ਮੁੱਦਕੀ, 7 ਅਪ੍ਰੈਲ (ਭਾਰਤ ਭੂਸ਼ਨ ਅਗਰਵਾਲ)-ਖ਼ਾਲਸਾ ਪ੍ਰਗਟ ਦਿਵਸ ਅਤੇ ਵਿਸਾਖੀ ਦੇ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ਼ਹੀਦ ਗੰਜ ਮੁੱਦਕੀ ਵਿਖੇ ਪ੍ਰਬੰਧਕ ਕਮੇਟੀ ਅਤੇ ਸਮੂਹ ਇਲਾਕਾ ਨਿਵਾਸੀ ਮੁੱਦਕੀ ਦੇ ਸਹਿਯੋਗ ਨਾਲ ਸਮਾਗਮ ਕਰਵਾਇਆ ਜਾ ਰਿਹਾ ਹੈ, ਇਸ ਸਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਲਾਨਾ ਸਮਾਗਮ ਦਾ ਪੋਸਟ ਜਾਰੀ ਕੀਤਾ ਗਿਆ | ਇਸ ਮੌਕੇ ਜਾਣਕਾਰੀ ਦਿੰਦਿਆਂ ਮੈਨੇਜਰ ਗੁਰਜੰਟ ਸਿੰਘ ਅਤੇ ਬਾਬਾ ਸ਼ੇਰ ਸਿੰਘ ਨੇ ਦੱਸਿਆ ਕਿ 12 ਅਪ੍ਰੈਲ ਦਿਨ ਐਤਵਾਰ ਨੂੰ ਸ੍ਰੀ ਅਖੰਡ ਪਾਠ ਆਰੰਭ ਕਰਵਾਏ ਜਾਣਗੇ ਅਤੇ 14 ਅਪ੍ਰੈਲ ਦਿਨ ਮੰਗਲਵਾਰ ਨੂੰ ਭੋਗ ਪਾਏ ਜਾਣਗੇ ਉਪਰੰਤ ਦੀਵਾਨ ਸਜਾਏ ਜਾਣਗੇ | ਉਨ੍ਹਾਂ ਦੱਸਿਆ ਕਿ 14 ਅਪ੍ਰੈਲ ਨੂੰ ਸਵੇਰੇ 10 ਵਜੇ ਦਸਤਾਰ ਮੁਕਾਬਲੇ ਕਰਵਾਏ ਜਾਣਗੇ | ਇਸ ਮੌਕੇ 'ਤੇ ਕਵੀਸ਼ਰੀ ਜਥੇ ਸੰਗਤਾਂ ਨੂੰ ਇਤਿਹਾਸ ਸੁਣਾ ਕੇ ਨਿਹਾਲ ਕਰਨਗੇ | 15 ਅਪ੍ਰੈਲ ਨੂੰ ਅੰਮਿ੍ਤ ਸੰਚਾਰ ਹੋਵੇਗਾ ਅਤੇ ਲੋੜਵੰਦ ਪਰਿਵਾਰਾਂ ਨੂੰ ਕਕਾਰ ਵੀ ਦਿੱਤੇ ਜਾਣਗੇ | ਦਸਤਾਰ ਮੁਕਾਬਲਿਆਂ 'ਚ ਜੇਤੂਆਂ ਨੂੰ ਇਨਾਮਾਂ ਦੀ ਵੰਡ ਕਰਨ ਲਈ ਸਮਾਜ ਸੇਵੀ ਗੁਰਪ੍ਰੀਤ ਸਿੰਘ ਸੇਖੋਂ ਮੁੱਦਕੀ ਪਹੁੰਚਣਗੇ | ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤੇਗਾ | ਇਸ ਮੌਕੇ ਜਥੇਦਾਰ ਪਰਮਜੀਤ ਸਿੰਘ ਖ਼ਾਲਸਾ, ਹਰਦੀਪ ਸਿੰਘ ਨੰਬਰਦਾਰ, ਸੁਖਮੰਦਰ ਸਿੰਘ ਖੋਸਾ, ਦਰਸ਼ਨ ਸਿੰਘ ਗਰੇਵਾਲ, ਜਸਵੀਰ ਸਿੰਘ, ਬਾਬਾ ਅਵਤਾਰ ਸਿੰਘ ਲੋਹਾਮ, ਸੂਬੇਦਾਰ ਬਲਵਿੰਦਰ ਸਿੰਘ, ਗੁਰਪ੍ਰੀਤ ਸਿੰਘ ਗੋਪਾ ਪੰਜਾਬ ਪੁਲਿਸ, ਰਜਿੰਦਰ ਸਿੰਘ ਸ਼ਹਿਜ਼ਾਦੀ ਆਦਿ ਹਾਜ਼ਰ ਸਨ |