07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਭਾਰੀ ਬਰਸਾਤ ਕਾਰਨ ਹੋਏ ਨੁਕਸਾਨ ਦਾ ਸਰਕਾਰ ਤੁਰੰਤ ਮੁਆਵਜ਼ਾ ਜਾਰੀ ਕਰੇ- ਫੁਰਮਾਨ ਸਿੰਘ ਸੰਧੂ

Ad Position 21
No active advertisement
ਅਜੀਤ ਡੈਸਕ 09-04-2026
ਮੱਖੂ, 8 ਅਪ੍ਰੈਲ (ਵਰਿੰਦਰ ਮਨਚੰਦਾ)-ਪੰਜਾਬ ਦੇ ਕਈ ਜ਼ਿਲਿ੍ਹਆਂ ਵਿਚ ਭਾਰੀ ਬਰਸਾਤ, ਗੜੇ੍ਹਮਾਰੀ ਅਤੇ ਝੱਖੜ ਨੇ ਇਕੱਠੇ ਦਸਤਕ ਦਿੱਤੀ ਹੈ | ਜਿਸ ਕਾਰਨ ਕਿਸਾਨਾਂ ਦਾ ਵੱਡਾ ਆਰਥਿਕ ਨੁਕਸਾਨ ਹੋਇਆ ਹੈ | ਤੇਜ਼ ਬਾਰਸ਼ ਅਤੇ ਗੜੇਮਾਰੀ ਦੇ ਨਾਲ ਕਣਕ ਦੀ ਫ਼ਸਲ ਅਤੇ ਸਬਜ਼ੀਆਂ ਨੁਕਸਾਨੀਆਂ ਜਾਣ ਕਾਰਨ ਉਨ੍ਹਾਂ ਦੀ ਸਾਲ ਭਰ ਦੀ ਮਿਹਨਤ ਬਰਬਾਦ ਹੋਈ ਹੈ | ਸਰਕਾਰ ਨੂੰ ਚਾਹੀਦਾ ਹੈ ਕਿ ਇਨ੍ਹਾਂ ਫ਼ਸਲਾਂ ਦੇ ਹੋਏ ਨੁਕਸਾਨ ਦਾ ਤੁਰੰਤ ਮੁਆਵਜ਼ਾ ਜਾਰੀ ਕਰੇ ਤਾਂ ਕਿ ਕਿਸਾਨਾਂ ਨੂੰ ਕੋਈ ਰਾਹਤ ਮਿਲ ਸਕੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਫੁਰਮਾਨ ਸਿੰਘ ਸੰਧੂ ਨੇ ਕਰਦਿਆਂ ਕਿਹਾ ਕਿ ਹਰ ਵਾਰ ਕਿਸਾਨਾਂ ਨੂੰ ਕੁਦਰਤ ਦੀ ਮਾਰ ਝੱਲਣੀ ਪੈਂਦੀ ਹੈ | ਜਦੋਂ ਵੀ ਪੱਕੀ ਫ਼ਸਲ ਦੀ ਕਟਾਈ ਕਰਨ ਦਾ ਸਮਾਂ ਆਉਂਦਾ ਕੁਦਰਤੀ ਮਾਰ ਦੇ ਕਾਰਨ ਕਿਸਾਨਾਂ ਦੀਆਂ ਉਮੀਦਾਂ ਉੱਤੇ ਪਾਣੀ ਫਿਰ ਜਾਂਦਾ ਹੈ | ਇਨ੍ਹਾਂ ਦਿਨਾਂ 'ਚ ਹੋਈ ਤੇਜ਼ ਬਾਰਸ਼ ਅਤੇ ਗੜੇਮਾਰੀ ਦੇ ਨਾਲ ਪੱਕਣ ਉੱਤੇ ਆਈ ਕਣਕ ਦੀ ਫ਼ਸਲ ਅਤੇ ਸਬਜ਼ੀਆਂ ਦਾ ਵੱਡਾ ਨੁਕਸਾਨ ਹੋਇਆ ਹੈ | ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਤੁਰੰਤ ਗਿਰਦਾਵਰੀ ਕਰਵਾ ਕੇ ਹੋਏ ਨੁਕਸਾਨ ਦਾ ਪ੍ਰਭਾਵਿਤ ਕਿਸਾਨਾਂ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ | ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਪਹਿਲਾਂ ਹੀ ਕਰਜ਼ੇ ਦੇ ਬੋਝ ਹੇਠ ਹਨ | ਅਜਿਹੇ ਸਮੇਂ 'ਚ ਸਰਕਾਰ ਨੂੰ ਮਨੁੱਖਤਾ ਦੇ ਨਾਤੇ ਅੱਗੇ ਆਉਣਾ ਚਾਹੀਦਾ ਹੈ ਅਤੇ ਰਾਹਤ ਪੈਕੇਜ ਦਾ ਐਲਾਨ ਕਰਨਾ ਚਾਹੀਦਾ ਹੈ ਤਾਂ ਜੋ ਕਿਸਾਨਾਂ ਨੂੰ ਕੁਝ ਰਾਹਤ ਮਿਲ ਸਕੇ | ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਕਿ ਪ੍ਰਸ਼ਾਸਨ ਖੁਦ ਜ਼ਮੀਨੀ ਪੱਧਰ 'ਤੇ ਜਾ ਕੇ ਇਨ੍ਹਾਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰੇ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰੇ |
Ad Position 22
No active advertisement
ਪਿਛਲੀ ਖ਼ਬਰ ਸ਼ਾਮ ਲਾਲ ਬਿੱਟੂ ਬਣੇ ਵਾਲਮੀਕਿ ਤੀਰਥ ਦੇ ਨਵੇਂ ਚੇਅਰਮੈਨ ਅਗਲੀ ਖ਼ਬਰ ਆਪ ਦੇ ਜ਼ਿਲ੍ਹਾ ਕਿਸਾਨ ਵਿੰਗ ਪ੍ਰਧਾਨ ਬਲਰਾਜ ਸਿੰਘ ਕਟੋਰਾ ਦੀ ਅਗਵਾਈ 'ਚ ਹੋਈ ਬੈਠਕ
Ad Position 24