07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਆਮ ਆਦਮੀ ਪਾਰਟੀ ਵਲੋਂ ਅਹਿਮ ਮੀਟਿੰਗ ਅੱਜ

Ad Position 21
No active advertisement
ਅਜੀਤ ਡੈਸਕ 09-04-2026
ਫ਼ਿਰੋਜ਼ਪੁਰ, 8 ਅਪ੍ਰੈਲ (ਸੋਢੀ)-ਆਮ ਆਦਮੀ ਪਾਰਟੀ ਵਲੋਂ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਇੱਕ ਵਿਸ਼ੇਸ਼ ਅਤੇ ਜ਼ਰੂਰੀ ਮੀਟਿੰਗ 9 ਅਪ੍ਰੈਲ 2026 ਨੂੰ ਸਵੇਰੇ 10.30 ਵਜੇ ਗ੍ਰੀਨ ਫ਼ੀਲਡ ਪੈਲੇਸ ਫ਼ਰੀਦਕੋਟ ਰੋਡ ਵਿਖੇ ਰੱਖੀ ਗਈ ਹੈ | ਇਹ ਜਾਣਕਾਰੀ ਹਲਕਾ ਦਿਹਾਤੀ ਵਿਧਾਇਕ ਰਜਨੀਸ਼ ਦਹਿਆਂ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਉਦੇਸ਼ ਪੰਜਾਬ ਦੀਆਂ ਮਹਿਲਾਵਾਂ ਨੂੰ ਦਿੱਤੀ ਜਾਣ ਵਾਲੀ 1000/1500 ਰੁਪਏ ਦੀ ਵਿੱਤੀ ਸਹਾਇਤਾ ਸਬੰਧੀ 'ਆਪ' ਦੀ ਨਵੀਂ ਕੰਪੇਨ ਬਾਰੇ ਰਣਨੀਤੀ ਸਾਂਝੀ ਕਰਨਾ ਹੈ | ਮੀਟਿੰਗ ਵਿਚ ਹਲਕਾ ਇੰਚਾਰਜ, ਸਰਪੰਚ, ਪੰਚਾਇਤ ਮੈਂਬਰ, ਬਲਾਕ ਪ੍ਰਧਾਨ ਅਤੇ ਪਾਰਟੀ ਦੇ ਸਾਰੇ ਵਿੰਗਾਂ ਮਹਿਲਾ, ਯੂਥ, ਕਿਸਾਨ, ਐੱਸ.ਸੀ., ਟਰੇਡ ਅਤੇ ਮੀਡੀਆ ਦੇ ਅਹੁਦੇਦਾਰਾਂ ਦੀ ਸ਼ਮੂਲੀਅਤ ਲਾਜ਼ਮੀ ਕੀਤੀ ਗਈ ਹੈ | ਪਾਰਟੀ ਹਾਈਕਮਾਂਡ ਵਲੋਂ ਤਾਇਨਾਤ ਅਧਿਕਾਰੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹਿਣਗੇ | ਸਮੂਹ ਵਲੰਟੀਅਰਾਂ ਨੂੰ ਸਮੇਂ ਸਿਰ ਪਹੁੰਚਣ ਦੀ ਅਪੀਲ ਕੀਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਅਮਨਦੀਪ ਹਸਪਤਾਲ ਫ਼ਿਰੋਜ਼ਪੁਰ ਨੇ ਉਜਾਲਾ ਸਿਗਨਸ ਦੇ ਨਾਲ ਮਿਲ ਕੇ ਮਨਾਇਆ ਵਿਸ਼ਵ ਸਿਹਤ ਦਿਵਸ ਅਗਲੀ ਖ਼ਬਰ ਪ੍ਰਕਿਰਤੀ ਕਲੱਬ ਜ਼ੀਰਾ ਦੀ ਮਹੀਨਾਵਾਰ ਮੀਟਿੰਗ ਹੋਈ
Ad Position 24