ਫ਼ਿਰੋਜ਼ਪੁਰ, 8 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਪੰਜਾਬ ਫਾਰਮੇਸੀ ਕੌਂਸਲ ਦੀ ਜਨਰਲ ਬਾਡੀ ਦੀ ਅਹਿਮ ਮੀਟਿੰਗ ਬੀਤੇ ਦਿਨੀ ਚੰਡੀਗੜ੍ਹ ਵਿਖੇ ਹੋਈ | ਜਿਸ ਵਿਚ ਕੌਂਸਲ ਨਾਲ ਸਬੰਧਤ ਵੱਖ-ਵੱਖ ਮਾਮਲਿਆਂ ਅਤੇ ਪੰਜਾਬ ਰਾਜ ਵਿਚ ਫਾਰਮੇਸੀ ਪੇਸ਼ੇ ਦੇ ਨਾਲ-ਨਾਲ ਫਾਰਮਾਸਿਸਟਾਂ ਦੀ ਬਿਹਤਰੀ ਲਈ ਵਿਚਾਰ ਵਟਾਂਦਰਾ ਹੋਇਆ | ਮੀਟਿੰਗ ਵਿਚ ਪਹੁੰਚੇ ਫ਼ਿਰੋਜ਼ਪੁਰ ਤੋਂ ਪੰਜਾਬ ਫਾਰਮੇਸੀ ਕੌਂਸਲ ਦੇ ਮੈਂਬਰ ਅਤੇ ਜ਼ਿਲ੍ਹਾ ਡਾਕਟਰੀ ਵਿੰਗ ਪ੍ਰਧਾਨ ਡਾ. ਅੰਮਿ੍ਤਪਾਲ ਸਿੰਘ ਸੋਢੀ ਨੇ ਜਾਣਕਾਰੀ ਸਾਂਝੀ ਕੀਤੀ ਕਿ ਮੀਟਿੰਗ ਦੌਰਾਨ ਸਿਹਤ ਸਹੂਲਤਾਂ ਅਤੇ ਫਾਰਮੇਸੀ ਨਾਲ ਸਬੰਧਤ ਕਈ ਅਹਿਮ ਮੁੱਦਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਇਸ ਦੌਰਾਨ ਫਾਰਮੇਸੀ ਅਧਿਕਾਰੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਹੈ ਅਤੇ ਮੰਗਾਂ ਨੂੰ ਸਹੀ ਢੰਗ ਨਾਲ ਨਿਪਟਾਰਾ ਕਰਨ ਲਈ ਠੋਸ ਕਦਮ ਚੁੱਕਣ ਦਾ ਫ਼ੈਸਲਾ ਕੀਤਾ ਗਿਆ ਹੈ | ਮੀਟਿੰਗ ਦੌਰਾਨ ਸੁਸ਼ੀਲ ਕੁਮਾਰ ਬਾਂਸਲ ਪ੍ਰਧਾਨ ਪੰਜਾਬ ਫਾਰਮੇਸੀ ਕੌਂਸਲ, ਤਜਿੰਦਰ ਪਾਲ ਸਿੰਘ, ਉਪ-ਪ੍ਰਧਾਨ, ਡਾ. ਪ੍ਰੀਤੀ ਪੱਡਾ ਰਜਿਸਟਰਾਰ, ਪੰਕਜ ਸਰੀਨ ਵਿਸ਼ਲੇਸ਼ਕ ਫੂਡ ਲੈਬਾਰਟਰੀ ਪੰਜਾਬ, ਮੈਂਬਰ ਡਾ. ਠਾਕੁਰ, ਗੁਰਜੀਤ ਸਿੰਘ, ਸੁਰਿੰਦਰ ਕੁਮਾਰ ਸ਼ਰਮਾ, ਰਵੀ ਸ਼ੰਕਰ ਨੰਦਾ, ਸੰਜੀਵ ਕੁਮਾਰ, ਅਸ਼ੋਕ ਕੁਮਾਰ ਅਤੇ ਤੇਜਪਿੰਦਰ ਸਿੰਘ ਮੌਜੂਦ ਸਨ |