ਮੱੁਦਕੀ, 7 ਅਪ੍ਰੈਲ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੇ ਲੋਹਾਮ ਰੋਡ 'ਤੇ ਸਥਿਤ ਗੁਰਦੁਆਰਾ ਸ਼ਹਿਦ ਗੰਜ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ ਅਤੇ ਵਿਸਾਖੀ ਦੇ ਦਿਹਾੜੇ 'ਤੇ 14 ਅਪ੍ਰੈਲ ਦਿਨ ਮੰਗਲਵਾਰ ਨੂੰ ਦਸਤਾਰ ਮੁਕਾਬਲੇ ਕਰਵਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕੀ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਦੀਪ ਸਿੰਘ ਬਰਾੜ ਨੰਬਰਦਾਰ ਅਤੇ ਮੈਨੇਜਰ ਗੁਰਜੰਟ ਸਿੰਘ ਨੇ ਦੱਸਿਆ ਕਿ ਇਹ ਦਸਤਾਰ ਮੁਕਾਬਲੇ ਸਵੇਰੇ 10 ਵਜੇ ਸ਼ੁਰੂ ਕਰਵਾਏ ਜਾਣਗੇ | ਦਸਤਾਰ ਮੁਕਾਬਲੇ ਅਤੇ ਦੁਮਾਲਾ ਸਜਾਉਣ ਦੇ ਮੁਕਾਬਲੇ ਵਿਚ ਪਹਿਲਾ ਇਨਾਮ 3100 ਰੂਪਏ, ਦੂਜਾ ਇਨਾਮ 2100 ਰੁਪਏ ਤੇ ਤੀਜਾ ਇਨਾਮ 1100 ਰੁਪਏ ਰੱਖਿਆ ਗਿਆ ਹੈ | ਦਸਤਾਰ ਮੁਕਾਬਲੇ ਸਬੰਧੀ ਰਜਿਸਟੇ੍ਰਸ਼ਨ 14 ਅਪ੍ਰੈਲ 2026 ਨੂੰ ਸਵੇਰੇ 8 ਵਜੇ ਤਾੋ 9 ਵਜੇ ਤਕ ਹੋਵੇਗੀ | ਜੇਤੂਆਂ ਨੂੰ ਇਨਾਮ ਵੰਡਣ ਦੀ ਰਸਮ ਗੁਰਪ੍ਰੀਤ ਸਿੰਘ ਸੇਖੋਂ ਕਰਨਗੇ | ਇਸ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਸ਼ੇਰ ਸਿੰਘ, ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਹਰਦੀਪ ਸਿੰਘ ਬਰਾੜ ਨੰਬਰਦਾਰ, ਮੀਤ ਪ੍ਰਧਾਨ ਬਲਵਿੰਦਰ ਸਿੰਘ ਸੂਬੇਦਾਰ, ਮੈਨੇਜਰ ਗੁਰਜੰਟ ਸਿੰਘ, ਪਰਮਜੀਤ ਸਿੰਘ ਖ਼ਾਲਸਾ, ਜਸਵੀਰ ਸਿੰਘ ਮੱਲਾ, ਅਵਤਾਰ ਸਿੰਘ, ਹਰਭਜਨ ਸਿੰਘ, ਸੁਖਮੰਦਰ ਸਿੰਘ ਖੋਸਾ, ਸੂਬੇਦਾਰ ਸਿੰਘ ਮਾਨ, ਸਰਬਜੀਤ ਸਿੰਘ, ਸੁਰਿੰਦਰ ਸਿੰਘ, ਰਛਪਾਲ ਸਿੰਘ ਹਰਨੇਕ ਸਿੰਘ ਆਦਿ ਕਮੇਟੀ ਮੈਂਬਰ ਹਾਜ਼ਰ ਸਨ |