ਜ਼ੀਰਾ, 8 ਅਪ੍ਰੈਲ(ਪ੍ਰਤਾਪ ਸਿੰਘ ਹੀਰਾ)-ਨੇੜਲੇ ਪਿੰਡ ਤਲਵੰਡੀ ਜੱਲੇ ਖਾਂ ਦੇ ਪੀ.ਐਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਪਿ੍ੰਸੀਪਲ ਗੁਰਮੇਲ ਸਿੰਘ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਪ੍ਰੋਗਰਾਮ ਵਿਚ ਹਲਕਾ ਵਿਧਾਇਕ ਨਰੇਸ਼ ਕਟਾਰੀਆ ਮੁੱਖ ਮਹਿਮਾਨ ਵਜੋਂ ਪੁੱਜੇ | ਇਸ ਦੌਰਾਨ ਸਕੂਲੀ ਵਿਦਿਆਰਥੀਆਂ ਵਲੋਂ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ | ਇਸ ਦੌਰਾਨ ਪੜ੍ਹਾਈ ਵਿਚ ਵਿਸ਼ੇਸ਼ ਮੱਲ੍ਹਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਐਨ.ਐਸ.ਕਿਉਂ.ਐੱਫ ਦੇ ਅਧੀਨ 12 ਬਾਰ੍ਹਵੀਂ ਪਾਸ ਕਰ ਚੁੱਕੇ 33 ਵਿਦਿਆਰਥੀਆਂ ਨੂੰ ਸਿਲਾਈ ਮਸ਼ੀਨਾਂ ਅਤੇ 29 ਵਿਦਿਆਰਥੀਆਂ ਨੂੰ ਆਈ.ਟੀ ਕਿੱਟਾਂ ਵੰਡੀਆਂ ਗਈਆਂ ਪ੍ਰੋਗਰਾਮ ਦੀ ਸਮਾਪਤੀ ਤੋਂ ਬਾਅਦ ਹਲਕਾ ਵਿਧਾਇਕ ਵਲੋਂ ਸਕੂਲ ਵਿਚ 15 ਦੇ ਕਰੀਬ ਫਲਦਾਰ ਬੂਟੇ ਲਗਾਉਣ ਦੀ ਰਸਮ ਅਦਾ ਵੀ ਕੀਤੀ ਗਈ | ਸਕੂਲ ਮੈਨੇਜਮੈਂਟ ਵਲੋਂ ਹਲਕਾ ਵਿਧਾਇਕ ਨਰੇਸ਼ ਕਟਾਰੀਆ ਅਤੇ ਆਏ ਹੋਏ | ਮਹਿਮਾਨਾਂ ਨੂੰ ਸਨਮਾਨ ਚਿੰਨ੍ਹ ਭੇਟ ਕੀਤੇ ਗਏ ਪ੍ਰੋਗਰਾਮ ਵਿਚ ਸੰਜੀਵ ਕੁਮਾਰ ਜੂਨੀਅਰ ਸਹਾਇਕ ,ਗੁਰਮੀਤ ਸਿੰਘ ਸਰਪੰਚ ਕਮਾਲਗੜ੍ਹ ,ਰਵਿੰਦਰ ਸਿੰਘ ਰਿਮੂ ਸਰਪੰਚ ਵਾੜਾ ਪੋਹ ਵਿਡ, ਮਾਸਟਰ ਨਰੇਸ਼ ਕੁਮਾਰ ਸਿਡਾਨਾ, ਹਰਦੀਪ ਸਿੰਘ ਆਪ ਆਗੂ , ਗੁਰਪ੍ਰੀਤ ਸਿੰਘ ਕਮਾਲਗੜ੍ਹ, ਐਸ.ਐਮ.ਸੀ ਕਮੇਟੀ ਦੇ ਚੇਅਰਮੈਨ ਹਰਪ੍ਰੀਤ ਸਿੰਘ, ਐਸ.ਐਮ.ਸੀ ਕਮੇਟੀ ਮੈਂਬਰ ਨੈਬ ਸਿੰਘ, ਸੁਰਿੰਦਰ ਸਿੰਘ ਪ੍ਰਧਾਨ, ਹਰੀ ਸਿੰਘ ਤੋਂ ਇਲਾਵਾ ਸਕੂਲ ਸਟਾਫ ਵਿਚ ਰੇਖਾ ਦੇਵੀ, ਸ੍ਰੀਮਤੀ ਕਰਮਜੀਤ ਕੌਰ, ਸੋਨੀਆ ਮਿੱਤਲ, ਸਤੀਸ਼ ਕੁਮਾਰ, ਸ੍ਰੀਮਤੀ ਪਰਮਜੀਤ ਕੌਰ ਸ੍ਰੀਮਤੀ ਸਵਰਨਜੀਤ ਕੌਰ, ਅਜੇ ਕੁਮਾਰ, ਗਗਨਦੀਪ ਸਿੰਘ, ਰਾਜਵਿੰਦਰ ਕੌਰ, ਮਨਦੀਪ ਕੌਰ, ਰਾਜਦੀਪ ਕੌਰ ਹਾਜ਼ਰ ਸਨ |