07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਸਿਵਲ ਹਸਪਤਾਲ ਮਮਦੋਟ ਵਲੋਂ ਵਿਸ਼ਵ ਸਿਹਤ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 09-04-2026
ਮਮਦੋਟ, 8 ਅਪ੍ਰੈਲ(ਸੁਖਦੇਵ ਸਿੰਘ ਸੰਗਮ)-ਸੂਬੇ ਦੀ ਸਰਕਾਰ ਦੁਆਰਾ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ-ਲਈ ਅਤੇ ਸਿਹਤ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਸੀਨੀਅਰ ਮੈਡੀਕਲ ਅਫ਼ਸਰ ਮਮਦੋਟ ਡਾ. ਰੇਖਾ ਭੱਟੀ ਦੀ ਅਗਵਾਈ ਹੇਠ ਹਸਪਤਾਲ ਵਲੋਂ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ | ਡਾ. ਰੇਖਾ ਭੱਟੀ ਨੂੰ ਦੱਸਿਆ ਕਿ ਇਸ ਸਾਲ ਵਿਸ਼ਵ ਸਿਹਤ ਦਿਵਸ ਦੀ ਥੀਮ (ਇਕੱਠੇ ਸਿਹਤ ਲਈ ਵਿਗਿਆਨ ਨਾਲ ਖੜੇ ਹੋਵੇ) ਰੱਖਿਆ ਗਿਆ ਹੈ | ਜਿਸ ਦਾ ਮਕਸਦ ਲੋਕਾਂ ਨੂੰ ਵਿਗਿਆਨਕ ਤਰੀਕਿਆਂ ਅਤੇ ਸਹੀ ਜਾਣਕਾਰੀ ਦੇ ਆਧਾਰ ਤੇ ਸਿਹਤ ਸਬੰਧੀ ਫ਼ੈਸਲੇ ਲੈਣ-ਲਈ ਪੇ੍ਰਰਿਤ ਕਰਨਾ ਹੈ | ਉਨ੍ਹਾਂ ਦੱਸਿਆ ਕਿ ਚੰਗੀ ਸਿਹਤ ਲਈ ਸੰਤੁਲਿਤ ਅਤੇ ਪੌਸ਼ਟਿਕ ਖ਼ੁਰਾਕ, ਰੋਜ਼ਾਨਾ ਹਰੀਆਂ ਸਬਜ਼ੀਆਂ, ਫਲ, ਦਾਲਾਂ, ਦੁੱਧ, ਅਤੇ ਅਨਾਜ ਨੂੰ ੂ ਜੀਵਨ ਵਿਚ ਸ਼ਾਮਲ ਕਰਨਾ ਚਾਹੀਦਾ ਹੈ | ਇਸ ਮੌਕੇ ਡਾ. ਹਰਸ਼ ਮੈਡੀਕਲ ਅਫ਼ਸਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਆਸ-ਪਾਸ ਸਫ਼ਾਈ ਦਾ ਖ਼ਾਸ ਧਿਆਨ ਰੱਖਿਆ ਜਾਵੇ , ਸਾਬਣ ਨਾਲ ਹੱਥ ਧੌਣਾਂ ਅਤੇ ਸਾਫ਼ ਪਾਣੀ ਦੀ ਵਰਤੋਂ ਨੂੰ ਜ਼ਰੂਰੀ ਬਣਾਇਆ ਜਾਵੇ | ਇਸ ਮੌਕੇ ਬੱਚਿਆ ਦੇ ਮਾਹਿਰ ਡਾ. ਅਨਿਸ਼ ਮੈਣੀ ਨੇ ਦੱਸਿਆ ਕਿ ਟੀਕਾਕਰਨ ਬੱਚਿਆਂ ਵਿਚ ਬਹੁਤ ਸਾਰੀਆਂ ਬਿਮਾਰੀਆਂ ਤੋ ਬਚਾਅ ਦਾ ਸਭ ਤੋ ਪ੍ਰਭਾਵਸ਼ਾਲੀ ਢੰਗ ਹੈ | ਇਸ ਲਈ ਬੱਚਿਆ ਅਤੇ ਗਰਭਵਤੀ ਮਹਿਲਾਵਾਂ ਦਾ ਸਮੇਂ ਸਮੇਂ 'ਤੇ ਟੀਕਾਕਰਨ ਜ਼ਰੂਰ ਕਰਵਾਇਆ ਜਾਏ ਅਤੇ ਨਾਲ ਹੀ ਗੈਰ ਸੰਚਾਰੀ ਬਿਮਾਰੀਆਂ ਜਿਵੇਂ ਕਿ ਸ਼ੂਗਰ , ਬਲੱਡ ਪੈ੍ਰਸ਼ਰ ਅਤੇ ਦਿਲ ਦੀਆ ਬਿਮਾਰੀਆਂ ਤੋ ਬਚਾਅ ਲਈ ਨਿਯਮਿਤ ਜਾਚ ਕਰਾਉਣੀ ਬੇਹੱਦ ਜ਼ਰੂਰੀ ਹੈ | ਬਲਾਕ ਐਜੂਕੇਟਰ ਅਮਨ ਕੰਬੋਜ ਨੇ ਮਾਨਸਿਕ ਸਿਹਤ ਦੀ ਮਹੱਤਤਾ ਤੇ ਜ਼ੋਰ ਦਿੰਦਿਆਂ ਕਿਹਾ ਕਿ ਤਣਾਅ ਤਾੋ ਬਚਣ ਲਈ ਯੋਗਾ ਕਰਨਾ, ਧਿਆਨ ਲਾਉਣਾ ਅਤੇ ਪੂਰੀ ਨੀਂਦ ਲੈਣੀ ਬਹੁਤ ਫ਼ਾਇਦੇਮੰਦ ਹੈ | ਉਨ੍ਹਾਂ ਨੇ ਲੋਕਾਂ ਨੂੰ ਤਮਾਕੂ ਅਤੇ ਨਸ਼ਿਆਂ ਤੋ ਦੂਰ ਰਹਿਣ ਦੀ ਅਪੀਲ ਕਰਦਿਆਂ ਦੱਸਿਆ ਕਿ ਇਨ੍ਹਾਂ ਦੀ ਵਰਤੋ ਕੈਂਸਰ ਸਮੇਤ ਦਿਲ ਅਤੇ ਫੇਫੜਿਆਂ ਦੀਆ ਬਿਮਾਰੀਆਂ ਦਾ ਮੁੱਖ ਕਾਰਨ ਬਣਦੀ ਹੈ | ਇਸ ਮੌਕੇ ਕਮਿਊਨਿਟੀ ਹੈਲਥ ਅਫ਼ਸਰ ਰੁਪਿੰਦਰ ਕੌਰ, ਅਸ਼ਵਨੀ ਕੁਮਾਰ ਅਤੇ ਗੁਰਮੀਤ ਕੌਰ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਨੇ ਯਾਤਰੀਆਂ ਨੂੰ ਦਿੱਤੀ ਮਹੱਤਵਪੂਰਨ ਸੁਰੱਖਿਆ ਸਲਾਹ ਅਗਲੀ ਖ਼ਬਰ ਕਾਂਗਰਸੀ ਆਗੂ ਗੁਰਦੀਪ ਸਿੰਘ ਢਿੱਲੋਂ ਨੇ ਗੁਰੂਹਰਸਹਾਏ ਵਿਖੇ ਕਾਂਗਰਸੀ ਵਰਕਰਾਂ ਨਾਲ ਕੀਤੀ ਮੀਟਿੰਗ
Ad Position 24