01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਡੀ.ਸੀ ਦਫ਼ਤਰ ਬਾਹਰ ਭਾਕਿਯੂ ਏਕਤਾ ਸਿੱਧੂਪੁਰ (ਡੱਲੇਵਾਲ) ਦੇ ਜ਼ਿਲ੍ਹਾ ਤੇ ਬਲਾਕ ਪੱਧਰ ਦੇ ਆਗੂਆਂ ਵਲੋਂ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 10-04-2026
ਫ਼ਿਰੋਜ਼ਪੁਰ, 9 ਅਪ੍ਰੈਲ (ਕੁਲਬੀਰ ਸਿੰਘ ਸੋਢੀ)-ਕਿਸਾਨੀ ਮੰਗਾਂ ਦੀ ਪੂਰਤੀ ਅਤੇ ਮੌਜੂਦਾ ਸਮੇਂ ਕਿਸਾਨ ਵੀਰਾਂ ਦੀ ਖ਼ਰਾਬ ਹੋਈ ਕਣਕ ਤੇ ਸਬਜ਼ੀਆਂ ਤੇ ਹਰੇ ਚਾਰੇ ਦੇ ਮੁਆਵਜ਼ੇ ਸਬੰਧੀ ਡਿਪਟੀ ਕਮਿਸ਼ਨਰ ਦਫ਼ਤਰ ਫ਼ਿਰੋਜ਼ਪੁਰ ਅੱਗੇ ਭਾਕਿਯੂ ਏਕਤਾ ਸਿੱਧੂਪੁਰ (ਡੱਲੇਵਾਲ) ਦੇ ਜ਼ਿਲ੍ਹਾ ਤੇ ਬਲਾਕ ਆਗੂਆਂ ਦੀ ਅਗਵਾਈ ਵਿਚ ਰੋਸ ਪ੍ਰਦਰਸ਼ਨ ਕੀਤਾ ਗਿਆ | ਜਿਸ ਦੌਰਾਨ ਕਿਸਾਨਾਂ ਵਲੋਂ ਸਮੇਤ ਪਰਿਵਾਰਾਂ ਸੁੱਤੀ ਪਈ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਗਾਉਣ ਲਈ ਰੋਸ ਮਾਰਚ ਵੀ ਕੀਤਾ ਗਿਆ | ਇਸ ਦੇ ਪਿੱਛੋਂ ਮੰਗਾਂ ਸਬੰਧੀ ਜਥੇਬੰਦੀ ਦੇ ਆਗੂਆਂ ਵਲੋਂ ਡਿਪਟੀ ਕਮਿਸ਼ਨਰ ਦੇ ਨਾਮ ਦਾ ਮੰਗ ਪੱਤਰ ਪ੍ਰਸ਼ਾਸਨਿਕ ਅਧਿਕਾਰੀ ਨੂੰ ਸੌਂਪਿਆ | ਬੀਕੇਯੂ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਕਮੇਟੀ ਆਗੂ ਰਣਜੀਤ ਸਿੰਘ ਨੇ ਦੱਸਿਆ ਕਿ ਸੌਂਪੇ ਗਏ ਮੰਗ ਪੱਤਰ ਵਿਚ ਮੰਗ ਕੀਤੀ ਗਈ ਹੈ ਕਿ ਕੁੱਝ ਦਿਨ ਪਹਿਲਾਂ ਬੇਮੌਸਮੀ ਬਰਸਾਤ ਅਤੇ ਗੜੇਮਾਰੀ ਨਾਲ ਕਿਸਾਨਾਂ ਦੀਆਂ ਕਣਕ ਦੀਆ ਫ਼ਸਲਾਂ ਅਤੇ ਸਬਜ਼ੀਆਂ ਦੇ ਨਾਲ ਹਰੇ ਚਾਰੇ ਦਾ ਵੱਡੀ ਪੱਧਰ ਤੇ ਨੁਕਸਾਨ ਹੋਇਆ ਹੈ, ਜਿਸ ਦਾ ਘਟੋਂ ਘੱਟ 50 ਹਜ਼ਾਰ ਰੁਪਏ ਬਣਦਾ ਮੁਆਵਜ਼ਾ ਪ੍ਰਤੀ ਏਕੜ ਦਿੱਤਾ ਜਾਵੇ | ਉਨ੍ਹਾਂ ਅੱਗੇ ਦੱਸਿਆ ਕਿ ਸੱਤਾ ਵਿਚ ਆਉਣ ਤੋਂ ਪਹਿਲਾਂ ਭਗਵੰਤ ਮਾਨ ਸਰਕਾਰ ਵਲੋਂ ਵਾਅਦਾ ਕੀਤਾ ਗਿਆ ਸੀ, ਜੇਕਰ ਕਿਸੇ ਕਿਸਾਨ ਦੀ ਫ਼ਸਲ ਦਾ ਨੁਕਸਾਨ ਕੁਦਰਤੀ ਆਫ਼ਤ ਨਾਲ ਹੁੰਦਾ ਹੈ ਤਾਂ ਸਾਡੇ ਵਲੋਂ ਬਿਨਾ ਗਿਰਦਾਵਰੀ ਕੀਤੇ ਕਿਸਾਨਾਂ ਦੇ ਖਾਤਿਆਂ ਵਿਚ ਸਿੱਧੇ ਪੈਸੇ ਪਾਏ ਜਾਣਗੇ, ਪਰ ਅੱਜ ਪੰਜਾਬ ਸਰਕਾਰ ਵਲੋਂ ਇਨ੍ਹਾਂ ਕਿਸਾਨਾਂ ਦੀ ਸਾਰ ਨਹੀਂ ਲਈ ਜਾ ਰਹੀ | ਧਰਨੇ ਤੇ ਹਾਜ਼ਰ ਕਿਸਾਨਾਂ ਨੇ ਮੰਗ ਕੀਤੀ ਕਿ ਬੈਂਕਾਂ ਵਲੋਂ ਲਏ ਚੈੱਕ ਵਾਪਸ ਕੀਤੇ ਜਾਣ, ਜਦੋਂ ਲਿਮਟ ਵੇਲੇ ਬੈਂਕਾਂ ਵਲੋਂ ਕਿਸਾਨ ਦੀ ਜ਼ਮੀਨ ਦੀ ਰਜਿਸਟਰੀ ਆਪਣੇ ਨਾਮ ਕਰਵਾ ਲਈ ਜਾਂਦੀ ਹੈ ਤਾਂ ਚੈੱਕ ਲੈਣਾ ਕਾਨੂੰਨੀ ਅਪਰਾਧ ਹੈ, ਬੈਂਕਾਂ ਵਲੋਂ ਕਿਸਾਨਾਂ ਦੇ ਚੈੱਕ ਅਦਾਲਤਾਂ ਵਿਚ ਲਾ ਕੇ ਖੱਜਲ ਖ਼ੁਆਰ ਕੀਤਾ ਜਾਂਦਾ ਹੈ | ਜਿਸ ਕਾਰਨ ਕਿਸਾਨਾਂ ਨੂੰ ਖੁਦਕੁਸ਼ੀਆਂ ਕਰਨ ਲਈ ਮਜਬੂਰ ਹੋਣਾ ਪੈਂਦਾ ਹੈ | ਬਲਾਕ ਪ੍ਰਧਾਨ ਮਮਦੋਟ ਸਾਹਿਬ ਸਿੰਘ ਨੇ ਦੱਸਿਆ ਕਿ ਸਰਕਾਰ ਵਲੋਂ ਹੜ੍ਹਾਂ ਦੇ ਪਾਣੀ ਅਤੇ ਬੇਮੌਸਮੀ ਬਰਸਾਤ ਨਾਲ ਕਿਸਾਨਾਂ ਦੀਆਂ ਫ਼ਸਲਾਂ ਖ਼ਰਾਬ ਹੋਈਆਂ ਹਨ, ਉਨ੍ਹਾਂ ਕਿਸਾਨਾਂ ਨੂੰ ਮੁਆਵਜ਼ਾ ਦੇਣ ਲਈ ਪੰਜ ਏਕੜ ਦੀ ਸ਼ਰਤ ਰੱਖੀ ਗਈ ਹੈ, ਜੋ ਸਹੀ ਨਹੀਂ ਹੈ | ਆਗੂਆਂ ਨੇ ਕਿਹਾ ਕਿ ਸਾਡੀ ਜਥੇਬੰਦੀ ਮੰਗ ਕਰਦੀ ਹੈ ਕਿ ਜਿੰਨੇ ਰਕਬੇ ਵਿਚ ਬੀਜੀ ਕਿਸਾਨਾਂ ਦੀ ਫ਼ਸਲ ਦਾ ਨੁਕਸਾਨ ਹੋਇਆ ਹੈ, ਉਸ ਸਾਰੇ ਰਕਬੇ ਦਾ ਮੁਆਵਜ਼ਾ ਪੀੜਤ ਕਿਸਾਨਾਂ ਨੂੰ ਮਿਲਣਾ ਚਾਹੀਦਾ ਹੈ | ਆਗੂਆਂ ਨੇ ਅੱਗੇ ਕਿਹਾ ਕਿ ਆਬਾਦਕਾਰ ਕਿਸਾਨਾਂ ਨੂੰ ਮਾਲਕੀ ਹੱਕ, ਹੜ੍ਹਾਂ ਦੇ ਪੀੜਤ ਪਰਿਵਾਰਾਂ ਦੇ ਬੱਚਿਆਂ ਦੀਆਂ ਫ਼ੀਸਾਂ ਅਤੇ ਬੈਂਕਾਂ ਦੇ ਕਰਜ਼ੇ ਮਾਫ਼ ਅਤੇ ਪਿੰਡਾਂ ਤੇ ਸ਼ਹਿਰਾਂ ਵਿਚ ਚਿੱਪ ਵਾਲੇ ਮੀਟਰ ਨਾ ਲਗਾਏ ਜਾਣ | ਕਿਸਾਨ ਆਗੂਆਂ ਵਲੋਂ ਕਿਹਾ ਗਿਆ ਕਿ ਜੇਕਰ ਆਉਣ ਵਾਲੇ ਦਿਨਾਂ ਵਿਚ ਪੰਜਾਬ ਸਰਕਾਰ ਤੇ ਫ਼ਿਰੋਜ਼ਪੁਰ ਪ੍ਰਸ਼ਾਸਨ ਵਲੋਂ ਇਹ ਮੰਗਾਂ ਮੰਨੀਆਂ ਨਹੀਂ ਜਾਂਦੀਆਂ ਤਾਂ ਸਿੱਧੂਪੁਰ ਜਥੇਬੰਦੀ ਵਲੋਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਇਕਬਾਲ ਸਿੰਘ ਸੱਪਾਂ ਵਾਲੀ ਜ਼ਿਲ੍ਹਾ ਪ੍ਰਧਾਨ ਪੂਰਬੀ, ਜੱਜ ਸਿੰਘ ਹਾਮਿਦ ਸਲਾਹਕਾਰ ਬਲਾਕ ਮਮਦੋਟ, ਬਲਵੀਰ ਸਿੰਘ ਜ਼ਿਲ੍ਹਾ ਸਲਾਹਕਾਰ ਫ਼ਿਰੋਜ਼ਪੁਰ, ਬਗੀਚ ਬੱਟੀ, ਜਗਦੀਸ਼ ਬੱਟੀ, ਜਸਵਿੰਦਰ ਸਿੰਘ, ਦੁੱਲਾ ਸਿੰਘ, ਟਹਿਲ ਸਿੰਘ, ਦਿਲਬਾਗ ਸਿੰਘ ਬਲਾਕ ਆਗੂ, ਗੁਰਮੀਤ ਰੱਬ ਬਲਾਕ ਆਗੂ, ਸਤਨਾਮ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਫ਼ਰਦ ਕੇਂਦਰਾਂ ਦੇ ਟੈਂਡਰ ਨਾਲ ਸਰਕਾਰ ਦੀ ਦੋਹਰੀ ਨੀਤੀ ਹੋਈ ਬੇਨਕਾਬ ਠੇਕਾਂ ਮੁਲਾਜ਼ਮਾਂ ਵਲੋਂ ਤੇਜ਼ ਸੰਘਰਸ਼ ਦਾ ਐਲਾਨ ਅਗਲੀ ਖ਼ਬਰ ਡੀ.ਸੀ ਦਫ਼ਤਰ ਬਾਹਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵਲੋਂ ਪ੍ਰਦਰਸ਼ਨ
Ad Position 24