08-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਗੁਰੂ ਨਾਨਕ ਖ਼ਾਲਸਾ ਸਕੂਲ ਵਿਖੇ ਕਰਵਾਇਆ ਧਾਰਮਿਕ ਸਮਾਗਮ

Ad Position 21
No active advertisement
ਅਜੀਤ ਡੈਸਕ 09-04-2026
ਅਬੋਹਰ, 8 ਅਪ੍ਰੈਲ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਫ਼ਾਜ਼ਿਲਕਾ ਰੋਡ ਸਥਿਤ ਸ਼੍ਰੀ ਗੁਰੂ ਨਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕਰਵਾਈ ਗਈ | ਜਿਸ ਵਿਚ ਸਕੂਲ ਦੀ ਚੜ੍ਹਦੀ ਕਲਾ ਅਤੇ ਬੱਚਿਆਂ ਦੇ ਭਵਿੱਖ ਲਈ ਅਰਦਾਸ ਵੀ ਕੀਤੀ ਗਈ | ਪਾਠ ਦੌਰਾਨ ਛੋਟੇ-ਛੋਟੇ ਬੱਚਿਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਗੁਰਦੁਆਰਾ ਨਾਨਕਸਰ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੇਜਰ ਸਿੰਘ, ਮੈਨੇਜਰ ਸੰਤੋਖ ਸਿੰਘ, ਮੈਂਬਰ ਜਸਪਾਲ ਸਿੰਘ, ਮੰਗਲ ਸਿੰਘ, ਗੁਰਨਾਮ ਸਿੰਘ, ਗੁਰਮੇਜ ਸਿੰਘ, ਚੇਅਰਮੈਨ ਦਲਜੀਤ ਸਿੰਘ ਸੰਧੂ, ਨੰਬਰਦਾਰ ਸੁਖਵਿੰਦਰ ਸਿੰਘ, ਮਦਨ ਲਾਲ, ਗੁਰਜਿੰਦਰ ਸਿੰਘ ਲਾਲੀ, ਤਾਰਾ ਸਿੰਘ, ਪਿ੍ੰਸੀਪਲ ਰਵਿੰਦਰ ਸਿੰਘ ਅਤੇ ਸਮੂਹ ਸਟਾਫ਼ ਹਾਜ਼ਰ ਸੀ | ਇਸ ਦੌਰਾਨ ਪਿ੍ੰਸੀਪਲ ਰਵਿੰਦਰ ਸਿੰਘ ਨੇ ਪਿਛਲੇ ਸਾਲ ਦਾ ਲੇਖਾ-ਜੋਖਾ ਪੇਸ਼ ਕੀਤਾ ਅਤੇ ਅੱਵਲ ਆਏ ਵਿਦਿਆਰਥੀਆਂ ਨੂੰ ਵਧਾਈ ਵੀ ਦਿੱਤੀ | ਉਨ੍ਹਾਂ ਨਵੇਂ ਸੈਸ਼ਨ ਲਈ ਬੱਚਿਆਂ ਦੇ ਸੁਨਹਿਰੇ ਭਵਿੱਖ ਦੀ ਆਸ ਵੀ ਕੀਤੀ |
Ad Position 22
No active advertisement
ਪਿਛਲੀ ਖ਼ਬਰ ਐਸ. ਬੀ. ਐਸ. ਸਟੇਟ ਯੂਨੀਵਰਸਿਟੀ 'ਚ ਰਿਸਰਚ ਅਤੇ ਪ੍ਰਕਾਸ਼ਨ ਨੈਤਿਕਤਾ ਬਾਰੇ ਵਿਚਾਰ ਗੋਸ਼ਟੀ ਅਗਲੀ ਖ਼ਬਰ ਸਰਕਾਰ ਨੇ 52 ਨਾਇਬ ਤਹਿਸੀਲਦਾਰ ਬਦਲੇ
Ad Position 24