30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਵਿਵੇਕਾਨੰਦ ਵਰਲਡ ਸਕੂਲ ਵਿਖੇ ਕੈਂਸਰ ਜਾਗਰੂਕਤਾ ਸੈਸ਼ਨ

Ad Position 21
No active advertisement
ਅਜੀਤ ਡੈਸਕ 10-04-2026
ਫ਼ਿਰੋਜ਼ਪੁਰ , 9 ਅਪ੍ਰੈਲ (ਗੁਰਿੰਦਰ ਸਿੰਘ)-ਵਿਵੇਕਾਨੰਦ ਵਰਲਡ ਸਕੂਲ ਵਲੋਂ ਬੱਚਿਆਂ ਅਤੇ ਅਧਿਆਪਕਾਂ ਲਈ ਖ਼ਾਸ ਕੈਂਸਰ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ਇਸ ਸੈਮੀਨਾਰ ਦੀ ਮੇਜ਼ਬਾਨੀ ਮੇਦਾਂਤਾ-ਦ ਮੈਡੀਸਿਟੀ ਵਲੋਂ ਆਏ ਪ੍ਰਸਿੱਧ ਕੈਂਸਰ ਰੋਗਾਂ ਮਾਹਿਰ ਡਾਕਟਰ ਡਾ. ਰਾਜਿਤ ਰਤਨ ਵਲੋਂ ਕੀਤੀ ਗਈ | ਸਕੂਲ ਡਾਇਰੈਕਟਰ ਡਾ. ਐੱਸ. ਐਨ. ਰੁਦਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੈਸ਼ਨ ਦਾ ਮੁੱਖ ਉਦੇਸ਼ ਕੈਂਸਰ ਬਾਰੇ ਜਾਗਰੂਕਤਾ ਫੈਲਾਉਣਾ ਸੀ | ਜਿਸ ਵਿਚ ਕੈਂਸਰ ਦੀ ਸਮੇਂ ਤੋਂ ਪਹਿਲਾਂ ਪਛਾਣ ਕਰਨੀ, ਬਚਾਅ ਦੇ ਤਰੀਕੇ ਅਤੇ ਸਮੇਂ ਸਿਰ ਇਲਾਜ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਗਿਆ | ਡਾ. ਰਤਨ ਨੇ ਵੱਖ-ਵੱਖ ਕਿਸਮਾਂ ਦੇ ਕੈਂਸਰ, ਉਨ੍ਹਾਂ ਦੇ ਲੱਛਣ ਅਤੇ ਇਸ ਦਾ ਮਨੁੱਖੀ ਜੀਵਨ ਸ਼ੈਲੀ ਦੇ ਸਿਹਤ 'ਤੇ ਪ੍ਰਭਾਵ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ | ਸੈਸ਼ਨ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਖੁੱਲ੍ਹ ਕੇ ਸਵਾਲ ਪੁੱਛੇ ਅਤੇ ਆਪਣੀਆਂ ਸ਼ੰਕਾਵਾਂ ਦੂਰ ਕੀਤੀਆਂ | ਉਨ੍ਹਾਂ ਨੇ ਨਿਯਮਿਤ ਸਿਹਤ ਜਾਂਚ, ਮਾਨਸਿਕ ਮਜ਼ਬੂਤੀ ਅਤੇ ਸਕਾਰਾਤਮਿਕ ਸੋਚ ਦੀ ਮਹੱਤਤਾ 'ਤੇ ਵੀ ਜ਼ੋਰ ਦਿੱਤਾ | ਡਾ. ਰੁਦਰਾ ਨੇ ਕਿਹਾ ਕਿ ਇਸ ਤਰ੍ਹਾਂ ਦੇ ਸੈਮੀਨਾਰ ਸਕੂਲ ਦੇ ਬੱਚਿਆਂ ਨੂੰ ਦਿੱਤੀ ਜਾਂਦੀ ਹਰ ਪ੍ਰਕਾਰ ਦੀ ਸਿੱਖਿਆ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ, ਜਿਸ ਨਾਲ ਵਿਦਿਆਰਥੀ ਨਾ ਸਿਰਫ਼ ਪਾਠਕ੍ਰਮ ਤੌਰ 'ਤੇ ਬਲਕਿ ਸਿਹਤ ਬਾਰੇ ਵੀ ਜਾਗਰੂਕ ਬਣਦੇ ਹਨ |
Ad Position 22
No active advertisement
ਪਿਛਲੀ ਖ਼ਬਰ ਨੰਬਰਦਾਰਾਂ ਦੀਆਂ ਮੰਗਾਂ ਲਈ ਪੰਜਾਬ ਨੰਬਰਦਾਰਾ ਐਸੋਸੀਏਸ਼ਨ ਵਲੋਂ ਮਾਲ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਭੇਜਿਆ ਮੰਗ ਪੱਤਰ... ਅਗਲੀ ਖ਼ਬਰ ਵੱਖ-ਵੱਖ ਮੰਗਾਂ ਨੂੰ ਲੈ ਕੇ ਨੰਬਰਦਾਰ ਯੂਨੀਅਨ ਵਲੋਂ ਮੀਟਿੰਗ
Ad Position 24