01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਡਾ. ਨਾਗੀ ਨੇ ਪੇਂਡੂ ਡਾਕਟਰਾਂ ਨੂੰ ਸਿਖਲਾਈ ਦੇ ਕੇ ਰਜਿਸਟਰਡ ਕਰਨ ਲਈ ਸਰਕਾਰ ਨੂੰ ਕੀਤੀ ਅਪੀਲ

Ad Position 21
No active advertisement
ਅਜੀਤ ਡੈਸਕ 10-04-2026
ਮੁੱਦਕੀ, 9 ਅਪੈ੍ਰਲ (ਭਾਰਤ ਭੂਸ਼ਨ ਅਗਰਵਾਲ)- ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡਾਕਟਰ ਵਿੰਗ ਡਾ. ਕੁਲਦੀਪ ਸਿੰਘ ਨਾਗੀ ਨੇ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਪਿੰਡਾਂ ਵਿਚ ਸੇਵਾ ਨਿਭਾ ਰਹੇ ਪੇਂਡੂ ਡਾਕਟਰਾਂ ਨੂੰ ਯੋਗ ਸਿਖਲਾਈ ਦੇ ਕੇ ਸਰਕਾਰੀ ਤੌਰ 'ਤੇ ਰਜਿਸਟਰ ਕੀਤਾ ਜਾਵੇ ਤਾਂ ਜੋ ਪੇਂਡੂ ਇਲਾਕਿਆਂ ਵਿਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤੀ ਮਿਲ ਸਕੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਬਹੁਤੇ ਪਿੰਡਾਂ ਵਿਚ ਅੱਜ ਵੀ ਮਾਹਿਰ ਡਾਕਟਰਾਂ ਅਤੇ ਆਧੁਨਿਕ ਸਿਹਤ ਸਹੂਲਤਾਂ ਦੀ ਘਾਟ ਹੈ | ਅਜਿਹੇ ਹਾਲਤਾਂ ਵਿਚ ਪੇਂਡੂ ਡਾਕਟਰ ਹੀ ਲੋਕਾਂ ਲਈ ਪਹਿਲੀ ਲਾਈਨ ਦੇ ਸਿਹਤ ਸੇਵਕ ਵਜੋਂ ਕੰਮ ਕਰ ਰਹੇ ਹਨ | ਇਹ ਡਾਕਟਰ ਨਾ ਸਿਰਫ਼ ਛੋਟੇ-ਮੋਟੇ ਰੋਗਾਂ ਦਾ ਇਲਾਜ ਕਰਦੇ ਹਨ, ਸਗੋਂ ਐਮਰਜੈਂਸੀ ਹਾਲਤਾਂ ਵਿਚ ਵੀ ਮਰੀਜ਼ਾਂ ਨੂੰ ਤੁਰੰਤ ਮਦਦ ਦੇ ਕੇ ਉਨ੍ਹਾਂ ਦੀ ਜ਼ਿੰਦਗੀ ਬਚਾਉਣ ਵਿਚ ਅਹਿਮ ਯੋਗਦਾਨ ਪਾਉਂਦੇ ਹਨ | ਡਾ. ਨਾਗੀ ਨੇ ਕਿਹਾ ਕਿ ਪੇਂਡੂ ਡਾਕਟਰਾਂ ਕੋਲ ਭਾਵੇਂ ਸਰਕਾਰੀ ਡਿਗਰੀ ਨਾ ਹੋਵੇ, ਪਰ ਉਨ੍ਹਾਂ ਕੋਲ ਸਾਲਾਂ ਦਾ ਤਜਰਬਾ ਅਤੇ ਲੋਕਾਂ ਦੀ ਸੇਵਾ ਕਰਨ ਦੀ ਭਾਵਨਾ ਹੈ, ਜਿਸ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ | ਇਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇੱਕ ਸੁਚੱਜੀ ਨੀਤੀ ਤਿਆਰ ਕਰਕੇ ਇਨ੍ਹਾਂ ਡਾਕਟਰਾਂ ਲਈ ਵਿਸ਼ੇਸ਼ ਸਿਖਲਾਈ ਪ੍ਰੋਗਰਾਮ ਸ਼ੁਰੂ ਕਰੇ, ਜਿਸ ਨਾਲ ਉਨ੍ਹਾਂ ਦੀ ਮੈਡੀਕਲ ਜਾਣਕਾਰੀ ਅਤੇ ਹੁਨਰ ਵਿਚ ਹੋਰ ਸੁਧਾਰ ਆ ਸਕੇ | ਉਨ੍ਹਾਂ ਅੱਗੇ ਕਿਹਾ ਕਿ ਟਰੇਨਿੰਗ ਦੇਣ ਤੋਂ ਬਾਅਦ ਇਨ੍ਹਾਂ ਪੇਂਡੂ ਡਾਕਟਰਾਂ ਨੂੰ ਰਜਿਸਟ੍ਰੇਸ਼ਨ ਦਿੱਤੀ ਜਾਵੇ ਤਾਂ ਜੋ ਉਹ ਕਾਨੂੰਨੀ ਤੌਰ 'ਤੇ ਕੰਮ ਕਰ ਸਕਣ ਅਤੇ ਸਿਹਤ ਵਿਭਾਗ ਦੇ ਨਿਗਰਾਨੀ ਤਹਿਤ ਲੋਕਾਂ ਨੂੰ ਸੁਰੱਖਿਅਤ ਸੇਵਾਵਾਂ ਪ੍ਰਦਾਨ ਕਰ ਸਕਣ | ਇਸ ਨਾਲ ਨਾ ਸਿਰਫ਼ ਪੇਂਡੂ ਡਾਕਟਰਾਂ ਦਾ ਮਨੋਬਲ ਵਧੇਗਾ, ਸਗੋਂ ਸਿਹਤ ਪ੍ਰਣਾਲੀ ਵਿਚ ਵੀ ਸੁਧਾਰ ਆਵੇਗਾ | ਡਾ. ਨਾਗੀ ਨੇ ਇਹ ਵੀ ਜ਼ਿਕਰ ਕੀਤਾ ਕਿ ਜੇਕਰ ਸਰਕਾਰ ਇਸ ਦਿਸ਼ਾ ਵਿਚ ਢੁਕਵੇਂ ਕਦਮ ਚੁੱਕਦੀ ਹੈ ਤਾਂ ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵੱਲ ਦੌੜ ਨਹੀਂ ਲੱਗਣੀ ਪਵੇਗੀ ਅਤੇ ਉਨ੍ਹਾਂ ਨੂੰ ਆਪਣੇ ਇਲਾਕੇ ਵਿਚ ਹੀ ਬਿਹਤਰ ਇਲਾਜ ਮਿਲ ਸਕੇਗਾ | ਇਹ ਕਦਮ ਸਿਹਤ ਸੇਵਾਵਾਂ ਵਿਚ ਸਮਾਨਤਾ ਲਿਆਉਣ ਵੱਲ ਇੱਕ ਵੱਡਾ ਯੋਗਦਾਨ ਸਾਬਤ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਕਿਸਾਨੀ ਮੁੱਦਿਆਂ ਤੇ ਭਾਕਿਯੂ ਲੱਖੋਵਾਲ ਦੀ ਮੋਗਾ ਰੈਲੀ ਸੰਬੰਧੀ ਮੀਟਿੰਗ ਅਗਲੀ ਖ਼ਬਰ ਟਰੇਨ 'ਚ ਛੁੱਟਿਆ ਲੈਪਟਾਪ ਯਾਤਰੀ ਨੂੰ ਸੁਰੱਖਿਅਤ ਵਾਪਸ ਕੀਤਾ
Ad Position 24