07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਭਲਕੇ : ਡਾ. ਬਲਵਿੰਦਰ ਸਿੰਘ

Ad Position 21
No active advertisement
ਅਜੀਤ ਡੈਸਕ 09-04-2026
ਫ਼ਿਰੋਜ਼ਪੁਰ, 8 ਅਪ੍ਰੈਲ (ਸੋਢੀ): ਮੁੱਖ ਖੇਤੀਬਾੜੀ ਅਫ਼ਸਰ ਡਾ. ਬਲਵਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫ਼ਿਰੋਜ਼ਪੁਰ ਵਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ 10 ਅਪ੍ਰੈਲ 2026 ਦਿਨ ਸ਼ੁੱਕਰਵਾਰ ਨੂੰ ਗੋਲਡਨ ਰਿਜ਼ੋਰਟ, ਕੁੱਲਗੜ੍ਹੀ, ਜ਼ੀਰਾ ਰੋਡ ਵਿਖੇ ਆਯੋਜਿਤ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿਚ ਕਿਸਾਨਾਂ ਨੂੰ ਖੇਤੀਬਾੜੀ, ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਖੇਤੀ ਮਾਹਿਰਾਂ ਵਲੋਂ ਸਾਉਣੀ ਦੀਆਂ ਫ਼ਸਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਜਾਣਕਾਰੀ ਅਤੇ ਖੇਤੀ ਵਿਗਿਆਨੀਆਂ ਦੁਆਰਾ ਕੀਤੀਆਂ ਗਈਆਂ ਨਵੀਆਂ ਸਿਫ਼ਾਰਿਸ਼ਾਂ ਤੋਂ ਜਾਣੂ ਕਰਵਾਇਆ ਜਾਵੇਗਾ | ਇਸ ਮੌਕੇ ਖੇਤੀ 'ਤੇ ਸਹਾਇਕ ਧੰਦਿਆਂ ਨਾਲ ਸਬੰਧਤ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ ਅਤੇ ਕਿਸਾਨਾਂ ਨੂੰ ਵੱਖ-ਵੱਖ ਤਰ੍ਹਾਂ ਦੇ ਖੇਤੀ ਸਾਧਨਾਂ ਬਾਰੇ ਜਾਣਕਾਰੀ ਵੀ ਮੁਹੱਈਆ ਕਰਵਾਈ ਜਾਵੇਗੀ | ਉਨ੍ਹਾਂ ਜ਼ਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਇਸ ਕੈਂਪ ਵਿਚ ਸ਼ਮੂਲੀਅਤ ਕਰਕੇ ਲਾਭ ਪ੍ਰਾਪਤ ਕਰਨ |
Ad Position 22
No active advertisement
ਪਿਛਲੀ ਖ਼ਬਰ ਐੱਸ.ਏ.ਐੱਸ. ਸਕੂਲ 'ਚ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ 'ਤੇ ਸੰਗੀਤਕ ਸਮਾਗਮ ਕਰਵਾਇਆ ਅਗਲੀ ਖ਼ਬਰ ਫ਼ਿਰੋਜ਼ਪੁਰ ਮੰਡਲ ਨੇ ਯਾਤਰੀਆਂ ਨੂੰ ਦਿੱਤੀ ਮਹੱਤਵਪੂਰਨ ਸੁਰੱਖਿਆ ਸਲਾਹ
Ad Position 24