01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਹੈਰੋਇਨ ਸਮੇਤ ਗਿ੍ਫਤਾਰ

Ad Position 21
No active advertisement
ਅਜੀਤ ਡੈਸਕ 10-04-2026
ਜ਼ੀਰਾ, 9 ਅਪ੍ਰੈਲ (ਰਜਨੀਸ਼ ਕਥੂਰੀਆ)-ਥਾਣਾ ਸਿਟੀ ਜ਼ੀਰਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ 25 ਗ੍ਰਾਮ ਹੈਰੋਇਨ ਸਮੇਤ ਗਿ੍ਫਤਾਰ ਕਰਕੇ ਉਸ ਦੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਹੈ | ਥਾਣਾ ਸਿਟੀ ਜ਼ੀਰਾ ਦੀ ਪੁਲਿਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹੌਲਦਾਰ ਮਨਬੀਰ ਸਿੰਘ ਸਾਥੀ ਕਰਮਚਾਰੀਆਂ ਸਮੇਤ ਸ਼ੱਕੀ ਪੁਰਸ਼ਾਂ ਦੀ ਤਲਾਸ਼ ਵਿਚ ਗਸ਼ਤ 'ਤੇ ਸੀ ਕਿ ਜਦੋਂ ਪੁਲਿਸ ਪਾਰਟੀ ਹੌਟ ਸਪੋਟ ਜਗ੍ਹਾ ਵਾਰਡ ਨੰਬਰ 12, ਬਸਤੀ ਨਹਿਰ ਵਾਲੀ ਜ਼ੀਰਾ ਬਾਈਪਾਸ ਪਾਸ ਪੁੱਜੇ ਤਾਂ ਸ਼ੱਕ ਦੇ ਆਧਾਰ ਤੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 25 ਗਰਾਮ ਹੈਰੋਇਨ ਬਰਾਮਦ ਹੋਈ | ਪੁੱਛਗਿੱਛ ਕਰਨ 'ਤੇ ਉਸਨੇ ਆਪਣਾ ਨਾਮ ਗੁਰਜੀਤ ਸਿੰਘ ਪੁੱਤਰ ਪ੍ਰਤਾਪ ਸਿੰਘ ਵਾਸੀ ਪਿੰਡ ਬੰਬ ਬੰਡਾਲਾ ਨੌ ਦੱਸਿਆ | ਜਿਸ ਨੂੰ ਗਿ੍ਫਤਾਰ ਕਰਕੇ ਉਸ ਦੇ ਖ਼ਿਲਾਫ਼ ਥਾਣਾ ਸਿਟੀ ਜ਼ੀਰਾ ਵਿਖੇ ਐਨ.ਡੀ.ਪੀ.ਐਸ. ਐਕਟ ਦੇ ਤਹਿਤ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |
Ad Position 22
No active advertisement
ਪਿਛਲੀ ਖ਼ਬਰ ਸ਼ਹਿਰ 'ਚ ਵੱਡੇ-ਵੱਡੇ ਖੱਡਿਆਂ ਕਾਰਨ ਹਰ ਰੋਜ਼ ਵਾਪਰਦੇ ਹਾਦਸੇ, ਪ੍ਰਸ਼ਾਸਨ ਖ਼ਾਮੋਸ਼ ਅਗਲੀ ਖ਼ਬਰ ਬੀ.ਕੇ.ਯੂ. ਕਾਦੀਆਂ ਇਕਾਈ ਮੁੱਦਕੀ ਵਲੋਂ ਨਕਲੀ ਪਦਾਰਥ ਵੇਚਣ ਵਾਲੇ ਦੁਕਾਨਦਾਰਾਂ ਨੂੰ ਦਿੱਤੀ ਚਿਤਾਵਨੀ
Ad Position 24