11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਮਯੰਕ ਫਾਊਾਡੇਸ਼ਨ ਵਲੋਂ 'ਦ ਗਰੀਨ ਕਾਰਨੀਵਾਲ' ਤਹਿਤ 'ਮਾਸਟਰ ਕੁਇਜ਼ ਆਨ ਐਨਵਾਇਰਨਮੈਂਟ' ਦਾ ਆਯੋਜਨ

Ad Position 21
No active advertisement
ਅਜੀਤ ਡੈਸਕ 08-04-2026
ਫ਼ਿਰੋਜ਼ਪੁਰ, 7 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਮਯੰਕ ਫਾਊਾਡੇਸ਼ਨ ਵਲੋਂ ਆਪਣੇ ਵਾਤਾਵਰਨ ਸਿੱਖਿਆ ਪ੍ਰੋਗਰਾਮ 'ਦ ਗਰੀਨ ਕਾਰਨੀਵਾਲ' ਦੇ ਅਧੀਨ 'ਮਾਸਟਰ ਕੁਇਜ਼ ਆਨ ਐਨਵਾਇਰਨਮੈਂਟ' ਦਾ ਸਫਲ ਆਯੋਜਨ ਦਾਸ ਐਂਡ ਬ੍ਰਾਊਨ ਵਰਲਡ ਸਕੂਲ, ਫ਼ਿਰੋਜ਼ਪੁਰ ਵਿਚ ਕੀਤਾ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਗਿਆਨ ਅਤੇ ਰੌਸ਼ਨੀ ਦੇ ਪ੍ਰਤੀਕ ਵਜੋਂ ਦੀਪ ਪ੍ਰਜÉਲਿਤ ਕਰਕੇ ਪਿ੍ੰਸੀਪਲ ਅਤੇ ਹੋਰ ਮਹਿਮਾਨਾਂ ਦੀ ਹਾਜ਼ਰੀ ਵਿਚ ਕੀਤੀ ਗਈ | ਪ੍ਰੋਜੈਕਟ ਚੇਅਰਮੈਨ ਕਮਲ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਕੁਇਜ਼ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ | ਇਸ ਵਿਚ ਕੁੱਲ 16 ਸਕੂਲ ਟੀਮਾਂ ਅਤੇ 7 ਕਾਲਜ ਟੀਮਾਂ ਨੇ ਹਿੱਸਾ ਲਿਆ ਅਤੇ ਵਾਤਾਵਰਨ ਸਬੰਧੀ ਆਪਣੀ ਸਮਝ ਅਤੇ ਜਾਗਰੂਕਤਾ ਦਾ ਪ੍ਰਦਰਸ਼ਨ ਕੀਤਾ | ਇਸ ਮੁਕਾਬਲੇ ਦਾ ਮਕਸਦ ਵਿਦਿਆਰਥੀਆਂ ਵਿਚ ਵਾਤਾਵਰਨ ਸੁਰੱਖਿਆ ਪ੍ਰਤੀ ਜਾਗਰੂਕਤਾ ਵਧਾਉਣਾ ਅਤੇ ਉਨ੍ਹਾਂ ਨੂੰ ਧਰਤੀ ਦੇ ਜ਼ਿੰਮੇਵਾਰ ਸੰਭਾਲ ਬਣਾਉਣਾ ਸੀ | ਉਨ੍ਹਾਂ ਦੱਸਿਆ ਕਿ ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਫ਼ਾਰ ਵੁਮੈਨ ਨੇ ਪਹਿਲਾ ਸਥਾਨ, ਗੁਰੂ ਨਾਨਕ ਕਾਲਜ ਫ਼ਿਰੋਜ਼ਪੁਰ ਨੇ ਦੂਜਾ ਸਥਾਨ, ਐੱਚ.ਕੇ.ਐੱਲ ਕਾਲਜ ਆਫ਼ ਐਜੂਕੇਸ਼ਨ ਗੁਰੂਹਰਸਹਾਏ ਨੇ ਤੀਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਸਕੂਲ ਵਰਗ 'ਚ ਦਾਸ ਐਂਡ ਬ੍ਰਾਊਨ ਵਰਲਡ ਸਕੂਲ ਫ਼ਿਰੋਜ਼ਪੁਰ ਨੇ ਪਹਿਲਾ ਸਥਾਨ, ਦੂਣ ਜੂਨੀਅਰ ਸਕੂਲ ਫ਼ਿਰੋਜ਼ਪੁਰ ਨੇ ਦੂਜਾ ਸਥਾਨ ਅਤੇ ਸੇਂਟ ਜੋਸਫ ਕਾਨਵੈਂਟ ਸਕੂਲ ਫ਼ਿਰੋਜ਼ਪੁਰ ਨੇ ਤੀਜਾ ਸਥਾਨ ਹਾਸਲ ਕੀਤਾ | ਜੇਤੂਆਂ ਨੂੰ ਕ੍ਰਮਵਾਰ 2000, 1500 ਅਤੇ 1000 ਦੇ ਨਕਦ ਇਨਾਮਾਂ ਦੇ ਨਾਲ ਟਰਾਫ਼ੀਆਂ ਅਤੇ ਸਰਟੀਫਿਕੇਟ ਪ੍ਰਦਾਨ ਕੀਤੇ ਗਏ | ਮਯੰਕ ਫਾਊਾਡੇਸ਼ਨ ਵਲੋਂ ਸਾਰੇ ਜੇਤੂਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਦਰਸ਼ਨ ਲਈ ਵਧਾਈ ਦਿੱਤੀ ਗਈ ਅਤੇ ਸਾਰੇ ਭਾਗੀਦਾਰਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਵੇਗੀ ਵਿਸ਼ਾਲ ਸਿਆਸੀ ਕਾਨਫ਼ਰੰਸ... ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਵਲੋਂ ਐਲਾਨੇ ਐੱਮ.ਏ. ਪੰਜਾਬੀ ਦੇ ਨਤੀਜਿਆਂ 'ਚੋਂ ਡੀ ਏ ਵੀ ਕਾਲਜ ਦੀਆਂ ਵਿਦਿਆਰਥਣਾਂ ਨੇ ਮਾਰੀ ਬਾਜ਼...
Ad Position 24