ਇੱਕ ਸਾਰ ਸੋਚ ਅਪਣਾਉਣ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ਅੱਜ ਕੱਲ੍ਹ, ਲੋਕਾਂ ਨੂੰ ਇਸ ਦਾ ਅਹਿਸਾਸ ਹੋਏ ਬਿਨਾਂ ਸਰੀਰ ਵਿਚ ਬਿਮਾਰੀਆਂ ਵਧਦੀਆਂ ਰਹਿੰਦੀਆਂ ਹਨ | ਭਾਰਤ ਵਿਚ ਲਗਭਗ 20 ਪ੍ਰਤੀਸ਼ਤ ਬਾਲਗ ਹਾਈ ਬਲੱਡ ਪ੍ਰੈਸ਼ਰ ਤੋਂ ਪੀੜਤ ਹਨ ਅਤੇ ਇਸ ਤੋਂ ਅਣਜਾਣ ਹਨ | ਇਸੇ ਤਰ੍ਹਾਂ, ਦਿਲ ਦੀ ਬਿਮਾਰੀ, ਗੁਰਦੇ ਦੀ ਬਿਮਾਰੀ ਅਤੇ ਕੈਂਸਰ ਵਰਗੀਆਂ ਬਹੁਤ ਸਾਰੀਆਂ ਜਾਨਲੇਵਾ ਬਿਮਾਰੀਆਂ ਬਿਨਾਂ ਲੱਛਣਾਂ ਦੇ ਵਿਕਸਤ ਹੋ ਸਕਦੀਆਂ ਹਨ | ਇਸ ਲਈ, ਸਾਰੇ ਬਾਲਗਾਂ ਨੂੰ ਸਾਲ ਵਿਚ ਇਕ ਵਾਰ ਪੂਰੇ ਸਰੀਰ ਦੀ ਜਾਂਚ ਕਰਵਾਉਣੀ ਚਾਹੀਦੀ ਹੈ ਤਾਂ ਜੋ ਸਮੇਂ ਸਿਰ ਬਿਮਾਰੀਆਂ ਤੋਂ ਬਚਿਆ ਜਾ ਸਕੇ | ਇਸ ਮੌਕੇ ਸੰਬੋਧਨ ਕਰਦਿਆਂ ਹਰਦੀਪ ਸਿੰਘ ਸੰਧੂ ਬਲਾਕ ਐਕਸਟੈਨਸ਼ਨ ਐਜੂਕੇਟਰ ਨੇ ਦੱਸਿਆ ਕਿ ਭਾਰਤ ਦੇ ਸੰਦਰਭ ਵਿਚ ਚਿੰਤਾ ਵਾਲੀ ਗੱਲ ਇਹ ਹੈ ਕਿ ਪਿਛਲੇ ਥੋੜ੍ਹੇ ਸਮੇਂ ਤੋਂ 6 ਪ੍ਰਮੁੱਖ ਬਿਮਾਰੀਆਂ ਨੌਜਵਾਨਾਂ ਵਿਚ ਤੇਜ਼ੀ ਨਾਲ ਫੈਲ ਰਹੀਆਂ ਹਨ | ਜਿਨ੍ਹਾਂ ਵਿਚ ਸ਼ੂਗਰ, ਦਿਲ ਦੇ ਰੋਗ, ਮੋਟਾਪਾ, ਅÏਰਤਾਂ ਵਿਚ ਹਾਰਮੋਨਲ ਅਸੰਤੁਲਨ, ਫੈਟੀ ਲਿਵਰ ਅਤੇ ਮਾਨਸਿਕ ਸਿਹਤ ਹਨ | ਉਨ੍ਹਾਂ ਦੱਸਿਆ ਕਿ ਇਹ ਸਾਰੀਆਂ ਬਿਮਾਰੀਆਂ ਸਾਡੀ ਜੀਵਨ ਸ਼ੈਲੀ ਨਾਲ ਜੁੜੀਆਂ ਹਨ ਅਤੇ ਇਹਨਾਂ ਨੂੰ ਸਮੇਂ ਸਿਰ ਸੌਣਾ ਅਤੇ ਤਣਾਅ ਘੱਟ ਕਰਨਾ , ਸਿਹਤਮੰਦ ਖ਼ੁਰਾਕ ਅਤੇ ਰੋਜ਼ਾਨਾ ਕਸਰਤ ਅਤੇ ਯੋਗਾ ਕਰਕੇ ਰੋਕਿਆ ਜਾ ਸਕਦਾ ਹੈ | ਇਸ ਮੌਕੇ ਸੁਮਿਤ ਕੁਮਾਰ , ਮੁਕੇਸ਼ ਕੁਮਾਰ , ਹਰਜਿੰਦਰ ਸਿੰਘ, ਜਗਜੀਤ ਸਿੰਘ, ਰਜਨੀ ਸ਼ਰਮਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਸਪਾ ਵਲੋਂ 11 ਅਪ੍ਰੈਲ ਦੇ ਸੰਮੇਲਨ ਲਈ ਕੱਢੀ ਵਿਸ਼ਾਲ ਮੋਟਰਸਾਈਕਲ ਰੈਲੀ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਝੋਕ ਹਰੀਹਰ ਦਾ ਸਾਲਾਨਾ ਨਤੀਜਾ ਸਮਾਗਮ
Ad Position 24