06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਪਾਣੀ ਨਿਕਾਸੀ ਪ੍ਰਣਾਲੀ ਬੰਦ ਹੋਣ ਕਾਰਨ ਦੁਕਾਨਦਾਰ ਪਰੇਸ਼ਾਨ

Ad Position 21
No active advertisement
ਅਜੀਤ ਡੈਸਕ 09-04-2026
ਗੁਰੂਹਰਸਹਾਏ, 8 ਅਪ੍ਰੈਲ(ਕਪਿਲ ਕੰਧਾਰੀ)-ਸ਼ਹਿਰ ਦੇ ਮਾਲ ਗੋਦਾਮ ਰੋਡ ਦੇ ਕੋਲ ਬਣੇ ਬਾਜ਼ਾਰ ਵਿਚ ਪਿਛਲੇ ਕਰੀਬ ਦੋ ਮਹੀਨਿਆਂ ਤੋਂ ਪਾਣੀ ਨਿਕਾਸੀ ਵਾਲੀ ਹੌਦੀ ਬੰਦ ਪਈ ਹੋਣ ਕਾਰਨ ਸਥਾਨਕ ਦੁਕਾਨਦਾਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਦੁਕਾਨਦਾਰਾਂ ਨੇ ਦੱਸਿਆ ਕਿ ਮੀਂਹ ਪੈਣ ਉਪਰੰਤ ਸਾਰੇ ਬਾਜ਼ਾਰ ਦਾ ਪਾਣੀ ਇਕੱਠਾ ਹੋ ਕੇ ਦੁਕਾਨਾਂ ਅੱਗੇ ਖੜ੍ਹ ਜਾਂਦਾ ਹੈ | ਜਿਸ ਨਾਲ ਆਵਾਜਾਈ ਅਤੇ ਵਪਾਰ ਦੋਵਾਂ ਪ੍ਰਭਾਵਿਤ ਹੋ ਰਹੇ ਹਨ | ਦੁਕਾਨਦਾਰਾਂ ਨੇ ਦੱਸਿਆ ਕਿ ਮੀਂਹ ਤੋਂ ਬਾਅਦ ਪਾਣੀ ਸੁੱਕਣ ਵਿਚ ਦੋ ਤੋਂ ਤਿੰਨ ਦਿਨ ਲੱਗ ਜਾਂਦੇ ਹਨ ਅਤੇ ਇਸ ਦੌਰਾਨ ਉਨ੍ਹਾਂ ਨੂੰ ਆਪਣੀਆਂ ਦੁਕਾਨਾਂ ਬੰਦ ਰੱਖਣੀਆਂ ਪੈਂਦੀਆਂ ਹਨ | ਪਾਣੀ ਖੜ੍ਹੇ ਹੋਣ ਕਰਕੇ ਕੋਈ ਵੀ ਗਾਹਕ ਦੁਕਾਨਾਂ ਤੱਕ ਨਹੀਂ ਪਹੁੰਚਦਾ | ਜਿਸ ਨਾਲ ਰੋਜ਼ਾਨਾ ਦੀ ਆਮਦਨ 'ਤੇ ਵੀ ਬੁਰਾ ਅਸਰ ਪੈਂਦਾ ਹੈ | ਉਨ੍ਹਾਂ ਨੇ ਕਿਹਾ ਕਿ ਇਸ ਸਮੱਸਿਆ ਬਾਰੇ ਕਈ ਵਾਰ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਜਾਣੂ ਕਰਵਾਇਆ ਜਾ ਚੁੱਕਾ ਹੈ, ਪਰ ਅਜੇ ਤੱਕ ਕੋਈ ਢੰਗ ਦੀ ਕਾਰਵਾਈ ਨਹੀਂ ਕੀਤੀ ਗਈ ਅਤੇ ਨਗਰ ਕੌਂਸਲ ਦੀ ਇਸ ਲਾਪਰਵਾਹੀ ਕਾਰਨ ਦੁਕਾਨਦਾਰਾਂ ਵਿੱਚ ਨਾਰਾਜ਼ਗੀ ਵਧ ਰਹੀ ਹੈ | ਸਥਾਨਕ ਦੁਕਾਨਦਾਰਾਂ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਜਲਦੀ ਤੋਂ ਜਲਦੀ ਪਾਣੀ ਨਿਕਾਸੀ ਪ੍ਰਣਾਲੀ ਨੂੰ ਠੀਕ ਕੀਤਾ ਜਾਵੇ, ਤਾਂ ਜੋ ਬਾਜ਼ਾਰ ਵਿਚ ਪਾਣੀ ਖੜ੍ਹਨ ਦੀ ਸਮੱਸਿਆ ਦਾ ਪੱਕਾ ਹੱਲ ਨਿਕਲ ਸਕੇ ਅਤੇ ਸਾਡੇ ਵਪਾਰ ਨੂੰ ਹੋ ਰਹੇ ਨੁਕਸਾਨ ਤੋਂ ਬਚਾਇਆ ਜਾ ਸਕੇ | ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਮੱਸਿਆ ਦਾ ਜਲਦੀ ਹੱਲ ਨਾ ਕੀਤਾ ਗਿਆ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ |
Ad Position 22
No active advertisement
ਪਿਛਲੀ ਖ਼ਬਰ ਮਹਾਂ ਪ੍ਰਬੰਧਕ ਵਲੋਂ ਅੰਮਿ੍ਤਸਰ-ਜਲੰਧਰ-ਲੁਧਿਆਣਾ ਰੇਲ ਖੰਡ ਦਾ ਨਿਰੀਖਣ-ਯਾਤਰੀ ਸਹੂਲਤਾਂ ਅਤੇ ਸੁਰੱਖਿਆ ਦਾ ਲਿਆ ਜਾਇਜ਼ਾ... ਅਗਲੀ ਖ਼ਬਰ ਕੇਂਦਰ ਅਤੇ ਪੰਜਾਬ ਸਰਕਾਰ ਅਖੌਤੀ ਨਾਮਧਾਰੀ ਬਾਬੇ 'ਤੇ ਤੁਰੰਤ ਕੇਸ ਦਰਜ ਕਰੇ- ਭਾਈ ਜਸਪਾਲ ਸਿੰਘ
Ad Position 24