11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਐੱਮ.ਏ. ਪੰਜਾਬੀ ਦੇ ਨਤੀਜਿਆਂ 'ਚੋਂ ਡੀ ਏ ਵੀ ਕਾਲਜ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼ੀ

Ad Position 21
No active advertisement
ਅਜੀਤ ਡੈਸਕ 08-04-2026
ਫ਼ਿਰੋਜ਼ਪੁਰ, 7 ਮਾਰਚ (ਗੁਰਿੰਦਰ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਗਏ ਨਤੀਜਿਆਂ ਵਿਚ ਸਥਾਨਿਕ ਡੀ ਏ ਵੀ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਬਾਜ਼ੀ ਮਾਰੀ ਹੈ | ਐਮ ਏ (ਪੰਜਾਬੀ) ਪਹਿਲੇ ਅਤੇ ਤੀਜੇ ਸਮੈਸਟਰ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਐਮ ਏ ਸਮੈਸਟਰ ਤੀਜਾ ਦੀ ਵਿਦਿਆਰਥਣ ਪ੍ਰੀਆ ਰਾਣੀ ਨੇ 400 ਵਿਚੋਂ 329 (82.25 ਫੀਸਦੀ) ਅੰਕ ਲੈ ਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚੋਂ ਚੌਥਾ ਸਥਾਨ, ਜਦੋਂ ਕਿ ਐਮ ਏ ਪਹਿਲਾ ਸਮੈਸਟਰ ਦੀ ਵਿਦਿਆਰਥਣ ਰੇਖਾ ਰਾਣੀ ਨੇ 400 ਵਿਚੋਂ 311 (77.75 ਫਿੱਸਦੀ) ਅੰਕ ਲੈ ਕੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚੋਂ ਪੰਜਵਾਂ ਸਥਾਨ, ਆਗਿਆ ਪ੍ਰੀਤ ਕੌਰ 305/400 (76.25 ਫਿੱਸਦੀ)ਅਤੇ ਜਸ਼ਨਪ੍ਰੀਤ ਕੌਰ 298/400 (74.5 ਫਿੱਸਦੀ) ਅੰਕ ਹਾਸਲ ਕਰਕੇ ਜ਼ਿਲੇ੍ਹ ਵਿਚੋਂ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਐਮ ਏ ਤੀਜਾ ਸਮੈਸਟਰ ਦੀਆਂ ਵਿਦਿਆਰਥਣਾਂ ਕਮਲਜੀਤ ਕੌਰ ਨੇ 321 /400 (80.25 ਫ਼ੀਸਦੀ) ਅਤੇ ਮਮਤਾ ਰਾਣੀ ਨੇ 317/400 (79.25 ਫਿੱਸਦੀ) ਅੰਕ ਹਾਸਲ ਕਰਕੇ ਜ਼ਿਲੇ੍ਹ ਵਿਚੋਂ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਇਸ ਮੌਕੇ ਪਿ੍ੰਸੀਪਲ ਡਾਕਟਰ ਸੀਮਾ ਅਰੋੜਾ ਨੇ ਪੰਜਾਬੀ ਵਿਭਾਗ ਦੇ ਮੁਖੀ ਡਾਕਟਰ ਅੰਮਿ੍ਤ ਪਾਲ ਕੌਰ ਸੰਧੂ ਅਤੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਮਯੰਕ ਫਾਊਾਡੇਸ਼ਨ ਵਲੋਂ 'ਦ ਗਰੀਨ ਕਾਰਨੀਵਾਲ' ਤਹਿਤ 'ਮਾਸਟਰ ਕੁਇਜ਼ ਆਨ ਐਨਵਾਇਰਨਮੈਂਟ' ਦਾ ਆਯੋਜਨ ਅਗਲੀ ਖ਼ਬਰ ਪੈਨਸ਼ਨਰਜ਼ ਵੈੱਲਫੇਅਰ ਵਲੋਂ ਬਕਾਏ ਅਤੇ ਮਹਿੰਗਾਈ ਭੱਤਾ ਦੇਣ ਦੀ ਮੰਗ
Ad Position 24