06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-04-2026

ਮਹਾਂ ਪ੍ਰਬੰਧਕ ਵਲੋਂ ਅੰਮਿ੍ਤਸਰ-ਜਲੰਧਰ-ਲੁਧਿਆਣਾ ਰੇਲ ਖੰਡ ਦਾ ਨਿਰੀਖਣ-ਯਾਤਰੀ ਸਹੂਲਤਾਂ ਅਤੇ ਸੁਰੱਖਿਆ ਦਾ ਲਿਆ ਜਾਇਜ਼ਾ

Ad Position 21
No active advertisement
ਅਜੀਤ ਡੈਸਕ 09-04-2026
ਫਿਰੋਜ਼ਪੁਰ, 8 ਅਪ੍ਰੈਲ(ਰਾਕੇਸ਼ ਚਾਵਲਾ)-ਉੱਤਰ ਰੇਲਵੇ ਦੇ ਮਹਾਂ ਪ੍ਰਬੰਧਕ ਰਾਜੇਸ਼ ਕੁਮਾਰ ਪਾਂਡੇ ਵਲੋਂ ਅੰਮਿ੍ਤਸਰ-ਜਲੰਧਰ-ਲੁਧਿਆਣਾ ਰੇਲ ਖੰਡ ਦਾ ਨਿਰੀਖਣ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਸਬੰਧਤ ਬੁਨਿਆਦੀ ਢਾਂਚੇ ਦਾ ਡੂੰਘਾਈ ਨਾਲ ਨਿਰੀਖਣ ਕਰਕੇ ਯਾਤਰੀ ਸਹੂਲਤਾਂ, ਸਫ਼ਾਈ, ਸੁਰੱਖਿਆ ਪ੍ਰਬੰਧਾਂ ਅਤੇ ਸੰਚਾਲਨ ਕੁਸ਼ਲਤਾ ਦੀ ਸਮੀਖਿਆ ਕੀਤੀ | ਮਹਾਂ ਪ੍ਰਬੰਧਕ ਉੱਤਰ ਰੇਲਵੇ ਨੇ ਅੰਮਿ੍ਤਸਰ ਰੇਲਵੇ ਸਟੇਸ਼ਨ ਦੇ ਰੀ-ਡਿਵੈਲਪਮੈਂਟ ਕਾਰਜਾਂ ਦਾ ਨਿਰੀਖਣ ਕਰਕੇ ਉਨ੍ਹਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ | ਇਸ ਦੌਰਾਨ ਉਨ੍ਹਾਂ ਨੇ ਵੇਟਿੰਗ ਹਾਲ, ਬੁਕਿੰਗ ਦਫ਼ਤਰ, ਰਿਜ਼ਰਵੇਸ਼ਨ ਦਫ਼ਤਰ, ਪਾਰਕਿੰਗ ਵਿਵਸਥਾ, ਸਰਕੂਲੇਟਿੰਗ ਏਰੀਆ ਅਤੇ ਸਟੇਸ਼ਨ ਦੀ ਸੈਕੰਡ ਐਂਟਰੀ ਸਮੇਤ ਵੱਖ-ਵੱਖ ਯਾਤਰੀ ਸਹੂਲਤਾਂ ਦਾ ਵਿਆਪਕ ਨਿਰੀਖਣ ਕੀਤਾ | ਨਿਰੀਖਣ ਦੌਰਾਨ ਮਹਾਂਪ੍ਰਬੰਧਕ ਨੇ ਯਾਤਰੀਆਂ ਦੀ ਸਹੂਲਤ ਅਤੇ ਪਾਰਦਰਸ਼ਤਾ ਨੂੰ ਧਿਆਨ ਵਿਚ ਰੱਖਦੇ ਹੋਏ ਡਿਜੀਟਲ ਟਰਾਂਜੈਕਸ਼ਨ ਨੂੰ ਉਤਸ਼ਾਹਿਤ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਕੰਮਾਂ ਦੀ ਗੁਣਵੱਤਾ ਅਤੇ ਸਮੇਂ ਸਿਰ ਮੁਕੰਮਲ ਹੋਣ ਨੂੰ ਯਕੀਨੀ ਬਣਾਉਣ 'ਤੇ ਵਿਸ਼ੇਸ਼ ਜ਼ੋਰ ਦਿੱਤਾ | ਮਹਾਂਪ੍ਰਬੰਧਕ ਵਲੋਂ ਬਿਆਸ ਰੇਲਵੇ ਸਟੇਸ਼ਨ 'ਤੇ ਪ੍ਰਸਤਾਵਿਤ ਰੀ-ਡਿਵੈਲਪਮੈਂਟ ਕਾਰਜਾਂ ਦੀ ਸਮੀਖਿਆ ਕੀਤੀ ਗਈ | ਨਿਰੀਖਣ ਦੌਰਾਨ ਉਨ੍ਹਾਂ ਨੇ ਵੱਖ-ਵੱਖ ਯਾਤਰੀ ਸਹੂਲਤਾਂ ਦਾ ਜਾਇਜ਼ਾ ਲੈਂਦੇ ਹੋਏ ਕੰਮਾਂ ਦੀ ਪ੍ਰਗਤੀ ਦਾ ਮੁਲਾਂਕਣ ਕੀਤਾ | ਇਸ ਮੌਕੇ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਵੀ ਹਾਜ਼ਰ ਸਨ | ਮਹਾਂਪ੍ਰਬੰਧਕ ਵਲੋਂ ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ ਪ੍ਰਸਤਾਵਿਤ ਰੀ-ਡਿਵੈਲਪਮੈਂਟ ਕਾਰਜਾਂ ਦੀ ਸਮੀਖਿਆ ਕੀਤੀ ਗਈ | ਇਸ ਦੌਰਾਨ ਉਨ੍ਹਾਂ ਨੇ ਸਟੇਸ਼ਨ 'ਤੇ ਉਪਲਬਧ ਵੱਖ-ਵੱਖ ਯਾਤਰੀ ਸਹੂਲਤਾਂ ਦਾ ਨਿਰੀਖਣ ਕਰਦੇ ਹੋਏ ਚੱਲ ਰਹੇ ਕੰਮਾਂ ਦੀ ਪ੍ਰਗਤੀ ਦਾ ਵਿਸਥਾਰਪੂਰਵਕ ਮੁਲਾਂਕਣ ਕੀਤਾ ਅਤੇ ਸਬੰਧਤ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ | ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦੇ ਮੁੱਖ ਵਿਕਾਸ ਕਾਰਜ ਮੁਕੰਮਲ ਹੋ ਚੁੱਕੇ ਹਨ | ਇਸੇ ਲੜੀ ਤਹਿਤ ਮਹਾਂਪ੍ਰਬੰਧਕ, ਉੱਤਰ ਰੇਲਵੇ ਵਲੋਂ ਸਟੇਸ਼ਨ 'ਤੇ ਰੀ-ਡਿਵੈਲਪਮੈਂਟ ਕਾਰਜਾਂ ਦਾ ਨਿਰੀਖਣ ਕੀਤਾ ਗਿਆ ਅਤੇ ਕੰਮਾਂ ਦੀ ਗੁਣਵੱਤਾ ਤੇ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ | ਨਿਰੀਖਣ ਦੌਰਾਨ ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ ਸਮੇਤ ਸੀਨੀਅਰ ਅਧਿਕਾਰੀ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ | ਮਹਾਂਪ੍ਰਬੰਧਕ ਨੇ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਯਤਨਾਂ ਦੀ ਸ਼ਲਾਘਾ ਕਰਦੇ ਹੋਏ ਸੇਵਾ ਦੀ ਗੁਣਵੱਤਾ ਵਿਚ ਨਿਰੰਤਰ ਸੁਧਾਰ ਲਈ ਪ੍ਰੇਰਿਤ ਕੀਤਾ ਅਤੇ ਮਹਾਂਪ੍ਰਬੰਧਕ ਨੇ ਯਾਤਰੀਆਂ ਨੂੰ ਸੁਰੱਖਿਅਤ, ਬਿਹਤਰ ਅਤੇ ਸੁਗਮ ਰੇਲ ਸੇਵਾਵਾਂ ਉਪਲਬਧ ਕਰਵਾਉਣ 'ਤੇ ਜ਼ੋਰ ਦਿੱਤਾ | ਮਹਾਂਪ੍ਰਬੰਧਕ ਨੇ ਅਧਿਕਾਰੀਆਂ ਨਾਲ ਮੀਟਿੰਗ ਵਿਚ ਵੱਖ-ਵੱਖ ਪ੍ਰੋਜੈਕਟਾਂ ਦੀ ਪ੍ਰਗਤੀ 'ਤੇ ਵਿਸਥਾਰ ਨਾਲ ਚਰਚਾ ਕਰਦੇ ਹੋਏ ਸਾਰੇ ਕੰਮਾਂ ਨੂੰ ਨਿਰਧਾਰਿਤ ਸਮਾਂ ਸੀਮਾ ਦੇ ਅੰਦਰ ਪੂਰਾ ਕਰਨ ਦੇ ਨਿਰਦੇਸ਼ ਦਿੱਤੇ |
Ad Position 22
No active advertisement
ਪਿਛਲੀ ਖ਼ਬਰ ਬਾਰਿਸ਼ ਨਾਲ ਗ਼ਰੀਬ ਪਰਿਵਾਰ ਦਾ ਮਕਾਨ ਹੋਇਆ ਢਹਿ-ਢੇਰੀ ਅਗਲੀ ਖ਼ਬਰ ਪਾਣੀ ਨਿਕਾਸੀ ਪ੍ਰਣਾਲੀ ਬੰਦ ਹੋਣ ਕਾਰਨ ਦੁਕਾਨਦਾਰ ਪਰੇਸ਼ਾਨ
Ad Position 24