01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਵੱਖ-ਵੱਖ ਮੰਗਾਂ ਨੂੰ ਲੈ ਕੇ ਨੰਬਰਦਾਰ ਯੂਨੀਅਨ ਵਲੋਂ ਮੀਟਿੰਗ

Ad Position 21
No active advertisement
ਅਜੀਤ ਡੈਸਕ 10-04-2026
ਗੁਰੂਹਰਸਹਾਏ, 9 ਅਪ੍ਰੈਲ (ਕਪਿਲ ਕੰਧਾਰੀ)-ਪਿਛਲੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਨੰਬਰਦਾਰ ਯੂਨੀਅਨ ਵਲੋਂ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਅਤੇ ਤਹਿਸੀਲ ਪ੍ਰਧਾਨ ਖੜਕ ਸਿੰਘ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਕੀਤੀ ਗਈ | ਇਸ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਨੰਬਰਦਾਰਾਂ ਨੇ ਭਾਗ ਲਿਆ | ਮੀਟਿੰਗ ਦੌਰਾਨ ਨੰਬਰਦਾਰਾਂ ਨੇ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਲੰਬੇ ਸਮੇਂ ਤੋਂ ਅਣਗੌਲਿਆ ਕਰਨ 'ਤੇ ਰੋਸ ਪ੍ਰਗਟਾਇਆ | ਇਸ ਦੇ ਨਾਲ ਹੀ ਯੂਨੀਅਨ ਵਲੋਂ ਆਪਣੀ ਕਮੇਟੀ ਵਿਚ ਕੁੱਝ ਨਵੀਆਂ ਨਿਯੁਕਤੀਆਂ ਵੀ ਕੀਤੀਆਂ ਗਈਆਂ | ਇਸ ਮੌਕੇ ਟਹਿਲ ਸਿੰਘ ਨੂੰ ਮੀਤ ਪ੍ਰਧਾਨ, ਰਵਿੰਦਰ ਸਿੰਘ ਕਾਲਾ (ਪਿੰਡ ਕੜਮਾ) ਨੂੰ ਸਕੱਤਰ ਅਤੇ ਹਰਪ੍ਰੀਤ ਸਿੰਘ ਨੰਬਰਦਾਰ (ਪਿੰਡ ਛਾਂਗਾ ਰਾਏ) ਨੂੰ ਸਹਾਇਕ ਸਕੱਤਰ ਨਿਯੁਕਤ ਕੀਤਾ ਗਿਆ | ਮੀਟਿੰਗ ਦੌਰਾਨ ਵਰਿੰਦਰ ਕੁਮਾਰ ਧਵਨ, ਪਰਮਜੀਤ ਸਿੰਘ, ਗੁਰਮੀਤ ਸਿੰਘ ਝੱਗ ਮੋਹੜੇ, ਪਰਮਿੰਦਰ ਸਿੰਘ ਸੰਧੂ, ਟਹਿਲ ਸਿੰਘ ਲੱਖੋ ਕੇ, ਬਖ਼ਸ਼ੀਸ਼ ਸਿੰਘ ਲੱਖੋ ਕੇ, ਵਜ਼ੀਰ ਸਿੰਘ ਕਰੀ ਕਲਾਂ, ਨਿਹਾਲ ਸਿੰਘ ਹੱਡੀ ਵਾਲਾ, ਅੰਗਰੇਜ਼ ਸਿੰਘ ਬੁੱਲ੍ਹਾ ਰਾਏ ਹਿਠਾੜ, ਕਰਮ ਸਿੰਘ, ਮਦਨ ਲਾਲ ਸ਼ਰਮਾ, ਤਰਸੇਮ ਸਿੰਘ ਅਲਫਾ ਕੇ, ਜਗਦੀਸ਼ ਸਿੰਘ ਚੱਕ ਨਿਧਾਨਾ, ਕੁਲਦੀਪ ਸਿੰਘ ਖੰਭਾ, ਹਰਪ੍ਰੀਤ ਸਿੰਘ ਗੁਰੂਹਰਸਹਾਏ, ਗੁਰਬਖ਼ਸ਼ ਸਿੰਘ ਮਾਦੀ ਕੇ, ਗੁਰਮੀਤ ਸਿੰਘ ਹਾਮਦ, ਗੁਰਬਖ਼ਸ਼ ਸਿੰਘ ਪੰਜੇ ਕੇ, ਮਲਕੀਤ ਸਿੰਘ, ਨਿਰਮਲ ਸਿੰਘ ਅਤੇ ਗੁਰਸ਼ਰਨ ਸਿੰਘ ਸਮੇਤ ਹੋਰ ਨੰਬਰਦਾਰ ਵੀ ਹਾਜ਼ਰ ਰਹੇ | ਨੰਬਰਦਾਰਾਂ ਵੱਲੋਂ ਪੰਜਾਬ ਸਰਕਾਰ ਕੋਲ ਮੰਗ ਕੀਤੀ ਗਈ ਕਿ ਨੰਬਰਦਾਰ ਦੀ ਮੌਤ ਤੋਂ ਬਾਅਦ ਉਸਦੇ ਪੁੱਤਰ ਨੂੰ ਨੰਬਰਦਾਰ ਨਿਯੁਕਤ ਕੀਤਾ ਜਾਵੇ | ਇਸ ਤੋਂ ਇਲਾਵਾ ਨੰਬਰਦਾਰਾਂ ਦਾ ਮਾਣ-ਭੱਤਾ ਵਧਾ ਕੇ 5000 ਰੁਪਏ ਕੀਤਾ ਜਾਵੇ | ਇਸ ਦੇ ਨਾਲ ਹੀ ਨੰਬਰਦਾਰਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨਵੀਂ ਬਣੀ ਤਹਿਸੀਲ ਵਿਚ ਮੀਟਿੰਗਾਂ ਲਈ ਨੰਬਰਦਾਰਾਂ ਨੂੰ ਇੱਕ ਵਿਸ਼ੇਸ਼ ਕਮਰਾ ਵੀ ਮੁਹੱਈਆ ਕਰਵਾਇਆ ਜਾਵੇ |
Ad Position 22
No active advertisement
ਪਿਛਲੀ ਖ਼ਬਰ ਵਿਵੇਕਾਨੰਦ ਵਰਲਡ ਸਕੂਲ ਵਿਖੇ ਕੈਂਸਰ ਜਾਗਰੂਕਤਾ ਸੈਸ਼ਨ ਅਗਲੀ ਖ਼ਬਰ ਸਰਕਾਰੀ ਪ੍ਰਾਇਮਰੀ ਸਕੂਲ ਆਸਲ ਵਿਚ ਦੰਦਾਂ ਦੀ ਜਾਂਚ ਲਈ ਵਿਸ਼ੇਸ਼ ਕੈਂਪ
Ad Position 24