30-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਨੰਬਰਦਾਰਾਂ ਦੀਆਂ ਮੰਗਾਂ ਲਈ ਪੰਜਾਬ ਨੰਬਰਦਾਰਾ ਐਸੋਸੀਏਸ਼ਨ ਵਲੋਂ ਮਾਲ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਭੇਜਿਆ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 10-04-2026
ਫ਼ਿਰੋਜ਼ਪੁਰ, 9 ਅਪ੍ਰੈਲ (ਗੁਰਿੰਦਰ ਸਿੰਘ)-ਪੰਜਾਬ ਨੰਬਰਦਾਰਾ ਐਸੋਸੀਏਸ਼ਨ (ਗ਼ਾਲਿਬ) ਵਲੋਂ ਪਿ੍ੰਸੀਪਲ ਸਕੱਤਰ, ਮਾਲ ਵਿਭਾਗ ਨੂੰ ਮੰਗ ਪੱਤਰ ਭੇਜ ਕੇ ਪੰਜਾਬ ਭਰ ਦੇ ਨੰਬਰਦਾਰਾਂ ਦੀਆਂ ਲੰਬਿਤ ਮੰਗਾਂ ਦੇ ਜਲਦ ਨਿਪਟਾਰੇ ਦੀ ਮੰਗ ਕੀਤੀ ਹੈ | ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਪਰਮਿੰਦਰ ਸਿੰਘ ਗ਼ਾਲਿਬ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਨੂੰ ਸੌਂਪੇ ਮੰਗ ਪੱਤਰ ਵਿਚ ਦਰਸਾਇਆ ਗਿਆ ਕਿ ਨੰਬਰਦਾਰ ਸਮਾਜ ਅਤੇ ਪ੍ਰਸ਼ਾਸਨ ਦਰਮਿਆਨ ਇੱਕ ਅਹਿਮ ਕੜੀ ਵਜੋਂ ਆਪਣੀ ਜ਼ਿੰਮੇਵਾਰੀ ਬਖ਼ੂਬੀ ਨਿਭਾ ਰਹੇ ਹਨ | ਇਸ ਦੇ ਬਾਵਜੂਦ ਉਨ੍ਹਾਂ ਨੂੰ ਦਿੱਤਾ ਜਾਣ ਵਾਲਾ ਮਾਣ-ਭੱਤਾ ਅਤੇ ਹੋਰ ਸਹੂਲਤਾਂ ਮੌਜੂਦਾ ਸਮੇਂ ਵਿਚ ਅਧੂਰੀਆਂ ਹਨ | ਜਿਸ ਕਾਰਨ ਨੰਬਰਦਾਰ ਵਰਗ ਵਿਚ ਨਾਰਾਜ਼ਗੀ ਪਾਈ ਜਾ ਰਹੀ ਹੈ | ਐਸੋਸੀਏਸ਼ਨ ਵਲੋਂ ਸਰਕਾਰ ਅੱਗੇ ਰੱਖੀਆਂ ਗਈਆਂ ਮੁੱਖ ਮੰਗਾਂ ਵਿਚ ਨੰਬਰਦਾਰਾਂ ਦੇ ਮਾਣ-ਭੱਤੇ ਵਿਚ ਵਾਧਾ ਕਰਨਾ, ਸੂਬੇ ਅੰਦਰ ਟੋਲ ਟੈਕਸ ਤੋਂ ਛੋਟ ਦੇਣਾ ਅਤੇ ਨੰਬਰਦਾਰ ਦੀ ਮੌਤ ਉਪਰੰਤ ਉਸ ਦੇ ਪੁੱਤਰ ਨੂੰ ਬਿਨਾਂ ਕਿਸੇ ਸ਼ਰਤ ਨੰਬਰਦਾਰੀ ਸੌਂਪਣੀ ਸ਼ਾਮਲ ਹਨ | ਇਸ ਤੋਂ ਇਲਾਵਾ ਤਹਿਸੀਲ ਪੱਧਰ 'ਤੇ ਨੰਬਰਦਾਰਾਂ ਲਈ ਕਮਰੇ ਮੁਹੱਈਆ ਕਰਵਾਉਣ, ਕਾਨੂੰਨੀ ਪ੍ਰਾਵਧਾਨਾਂ ਅਨੁਸਾਰ ਨੰਬਰਦਾਰਾਂ ਦੇ ਵਾਰਸਾਂ ਨੂੰ ਤਰਜੀਹ ਦੇਣ ਅਤੇ ਗੁਆਂਢੀ ਸੂਬੇ ਹਰਿਆਣਾ ਦੀ ਤਰ੍ਹਾਂ 5 ਲੱਖ ਰੁਪਏ ਦਾ ਸਿਹਤ ਬੀਮਾ ਅਤੇ ਬੱਸ ਕਿਰਾਏ ਵਿਚ ਛੋਟ ਦੇਣ ਦੀ ਵੀ ਮੰਗ ਕੀਤੀ ਗਈ ਹੈ | ਮੰਗ ਪੱਤਰ ਵਿਚ ਇਹ ਵੀ ਮੰਗ ਕੀਤੀ ਗਈ ਕਿ ਨੰਬਰਦਾਰਾਂ ਨੂੰ ਆਧੁਨਿਕ ਸਹੂਲਤਾਂ ਨਾਲ ਜੋੜਨ ਲਈ ਮੋਬਾਈਲ ਫ਼ੋਨ ਦਿੱਤੇ ਜਾਣ, ਤਾਂ ਜੋ ਕੇ.ਵਾਈ.ਸੀ ਵਰਗੀਆਂ ਯੋਜਨਾਵਾਂ ਨੂੰ ਸੁਚੱਜੇ ਢੰਗ ਨਾਲ ਲਾਗੂ ਕੀਤਾ ਜਾ ਸਕੇ | ਇਸ ਦੇ ਨਾਲ ਹੀ ਸ਼ਿਕਾਇਤ ਨਿਵਾਰਨ ਕਮੇਟੀਆਂ ਵਿਚ ਨੰਬਰਦਾਰਾਂ ਨੂੰ ਯੋਗ ਪ੍ਰਤੀਨਿਧਤਾ ਦੇਣ ਦੀ ਮੰਗ ਵੀ ਉਠਾਈ ਗਈ ਹੈ |ਐਸੋਸੀਏਸ਼ਨ ਦੇ ਆਗੂਆਂ ਨੇ ਆਸ ਪ੍ਰਗਟ ਕੀਤੀ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ 'ਤੇ ਸੰਵੇਦਨਸ਼ੀਲਤਾ ਨਾਲ ਵਿਚਾਰ ਕਰਕੇ ਜਲਦ ਹੀ ਉਚਿੱਤ ਫ਼ੈਸਲਾ ਲਵੇਗੀ, ਤਾਂ ਜੋ ਨੰਬਰਦਾਰਾਂ ਨੂੰ ਬਣਦਾ ਮਾਣ ਅਤੇ ਸਹੂਲਤਾਂ ਪ੍ਰਾਪਤ ਹੋ ਸਕਣ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ, ਜਨਰਲ ਸਕੱਤਰ ਪਰਮਿੰਦਰ ਸਿੰਘ ਸੰਧੂ, ਪਰਮਜੀਤ ਕੌਰ ਸੋਢੀ, ਰਾਜੇਸ਼ ਖੰਨਾ, ਖੜਕ ਸਿੰਘ, ਸੁਖਰਾਜ ਸਿੰਘ, ਗੁਰਸ਼ਰਨ ਸਿੰਘ, ਮਨਜੀਤ ਸਿੰਘ, ਵਰਿੰਦਰ ਸਿੰਘ, ਮਿਹਰ ਸਿੰਘ ਸਿੱਧੂ, ਵਜ਼ੀਰ, ਸੁਖਪਾਲ ਸਿੰਘ, ਟਹਿਲ ਸਿੰਘ, ਹਰਪ੍ਰੀਤ ਸਿੰਘ, ਅੰਗਰੇਜ਼ ਸਿੰਘ, ਮਹਿਲ ਸਿੰਘ, ਸੁਰਜੀਤ ਸਿੰਘ ਦਰਸ਼ਨ ਸਿੰਘ, ਨਿਹਾਲ ਸਿੰਘ, ਤਾਰਾ ਸਿੰਘ ਆਦਿ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਢਾਣੀ ਵਿਸਾਖਾ ਸਿੰਘ ਵਿਖੇ ਕਣਕ ਨੂੰ ਅੱਗ ਲੱਗੀ ਅਗਲੀ ਖ਼ਬਰ ਵਿਵੇਕਾਨੰਦ ਵਰਲਡ ਸਕੂਲ ਵਿਖੇ ਕੈਂਸਰ ਜਾਗਰੂਕਤਾ ਸੈਸ਼ਨ
Ad Position 24