ਤਲਵੰਡੀ ਭਾਈ, 7 ਅਪ੍ਰੈਲ (ਰਵਿੰਦਰ ਸਿੰਘ ਬਜਾਜ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਤਲਵੰਡੀ ਭਾਈ ਵਿਖੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਹੋਏ ਆਦੇਸ਼ਾਂ ਅਨੁਸਾਰ ਕਾਲਜ ਦੇ ਕਾਰਜਕਾਰੀ ਪਿ੍ੰਸੀਪਲ ਰਾਜਵਿੰਦਰ ਕੌਰ ਦੀ ਅਗਵਾਈ ਵਿਚ 'ਦਸਤਾਰ ਸਜਾਓ' ਮੁਹਿੰਮ ਤਹਿਤ ਵਿਦਿਆਰਥੀਆਂ ਦੇ ਦਸਤਾਰ ਮੁਕਾਬਲੇ ਕਰਵਾਏ ਗਏ | ਉਨ੍ਹਾਂ ਕਿਹਾ ਕਿ ਇਨ੍ਹਾਂ ਮੁਕਾਬਲਿਆਂ 'ਚ ਪਹਿਲੀਆਂ ਤਿੰਨ ਪੁਜ਼ੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਵਿਖੇ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਬਾਰੇ ਜਾਣਕਾਰੀ ਦੇਣ ਹਿਤ ਕਰਵਾਏ ਜਾਂਦੇ ਹਨ | ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਜਥੇਦਾਰ ਸਤਪਾਲ ਸਿੰਘ ਤਲਵੰਡੀ ਨੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਹਮੇਸ਼ਾ ਸਿੱਖੀ ਨਾਲ ਜੁੜੇ ਰਹਿਣ ਲਈ ਪ੍ਰੇਰਿਤ ਕੀਤਾ |