01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਪ੍ਰਧਾਨ ਕਟਾਰੀਆ ਨੇ 'ਆਪ' ਦੀਆਂ ਚਾਰ ਸਾਲਾਂ ਪ੍ਰਾਪਤੀਆਂ ਬਾਰੇ ਚਾਨਣਾ ਪਾਉਂਦਿਆਂ ਲਗਾਇਆ ਸੈਮੀਨਾਰ

Ad Position 21
No active advertisement
ਅਜੀਤ ਡੈਸਕ 10-04-2026
ਮੱਖੂ, 9 ਅਪ੍ਰੈਲ (ਵਰਿੰਦਰ ਮਨਚੰਦਾ)-ਪੰਜਾਬ ਦੀ 'ਆਪ' ਸਰਕਾਰ ਵਲੋਂ ਆਪਣੇ 4 ਸਾਲਾਂ ਦੇ ਰਿਪੋਰਟ ਕਾਰਡ ਨੂੰ ਪੰਜਾਬ ਦੇ ਘਰ-ਘਰ ਪਹੁੰਚਾਉਣ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਅੱਜ ਨਗਰ ਪੰਚਾਇਤ ਮੱਖੂ ਦੇ ਪ੍ਰਧਾਨ ਨਰਿੰਦਰ ਮੋਹਨ ਕਟਾਰੀਆ ਵਲੋਂ ਵਾਰਡ ਨੰਬਰ 5 ਅੰਦਰ ਇਕ ਵਿਸ਼ੇਸ਼ ਸੈਮੀਨਾਰ ਲਗਾਇਆ ਗਿਆ | ਇਸ ਸੈਮੀਨਾਰ ਵਿਚ ਪਾਰਟੀ ਦੇ ਕੋਆਰਡੀਨੇਟਰ ਸੁਖਚੈਨ ਸਿੰਘ ਵਿਸ਼ੇਸ਼ ਤੌਰ 'ਤੇ ਪਹੁੰਚੇ | ਸੈਮੀਨਾਰ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਨਰਿੰਦਰ ਮੋਹਨ ਕਟਾਰੀਆ ਨੇ ਆਮ ਆਦਮੀ ਪਾਰਟੀ ਦੀਆਂ ਚਾਰ ਸਾਲਾਂ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਅੱਜ ਪੂਰੇ ਦੇਸ਼ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਚਰਚਾ ਹੈ | ਭਾਰਤ ਸਰਕਾਰ ਦੇ ਸਰਵੇਖਣ ਨੇ ਵੀ ਮੰਨਿਆ ਹੈ ਕਿ ਪੰਜਾਬ ਦੇ ਸਕੂਲ ਨੰਬਰ ਇਕ ਬਣ ਚੁੱਕੇ ਹਨ | 28 ਹਜ਼ਾਰ ਤੋਂ ਵੱਧ ਅਧਿਆਪਕਾਂ ਦੀ ਪਾਰਦਰਸ਼ੀ ਭਰਤੀ ਅਤੇ ਫਿਨਲੈਂਡ-ਸਿੰਗਾਪੁਰ ਵਿਚ ਉਨ੍ਹਾਂ ਦੀ ਸਿਖਲਾਈ ਦਾ ਹੀ ਨਤੀਜਾ ਹੈ ਕਿ ਅੱਜ ਪੰਜਾਬ ਦੇ ਬੱਚੇ ਜੇ.ਈ.ਈ ਅਤੇ ਨੀਟ ਵਰਗੀਆਂ ਪ੍ਰੀਖਿਆਵਾਂ ਪਾਸ ਕਰ ਰਹੇ ਹਨ | ਉਨ•ਾਂ ਕਿਹਾ ਕਿ ਪੰਜਾਬ ਦੇ 90 ਫ਼ੀਸਦੀ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ | ਇਸ ਤੋਂ ਇਲਾਵਾ ਸਰਕਾਰ ਨੇ ਨਸ਼ਿਆਂ ਵਿਰੁੱਧ ਨਿਰਨਾਇਕ ਜੰਗ ਛੇੜੀ ਹੈ, ਜਿਸ ਤਹਿਤ 92 ਹਜ਼ਾਰ ਤੋਂ ਵੱਧ ਤਸਕਰ ਸਲਾਖ਼ਾਂ ਪਿੱਛੇ ਹਨ | ਇਸ ਦੇ ਨਾਲ ਹੀ 65 ਹਜ਼ਾਰ ਸਰਕਾਰੀ ਨੌਕਰੀਆਂ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਸ਼ ਦੇ ਕੇਵਲ ਮੈਰਿਟ ਦੇ ਆਧਾਰ 'ਤੇ ਦਿੱਤੀਆਂ ਗਈਆਂ ਹਨ | ਕੋਆਰਡੀਨੇਟਰ ਸੁਖਚੈਨ ਸਿੰਘ ਨੇ ਕਿਹਾ ਕਿ ਪੰਜਾਬ ਵਿਚ 881 ਆਮ ਆਦਮੀ ਕਲੀਨਿਕ ਚੱਲ ਰਹੇ ਹਨ, ਜਿੱਥੇ 5 ਕਰੋੜ ਤੋਂ ਵੱਧ ਲੋਕ ਮੁਫ਼ਤ ਇਲਾਜ ਕਰਵਾ ਚੁੱਕੇ ਹਨ | ਇਸ ਮੌਕੇ ਕੌਂਸਲਰ ਮੀਤ ਪ੍ਰਧਾਨ ਤਿਲਕ ਰਾਜ, ਕੌਂਸਲਰ, ਹੀਰਾ ਗਿੱਲ, ਕੌਂਸਲਰ ਜੋਗਿੰਦਰ ਸਿੰਘ, ਕੌਂਸਲਰ ਗੁਰਜੰਟ ਸਿੰਘ, ਕੌਂਸਲਰ ਦਵਿੰਦਰ ਸਿੰਘ, ਕੌਂਸਲਰ ਹੀਰਾ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੇ ਨਤੀਜਿਆਂ 'ਚ ਦੇਵ ਸਮਾਜ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਕਾਰ-ਐਕਟਿਵਾ ਸੜਕ ਹਾਦਸੇ ਮਾਮਲੇ 'ਚ ਕਾਰ ਚਾਲਕ ਖ਼ਿਲਾਫ਼ ਮੁਕੱਦਮਾ ਦਰਜ
Ad Position 24