07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਐੱਸ.ਏ.ਐੱਸ. ਸਕੂਲ 'ਚ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ 'ਤੇ ਸੰਗੀਤਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 09-04-2026
ਮੱੁਦਕੀ, 8 ਅਪ੍ਰੈਲ(ਭੁਪਿੰਦਰ ਸਿੰਘ)-ਮਾਲਵੇ ਦੀ ਮੋਹਰੀ ਵਿੱਦਿਅਕ ਸੰਸਥਾ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਸੰਗੀਤਕ ਸਮਾਗਮ ਕਰਵਾਇਆ ਗਿਆ | ਜਿਸ ਦੌਰਾਨ ਸਕੂਲੀ ਬੱਚਿਆਂ ਨੂੰ ਸੁਰ ਆਂਗਣ ਸੁਸਾਇਟੀ ਦੇ ਸੁਰੀਲੇ ਫ਼ਨਕਾਰਾਂ ਨਾਲ ਰੂ-ਬਰੂ ਹੋਣ ਦਾ ਮੌਕਾ ਪ੍ਰਾਪਤ ਹੋਇਆ | ਸਕੂਲ ਦੇ ਪਿ੍ੰਸੀਪਲ ਡਾਇਰੈਕਟਰ ਡਾ. ਐੱਸ.ਐੱਸ.ਬਰਾੜ ਨੇ ਦੱਸਿਆ ਕਿ ''ਤੰੂ ਜਗਾ ਦੇ ਮੋਮਬਤੀਆਂ ਦੇ ਸੰਦੇਸ਼ ਨਾਲ ਰੰਗਿਆ ਇਹ ਸੰਗੀਤਕ ਸਮਾਗਮ ਵਿਦਿਆਰਥੀਆਂ ਅੰਦਰ ਛੁਪੇ ਅਧਿਆਤਮਿਕ ਅਤੇ ਸਭਿਆਚਾਰਕ ਮੁੱਲਾਂ ਨੂੰ ਜਗਾਉਣ ਵਿਚ ਮੀਲ ਪੱਥਰ ਸਾਬਤ ਹੋਇਆ | ਸਮਾਗਮ ਦੀ ਸ਼ੁਰੂਆਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ਼ ਐਜੂਕੇਸ਼ਨ ਦੇ ਪ੍ਰੋਫੈਸਰ ਰਾਜੇਸ਼ ਮੋਹਨ ਨੇ ਵਿਦਿਆਰਥੀਆਂ ਸਮੇਤ ਧਾਰਮਿਕ ਸ਼ਬਦ ਨਾਲ ਕੀਤੀ | ਇਸ ਮੌਕੇ ਸਕੂਲ ਦੇ ਛੇਵੀਂ ਜਮਾਤ ਦੇ ਵਿਦਿਆਰਥੀ ਜਸਦੀਪ ਸਿੰਘ ਨੇ ਪ੍ਰਸਿੱਧ ਗਾਇਕ ਸਤਿੰਦਰ ਸਰਤਾਜ ਦਾ ਗੀਤ 'ਗੁਰਮੁਖੀ ਦਾ ਬੇਟਾ 'ਗਾ ਕੇ ਦਰਸ਼ਕਾਂ ਦਾ ਮਨ ਮੋਹ ਲਿਆ | ਕਿਰਨਦੀਪ ਕੌਰ ਨੇ ਆਪਣੇ ਗੀਤਾ ਰਾਹੀ ਵਿਦਿਆਰਥੀ ਨੂੰ ਆਪਣੇ ਵਿਰਸੇ ਦੀ ਪਹਿਚਾਣ ਕਰਵਾਈ | ਇਸ ਸਮਾਗਮ ਦੇ ਮੁੱਖ ਮਹਿਮਾਨ ਡਾ. ਰੁਪਿੰਦਰਜੀਤ ਕੌਰ ਨੇ ਵਿਦਿਆਰਥੀ ਦੀ ਪ੍ਰਤਿਭਾ ਦੀ ਭਰਪੂਰ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਨੂੰ ਅੱਗੇ ਵਧਣ ਲਈ ਪੇ੍ਰਰਤ ਕੀਤਾ ਡਾ. ਐੱਸ.ਐੱਸ ਬਰਾੜ ਨੇ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿਚ ਕੁੱਝ ਵਿਲੱਖਣ ਕਲਾਕਾਰ ਹੀ ਆਪਣੀ ਸਾਫ਼ ਸੁਥਰੀ ਗਾਇਕੀ ਨਾਲ ਸਮਾਜ ਨੂੰ ਸਹੀ ਦਿਸ਼ਾ ਦੇ ਰਹੇ ਹਨ | ਉਨ੍ਹਾਂ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਦੇ ਬੁੱਲ੍ਹਾਂ 'ਤੇ ਥਰਕਦੇ ਗੀਤ ਹੀ ਉਨ੍ਹਾਂ ਦੇ ਆਉਣ ਵਾਲੇ ਜੀਵਨ ਦੀ ਦਿਸ਼ਾ ਨਿਰਧਾਰਿਤ ਕਰਦੇ ਹਨ |
Ad Position 22
No active advertisement
ਪਿਛਲੀ ਖ਼ਬਰ ਪ੍ਰਕਿਰਤੀ ਕਲੱਬ ਜ਼ੀਰਾ ਦੀ ਮਹੀਨਾਵਾਰ ਮੀਟਿੰਗ ਹੋਈ ਅਗਲੀ ਖ਼ਬਰ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਭਲਕੇ : ਡਾ. ਬਲਵਿੰਦਰ ਸਿੰਘ
Ad Position 24