01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਪੰਜਾਬ ਯੂਨੀਵਰਸਿਟੀ ਦੇ ਨਤੀਜਿਆਂ 'ਚ ਦੇਵ ਸਮਾਜ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 10-04-2026
ਫ਼ਿਰੋਜ਼ਪੁਰ, 9 ਅਪ੍ਰੈਲ (ਗੁਰਿੰਦਰ ਸਿੰਘ)-ਦੇਵ ਸਮਾਜ ਕਾਲਜ ਫ਼ਾਰ ਵੁਮੈਨ, ਫ਼ਿਰੋਜ਼ਪੁਰ, ਜੋ ਕਿ ਸਿੱਖਿਆ, ਸਮਾਜਿਕ ਅਤੇ ਸਭਿਆਚਾਰਕ ਗਤੀਵਿਧੀਆਂ ਵਿਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਏ+ ਗ੍ਰੇਡ ਪ੍ਰਾਪਤ ਪ੍ਰਸਿੱਧ ਸੰਸਥਾ ਹੈ | ਮਹਿਲਾ ਸਸ਼ਕਤੀਕਰਨ ਵੱਲ ਲਗਾਤਾਰ ਅੱਗੇ ਵੱਧ ਰਹੀ ਹੈ | ਕਾਲਜ ਦੇ ਚੇਅਰਮੈਨ ਨਿਰਮਲ ਸਿੰਘ ਢਿੱਲੋਂ, ਚੇਅਰਪਰਸਨ ਡਾ. ਅਗਨੀਜ਼ ਢਿੱਲੋਂ, ਸੈਕਟਰੀ ਅਜੇ ਬੱਤਾ ਅਤੇ ਪਿ੍ੰਸੀਪਲ ਡਾ. ਸੰਗੀਤਾ ਦੀ ਅਗਵਾਈ ਹੇਠ ਸੰਸਥਾ ਵੱਖ-ਵੱਖ ਖੇਤਰਾਂ ਵਿਚ ਉੱਚ ਮਾਪਦੰਡ ਸਥਾਪਿਤ ਕਰ ਰਹੀ ਹੈ | ਇਸੇ ਲੜੀ ਤਹਿਤ ਕਾਲਜ ਦੀਆਂ ਵਿਦਿਆਰਥਣਾਂ ਨੇ ਇਕ ਵਾਰ ਫਿਰ ਅਕਾਦਮਿਕ ਖੇਤਰ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਨਵੇਂ ਮਾਪਦੰਡ ਸਥਾਪਤ ਕੀਤੇ ਹਨ | ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਐੱਮ.ਐੱਸ.ਸੀ.ਮੈਥੇਮੈਟਿਕਸ ਪਹਿਲੇ ਸਮੈਸਟਰ ਦੇ ਤੀਜਿਆਂ ਵਿਚ ਕਾਲਜ ਦੀਆਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਪੱਧਰ 'ਤੇ ਉੱਚ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ | ਪੋਸਟ ਗ੍ਰੈਜੂਏਟ ਮੈਥੇਮੈਟਿਕਸ ਵਿਭਾਗ ਦੇ ਮੁਖੀ ਡਾ. ਨਿਸ਼ਾਂਤ ਜੁਨੇਜਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਦਿਆਰਥਣ ਹਰਮਨਦੀਪ ਕੌਰ ਨੇ 92.20 ਫਿੱਸਦੀ ਅੰਕ ਹਾਸਲ ਕਰਕੇ ਯੂਨੀਵਰਸਿਟੀ ਵਿਚ ਤੀਜਾ ਅਤੇ ਕਾਲਜ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ | ਤਮੰਨਾ ਨੇ 91.20 ਫਿੱਸਦੀ ਅੰਕਾਂ ਨਾਲ ਯੂਨੀਵਰਸਿਟੀ ਵਿਚ ਪੰਜਵਾਂ ਅਤੇ ਕਾਲਜ ਵਿਚ ਦੂਜਾ ਸਥਾਨ ਹਾਸਲ ਕੀਤਾ | ਇਸੇ ਤਰ੍ਹਾਂ ਈਸ਼ਾ ਸ਼ਰਮਾ ਨੇ 89.20 ਫਿੱਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿਚ ਤੀਜਾ ਸਥਾਨ ਹਾਸਲ ਕੀਤਾ | ਕਾਲਜ ਪਿ੍ੰਸੀਪਲ ਡਾ. ਸੰਗੀਤਾ ਨੇ ਇਸ ਮੌਕੇ ਵਿਦਿਆਰਥਣਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਸਫਲਤਾ ਉਨ੍ਹਾਂ ਦੀ ਲਗਨ, ਮਿਹਨਤ ਅਤੇ ਅਧਿਆਪਕਾਂ ਦੀ ਸਹੀ ਮਾਰਗ ਦਰਸ਼ਨ ਦਾ ਨਤੀਜਾ ਹੈ | ਉਨ੍ਹਾਂ ਕਿਹਾ ਕਿ ਇਹ ਵਿਦਿਆਰਥਣਾਂ ਹੋਰਾਂ ਲਈ ਪੇ੍ਰਰਨਾ ਸਰੋਤ ਹਨ | ਕਾਲਜ ਪ੍ਰਬੰਧਕਾਂ ਅਤੇ ਸਟਾਫ਼ ਨੇ ਵੀ ਵਿਦਿਆਰਥਣਾਂ ਦੀ ਇਸ ਉਪਲਬਧੀ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਉਨ੍ਹਾਂ ਦੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਬੀ.ਕੇ.ਯੂ. ਕਾਦੀਆਂ ਇਕਾਈ ਮੁੱਦਕੀ ਵਲੋਂ ਨਕਲੀ ਪਦਾਰਥ ਵੇਚਣ ਵਾਲੇ ਦੁਕਾਨਦਾਰਾਂ ਨੂੰ ਦਿੱਤੀ ਚਿਤਾਵਨੀ ਅਗਲੀ ਖ਼ਬਰ ਪ੍ਰਧਾਨ ਕਟਾਰੀਆ ਨੇ 'ਆਪ' ਦੀਆਂ ਚਾਰ ਸਾਲਾਂ ਪ੍ਰਾਪਤੀਆਂ ਬਾਰੇ ਚਾਨਣਾ ਪਾਉਂਦਿਆਂ ਲਗਾਇਆ ਸੈਮੀਨਾਰ
Ad Position 24