07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਭਾਕਿਯੂ ਪੰਜਾਬ ਵਲੋਂ ਕਿਸਾਨੀ ਅਤੇ ਫ਼ਸਲਾਂ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ

Ad Position 21
No active advertisement
ਅਜੀਤ ਡੈਸਕ 09-04-2026
ਮੱਖੂ,8 ਅਪ੍ਰੈਲ (ਕੁਲਵਿੰਦਰ ਸਿੰਘ ਸੰਧੂ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਅੱਜ ਗੁਰਦੁਆਰਾ ਬਾਬਾ ਬਾਠਾਂ ਵਾਲਾ ਵਿਖੇ ਜਥੇਬੰਦੀ ਦੀ ਮਜ਼ਬੂਤੀ, ਸਮੂਹ ਕਿਸਾਨਾਂ ਦੀ ਤਰੱਕੀ ਅਤੇ ਫ਼ਸਲ ਬਾੜੀ ਦੀ ਚੜ੍ਹਦੀ ਕਲ੍ਹਾ ਲਈ ਸ਼੍ਰੀ ਅਖੰਡ ਪਾਠ ਦੇ ਭੋਗ ਸ਼ਰਧਾ ਨਾਲ ਪਾਏ ਗਏ | ਜਥੇਬੰਦੀ ਦੇ ਸੂਬਾ ਪ੍ਰਧਾਨ ਫੁਰਮਾਨ ਸਿੰਘ ਸੰਧੂ ਨੇ ਸੰਗਤਾਂ ਅਤੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨੀ ਅੱਜ ਕਈ ਚੁਨੌਤੀਆਂ ਵਿਚੋਂ ਗੁਜ਼ਰ ਰਹੀ ਹੈ | ਉਨ੍ਹਾਂ ਕਿਹਾ ਕਿ ਜਥੇਬੰਦੀ ਹਮੇਸ਼ਾ ਕਿਸਾਨਾਂ ਦੇ ਹੱਕਾਂ ਲਈ ਲੜਦੀ ਆਈ ਹੈ ਅਤੇ ਅੱਜ ਪ੍ਰਮਾਤਮਾ ਦੇ ਚਰਨਾਂ ਵਿਚ ਅਰਦਾਸ ਕੀਤੀ ਗਈ ਹੈ ਕਿ ਆਉਣ ਵਾਲੀਆਂ ਫ਼ਸਲਾਂ ਦੇ ਝਾੜ ਤੇ ਕਿਸਾਨਾਂ ਦੇ ਵਪਾਰ ਵਿਚ ਬਰਕਤ ਪਾਵੇ | ਸੰਧੂ ਨੇ ਕਿਹਾ ਕਿ ਜਥੇਬੰਦੀ ਕਿਸਾਨਾਂ ਦੀ ਚੜ੍ਹਦੀ ਕਲ੍ਹਾ ਲਈ ਵਚਨਬੱਧ ਹੈ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਕਥਾਵਾਚਕ ਭਾਈ ਗੁਰਜੰਟ ਸਿੰਘ ਨੇ ਕਥਾ ਵਿਚਾਰਾਂ ਅਤੇ ਰਾਗੀ ਜਥਿਆਂ ਵਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ 'ਚ ਭਾਰਤੀ ਕਿਸਾਨ ਯੂਨੀਅਨ ਪੰਜਾਬ,ਰਾਜੇਵਾਲ, ਬਹਿਰਾਮ ਕੇ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਆਗੂਆਂ ਅਤੇ ਵਰਕਰਾਂ ਨੇ ਸ਼ਮੂਲੀਅਤ ਕੀਤੀ | ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਭਾਰਤੀ ਕਿਸਾਨ ਯੂਨੀਅਨ ਪੰਜਾਬ ਤੋਂ ਫੁਰਮਾਨ ਸਿੰਘ ਸੰਧੂ ਸੂਬਾ ਪ੍ਰਧਾਨ,ਬਾਪੂ ਗੁਰਦੇਵ ਸਿੰਘ ਸਰਪ੍ਰਸਤ ਪੰਜਾਬ,ਹਰਜਿੰਦਰ ਸਿੰਘ ਹਸ਼ਮਤ ਵਾਲਾ ਹਲਕਾ ਇੰਚਾਰਜ ਅਕਾਲੀ ਦਲ ਵਾਰਿਸ ਪੰਜਾਬ ਦੇ,ਭੁਪਿੰਦਰ ਸਿੰਘ ਅÏਲਖ ਜਰਨਲ ਸਕੱਤਰ ਪੰਜਾਬ,ਗੁਰਚਰਨ ਸਿੰਘ ਪੀਰ ਮੁਹੰਮਦ ਕੋਰ ਕਮੇਟੀ ਮੈਂਬਰ ਪੰਜਾਬ,ਬਲਦੇਵ ਸਿੰਘ ਵਾਈਆ ਕੋਰ ਕਮੇਟੀ ਮੈਂਬਰ ਪੰਜਾਬ,ਗੁਰਵਿੰਦਰ ਸਿੰਘ ਕੋਰ ਕਮੇਟੀ ਮੈਂਬਰ ਪੰਜਾਬ,ਜੋਗਿੰਦਰ ਸਿੰਘ ਮੀਤ ਪ੍ਰਧਾਨ ਪੰਜਾਬ,ਲਖਵਿੰਦਰ ਸਿੰਘ ਸੰਧੂ ਸੂਬਾ ਮੀਤ ਪ੍ਰਧਾਨ,ਗੈਰੀ ਸਿੰਘ ਬੰਡਾਲਾ ਸੂਬਾ ਮੀਡੀਆ ਇੰਚਾਰਜ,ਸੁਬੇਗ ਸਿੰਘ ਪੈੱ੍ਰਸ ਸਕੱਤਰ,ਹਰਦੀਪ ਸਿੰਘ ਗਿੱਲ ਕਰਮੂਵਾਲਾ ਜ਼ਿਲ੍ਹਾ ਪ੍ਰਧਾਨ ਫਿਰੋਜ਼ਪੁਰ,ਹਰਬੰਸ ਸਿੰਘ ਬਹਿਰਾਮ ਕੇ ਜ਼ਿਲ੍ਹਾ ਪ੍ਰਧਾਨ ਮੋਗਾ,ਨਿਸ਼ਾਨ ਸਿੰਘ ਬਲਾਕ ਪ੍ਰਧਾਨ ਮੱਖੂ, ਗੁਰਮੀਤ ਸਿੰਘ ਗਿੱਲ ਜ਼ਿਲ੍ਹਾ ਐਗਜੈਕਟਿਵ ਕਮੇਟੀ ਮੈਂਬਰ,ਗੁਰਵਿੰਦਰ ਸਿੰਘ ਮੋਹਕਮ ਵਾਲਾ ਜ਼ਿਲ੍ਹਾ ਕੋਰ ਕਮੇਟੀ ਮੈਂਬਰ, ਨਸੀਬ ਸਿੰਘ ਗੱਟਾ ਬਲਾਕ ਖ਼ਜ਼ਾਨਚੀ ਮੱਖੂ,ਗੁਰਪ੍ਰੀਤ ਸਿੰਘ ਪੀਰ ਮੁਹੰਮਦ ਜ਼ਿਲ੍ਹਾ ਵਿੰਗ ਪ੍ਰਧਾਨ, ਅਰਜਨ ਸਿੰਘ ਸਿੱਧੂ, ਸੁਰਜੀਤ ਸਿੰਘ ਰੰਧਾਵਾ ਜ਼ਿਲ੍ਹਾ ਪ੍ਰਚਾਰਕ ਸਕੱਤਰ ਮੋਗਾ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਕਿਸਾਨ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬੇਤਰਤੀਬੀ ਸੜਕ ਤਾਂ ਬਣਾ ਤੀ ਪਰ ਨਹੀਂ ਬਣਾਏ ਨਿਕਾਸੀ ਲਈ ਚੈਂਬਰ ਅਗਲੀ ਖ਼ਬਰ ਨਸੀਬ ਸਿੰਘ ਸੰਧੂ ਤੇ ਹੋਰਾਂ ਵਲੋਂ ਸਿੱਧੂ ਪਰਿਵਾਰ ਨਾਲ ਦੁੱਖ ਪ੍ਰਗਟ
Ad Position 24