11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਡੇਰਾ ਬਾਬਾ ਰਾਮ ਥੰਮ੍ਹਣ ਬਾਜੇ ਕੇ ਵਿਸਾਖੀ ਦੇ ਭੰਡਾਰੇ ਦੀਆਂ ਤਿਆਰੀਆਂ ਮੁਕੰਮਲ

Ad Position 21
No active advertisement
ਅਜੀਤ ਡੈਸਕ 08-04-2026
ਗੋਲੂ ਕਾ ਮੋੜ, 7 ਅਪ੍ਰੈਲ(ਸੁਰਿੰਦਰ ਸਿੰਘ ਪੁਪਨੇਜਾ)-ਡੇਰਾ ਬਾਬਾ ਰਾਮ ਥੰਮ੍ਹਣ ਆਸ਼ਰਮ ਬਾਬਾ ਦੇਵੀ ਦਿਆਲ ਬਾਜੇ ਕੇ ਵਿਖੇ ਵਿਸਾਖੀ ਦਾ ਭੰਡਾਰਾ 12 ਅਪ੍ਰੈਲ ਤੋਂ 14 ਅਪ੍ਰੈਲ ਤੱਕ ਲਗਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਾਬਾ ਹਰਮੇਸ਼ ਦਾਸ, ਬਾਬਾ ਰਾਧੇ ਸ਼ਾਮ ਨੇ ਦੱਸਿਆ ਕਿ ਡੇਰਾ ਬਾਬਾ ਰਾਮ ਥੰਮ੍ਹਣ ਬਾਜੇ ਕੇ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਸਾਖੀ ਦਾ ਦਿਹਾੜਾ ਧੂਮਧਾਮ ਨਾਲ ਲਗਾਇਆ ਜਾ ਰਿਹਾ ਹੈ | ਇਸ ਦੇ ਸਬੰਧ 'ਚ ਸਮੂਹ ਨਗਰ ਵਲੋਂ ਉਤਸ਼ਾਹ ਨਾਲ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ | ਅੱਜ ਪਿੰਡ ਦੇ ਨੌਜਵਾਨਾਂ ਵਲੋਂ ਸਾਰੇ ਪਿੰਡ ਦੀ ਸਫਾਈ ਕੀਤੀ ਗਈ ਹੈ, ਉਹਨਾਂ ਦੱਸਿਆ ਕਿ 12 ਅਪ੍ਰੈਲ ਦਿਨ ਐਤਵਾਰ ਨੂੰ ਸਵੇਰੇ 10 ਵਜੇ ਸ਼੍ਰੀ ਰਮਾਇਣ ਦੇ ਪਾਠ ਅਰੰਭ ਕੀਤੇ ਜਾਣਗੇ, 13 ਅਪ੍ਰੈਲ ਰਾਤ 8 ਵਜੇ ਤੋਂ 11 ਵਜੇ ਤੱਕ ਸਤਿਸੰਗ ਹੋਵੇਗਾ ਅਤੇ 14 ਅਪ੍ਰੈਲ ਨੂੰ ਸਵੇਰੇ 10-30 ਵਜੇ ਸ੍ਰੀ ਰਮਾਇਣ ਪਾਠ ਦੇ ਭੋਗ ਪਾਏ ਜਾਣਗੇ | ਇਸ ਉਪਰੰਤ ਸਾਧਵੀ ਪ੍ਰਾਚੀ ਸਖੀ ਭਜਨ ਅਤੇ ਮਸ਼ਹੂਰ ਸੂਫ਼ੀ ਗਾਇਕ ਮੰਗਲ ਮੰਗੀ ਸੂਫ਼ੀਆਨਾ ਗੀਤ ਸੁਣਾ ਕੇ ਨਿਹਾਲ ਕਰਨਗੇ | ਇਸ ਸਾਲਾਨਾ ਭੰਡਾਰੇ ਵਿਚ ਪੰਜਾਬ ਤੋਂ ਇਲਾਵਾ ਹਰਿਆਣਾ, ਉਤਰਾਖੰਡ, ਦਿੱਲੀ ਆਦਿ ਤੋ ਸੰਗਤਾਂ ਨਤਮਸਤਕ ਹੋਣਗੀਆਂ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ਼ਹੀਦ ਗੰਜ ਮੁੱਦਕੀ ਵਿਖੇ ਗੁਰਮਤਿ ਸਮਾਗਮ ਤੇ ਦਸਤਾਰ ਮੁਕਾਬਲੇ 14 ਨੂੰ ਅਗਲੀ ਖ਼ਬਰ ਬਜੀਦਪੁਰ ਵਿਖੇ ਪ੍ਰੀ-ਪ੍ਰਾਇਮਰੀ ਅਧਿਆਪਕਾਂ ਲਈ 'ਹੈਂਡ ਮੇਡ ਮਟੀਰੀਅਲ' ਵਰਕਸ਼ਾਪ ਦਾ ਆਯੋਜਨ
Ad Position 24