11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-04-2026

ਪੰਜਾਬ 'ਚ ਲੋਕ-ਹਿਤ ਯੋਜਨਾਵਾਂ ਨਾਲ ਆਮ ਜਨਤਾ ਨੂੰ ਵੱਡੀ ਰਾਹਤ- ਡਾ. ਕੁਲਦੀਪ ਨਾਗੀ

Ad Position 21
No active advertisement
ਅਜੀਤ ਡੈਸਕ 08-04-2026
ਮੁੱਦਕੀ, 7 ਅਪ੍ਰੈਲ (ਭਾਰਤ ਭੂਸ਼ਨ ਅਗਰਵਾਲ)-ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਲੋਕ-ਹਿਤ ਨੂੰ ਕੇਂਦਰ ਵਿਚ ਰੱਖ ਕੇ ਲਾਗੂ ਕੀਤੀਆਂ ਜਾ ਰਹੀਆਂ ਯੋਜਨਾਵਾਂ ਨਾਲ ਆਮ ਜਨਤਾ ਨੂੰ ਵੱਡੀ ਰਾਹਤ ਮਿਲ ਰਹੀ ਹੈ | ਇਸ ਸਬੰਧੀ ਡਾ. ਕੁਲਦੀਪ ਸਿੰਘ ਨਾਗੀ ਹਲਕਾ ਇੰਚਾਰਜ ਮੈਡੀਕਲ ਵਿੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਵਲੋਂ ਸਿਹਤ, ਸਿੱਖਿਆ ਅਤੇ ਬੁਨਿਆਦੀ ਸਹੂਲਤਾਂ ਵਿਚ ਲਗਾਤਾਰ ਸੁਧਾਰ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਯੋਗ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਮੁਫ਼ਤ ਇਲਾਜ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ | ਮੁਹੱਲਾ ਕਲੀਨਿਕਾਂ ਦੀ ਸਥਾਪਨਾ ਨਾਲ ਲੋਕਾਂ ਨੂੰ ਆਪਣੇ ਨੇੜੇ ਹੀ ਮੁਫ਼ਤ ਚੈੱਕਅਪ, ਲੈਬ ਟੈੱਸਟ ਅਤੇ ਦਵਾਈਆਂ ਦੀ ਸਹੂਲਤ ਮਿਲ ਰਹੀ ਹੈ | ਇਸ ਦੇ ਨਾਲ ਹੀ ਸਰਕਾਰੀ ਹਸਪਤਾਲਾਂ ਵਿਚ ਨਵੀਆਂ ਮਸ਼ੀਨਾਂ, ਡਾਕਟਰਾਂ ਅਤੇ ਸਟਾਫ਼ ਦੀ ਭਰਤੀ ਕਰਕੇ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ | ਡਾ. ਨਾਗੀ ਨੇ ਦੱਸਿਆ ਕਿ 300 ਯੂਨਿਟ ਮੁਫ਼ਤ ਬਿਜਲੀ ਸਕੀਮ ਨਾਲ ਲੋਕਾਂ ਨੂੰ ਆਰਥਿਕ ਤੌਰ 'ਤੇ ਰਾਹਤ ਮਿਲੀ ਹੈ | ਇਸ ਤੋਂ ਇਲਾਵਾ ਸਿੱਖਿਆ ਖੇਤਰ ਵਿਚ ਸਰਕਾਰੀ ਸਕੂਲਾਂ ਨੂੰ ਆਧੁਨਿਕ ਬਣਾਉਣ, ਇਮਾਰਤਾਂ ਦੀ ਮੁਰੰਮਤ ਅਤੇ ਅਧਿਆਪਕਾਂ ਦੀ ਸਿਖਲਾਈ 'ਤੇ ਖ਼ਾਸ ਧਿਆਨ ਦਿੱਤਾ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨੌਜਵਾਨਾਂ ਲਈ ਵੱਡੇ ਪੱਧਰ 'ਤੇ ਸਰਕਾਰੀ ਨੌਕਰੀਆਂ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ | ਉਦਯੋਗਾਂ ਨੂੰ ਪੋ੍ਰਤਸਾਹਨ ਦੇ ਕੇ ਪੰਜਾਬ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਦੇ ਉਪਰਾਲੇ ਵੀ ਕੀਤੇ ਜਾ ਰਹੇ ਹਨ | ਡਾ. ਨਾਗੀ ਨੇ ਕਿਹਾ ਕਿ ਭਿ੍ਸ਼ਟਾਚਾਰ ਖ਼ਿਲਾਫ਼ ਸਰਕਾਰ ਦੀ ਜ਼ੀਰੋ ਟੋਲਰੈਂਸ ਨੀਤੀ ਕਾਰਨ ਪ੍ਰਸ਼ਾਸਨ ਵਿਚ ਪਾਰਦਰਸ਼ਤਾ ਆਈ ਹੈ ਅਤੇ ਲੋਕਾਂ ਦਾ ਭਰੋਸਾ ਸਰਕਾਰ 'ਤੇ ਹੋਰ ਮਜ਼ਬੂਤ ਹੋਇਆ ਹੈ | ਹਰ ਵਰਗ ਦੇ ਲੋਕਾਂ ਨੂੰ ਬਿਨਾਂ ਕਿਸੇ ਭੇਦਭਾਵ ਦੇ ਯੋਜਨਾਵਾਂ ਦਾ ਲਾਭ ਮਿਲ ਰਿਹਾ ਹੈ | ਅੰਤ ਵਿਚ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਵਾਲੇ ਸਮੇਂ ਵਿਚ ਵੀ ਲੋਕ-ਹਿਤ ਨੂੰ ਸੱਭ ਤੋਂ ਵੱਡੀ ਤਰਜੀਹ ਦੇ ਕੇ ਨਵੀਆਂ ਯੋਜਨਾਵਾਂ ਲਾਗੂ ਕਰਦੀ ਰਹੇਗੀ ਅਤੇ ਪੰਜਾਬ ਨੂੰ ਤਰੱਕੀ ਦੇ ਰਾਹ 'ਤੇ ਅੱਗੇ ਵਧਾਉਂਦੀ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਦਾ 47ਵਾਂ ਸਥਾਪਨਾ ਦਿਵਸ ਮਨਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਨੂੰ ਪਿੰਡ ਬਲ 'ਚੋਂ ਮਿਲਿਆ ਵੱਡਾ ਹੁੰਗਾਰਾ
Ad Position 24