11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਮੌਸਮ ਦੀ ਖ਼ਰਾਬੀ ਕਾਰਨ ਹੋਏ ਨੁਕਸਾਨ ਦੀ ਭਰਪਾਈ ਲਈ ਕਿਸਾਨਾਂ ਦੀ ਬਾਂਹ ਫੜੇ ਸਰਕਾਰ- ਕਿਸਾਨ ਆਗੂ

Ad Position 21
No active advertisement
ਅਜੀਤ ਡੈਸਕ 08-04-2026
ਤਲਵੰਡੀ ਭਾਈ, 7 ਅਪ੍ਰੈਲ (ਕੁਲਜਿੰਦਰ ਸਿੰਘ ਗਿੱਲ)-ਮੀਂਹ ਅਤੇ ਗੜੇ੍ਹਮਾਰੀ ਕਾਰਨ ਸੂਬੇ ਭਰ ਅੰਦਰ ਕਣਕ ਦੀ ਫ਼ਸਲਾਂ ਦਾ ਵੱਡੇ ਪੱਧਰ 'ਤੇ ਨੁਕਸਾਨ ਹੋਇਆ ਹੈ | ਇਸ ਲਈ ਪੰਜਾਬ ਸਰਕਾਰ ਗੜੇਮਾਰੀ ਕਾਰਨ ਨੁਕਸਾਨੀਆਂ ਫ਼ਸਲਾਂ ਲਈ ਘੱਟੋ-ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਵੇ ਜਦਕਿ ਲਗਾਤਾਰ ਹੋ ਰਹੀ ਬਰਸਾਤ ਅਤੇ ਹਨ੍ਹੇਰੀ ਕਾਰਨ ਵੀ ਕਣਕ ਦੀ ਫ਼ਸਲ ਦਾ ਝਾੜ ਘਟੇਗਾ | ਜਿਸ ਨਾਲ ਕਿਸਾਨਾਂ ਨੂੰ ਵੱਡਾ ਵਿੱਤੀ ਨੁਕਸਾਨ ਝੱਲਣਾ ਪਵੇਗਾ | ਅਜਿਹੀ ਹਾਲਤ ਵਿਚ ਜਿੱਥੇ ਕਿਸਾਨਾਂ ਦੀ ਰੋਜ਼ੀ ਰੋਟੀ ਪ੍ਰਭਾਵਿਤ ਹੋਵੇਗੀ ਉੱਥੇ ਕਿਸਾਨ ਵਰਗ 'ਤੇ ਕਰਜ਼ੇ ਦਾ ਬੋਝ ਹੋਰ ਵਧੇਗਾ | ਇਸ ਔਖੇ ਸਮੇਂ ਦੌਰਾਨ ਕਣਕ ਦੀ ਫ਼ਸਲ ਦੇ ਘਟਣ ਵਾਲੇ ਝਾੜ ਦੀ ਭਰਪਾਈ ਪੰਜਾਬ ਸਰਕਾਰ ਵਲੋਂ ਮੁਆਵਜ਼ੇ ਜਾਂ ਬੋਨਸ ਦੇ ਰੂਪ ਵਿਚ ਕੀਤੀ ਜਾਣੀ ਚਾਹੀਦੀ ਹੈ | ਇਹ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਘੱਲ ਖ਼ੁਰਦ ਦੇ ਸੀਨੀਅਰ ਮੀਤ ਪ੍ਰਧਾਨ ਸ਼ਵਿੰਦਰ ਸਿੰਘ ਲੱਲੇ, ਮੇਲਾ ਸਿੰਘ ਭੋਲੂਵਾਲਾ ਜਨਰਲ ਸਕੱਤਰ ਅਤੇ ਗੁਰਮੇਲ ਸਿੰਘ ਪਤਲੀ ਸੰਗਠਨ ਸਕੱਤਰ ਵਲੋਂ ਕੀਤਾ ਗਿਆ | ਕਿਸਾਨ ਆਗੂਆਂ ਨੇ ਕਿਹਾ ਕਿ ਮੌਸਮ ਦੀ ਖ਼ਰਾਬੀ ਨੂੰ ਮੁੱਖ ਰੱਖਦੇ ਸਮੁੱਚੇ ਪੰਜਾਬ ਦੀਆਂ ਦਾਣਾ ਮੰਡੀਆਂ ਅੰਦਰ ਵੀ ਵਿਸ਼ੇਸ਼ ਪ੍ਰਬੰਧ ਕੀਤੇ ਜਾਣ ਦੀ ਲੋੜ ਹੈ ਤਾਂ ਜੋ ਮੀਂਹ ਹਨ੍ਹੇਰੀ ਦੀ ਮਾਰ ਝੱਲਣ ਤੋਂ ਬਾਅਦ ਵਿਚ ਕਿਸਾਨਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ |
Ad Position 22
No active advertisement
ਪਿਛਲੀ ਖ਼ਬਰ ਐਕਟਿਵਾ ਵੱਜਣ ਨਾਲ ਸੱਟਾਂ ਲੱਗਣ ਸਬੰਧੀ ਲੜਕੀ ਵਿਰੁੱਧ ਮੁਕੱਦਮਾ ਦਰਜ ਅਗਲੀ ਖ਼ਬਰ ਗੁਰਦੁਆਰਾ ਸ਼ਹੀਦ ਗੰਜ ਮੁੱਦਕੀ ਵਿਖੇ ਗੁਰਮਤਿ ਸਮਾਗਮ ਤੇ ਦਸਤਾਰ ਮੁਕਾਬਲੇ 14 ਨੂੰ
Ad Position 24