04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਹੈਰੋਇਨ, 1 ਗਲੌਕ ਪਿਸਤੌਲ ਤੇ 2 ਆਈ ਫੋਨਾਂ ਸਮੇਤ 2 ਕਾਬੂ

Ad Position 21
repet_subhas-goyals [Copy P29]
ਅਜੀਤ ਡੈਸਕ 11-04-2026
ਜ਼ੀਰਾ (ਫਿਰੋਜ਼ਪੁਰ), 10 ਅਪ੍ਰੈਲ (ਰਜਨੀਸ਼ ਕਥੂਰੀਆ)-ਸੀ.ਆਈ.ਏ. ਸਟਾਫ ਜ਼ੀਰਾ ਦੀ ਪੁਲਿਸ ਨੇ ਏ.ਐਸ.ਆਈ. ਬੋਹੜ ਸਿੰਘ ਦੀ ਅਗਵਾਈ ਹੇਠ 2 ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ ਹੈਰੋਇਨ, ਇਕ ਗਲੌਕ ਪਿਸਤੌਲ ਅਤੇ 2 ਆਈਫੋਨ ਬਰਾਮਦ ਕੀਤੇ | ਇਸ ਸਬੰਧੀ ਸੀ.ਆਈ. ਏ. ਸਟਾਫ ਜ਼ੀਰਾ ਦੇ ਇੰਚਾਰਜ ਗੁਰਮੀਤ ਸਿੰਘ ਨੇ ਦੱਸਿਆ ਕਿ ਜਦੋਂ ਏ.ਐਸ.ਆਈ. ਬੋਹੜ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਤਲਾਸ਼ ਵਿਚ ਗਸ਼ਤ 'ਤੇ ਸੀ ਤਾਂ ਇਸ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਸਾਹਿਲ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਨਿਜ਼ਾਮਦੀਨ ਵਾਲਾ ਅਤੇ ਮਨਪ੍ਰੀਤ ਉਰਫ਼ ਮਨੀ ਵਾਸੀ ਕੈਨਾਲ ਕਾਲੋਨੀ ਤਲਵੰਡੀ ਨਿਪਾਲਾਂ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ ਅਤੇ ਉਨ੍ਹਾਂ ਕੋਲ ਨਾਜਾਇਜ਼ ਹਥਿਆਰ ਵੀ ਹਨ | ਇਸ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਤੁਰੰਤ ਦੱਸੀ ਗਈ ਥਾਂ 'ਤੇ ਛਾਪੇਮਾਰੀ ਕੀਤੀ ਤਾਂ ਉਥੋਂ ਦੋਸ਼ੀਆਂ ਨੂੰ ਕਾਬੂ ਕਰਕੇ ਜਦੋਂ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 210 ਗਰਾਮ ਹੈਰੋਇਨ, ਇਕ ਗਲੌਕ ਪਿਸਤੌਲ, 2 ਜ਼ਿੰਦਾ ਕਾਰਤੂਸ ਅਤੇ 2 ਆਈਫੋਨ ਬਰਾਮਦ ਹੋਏ | ਉਨ੍ਹਾਂ ਦੱਸਿਆ ਕਿ ਦੋਸ਼ੀਆਂ ਖ਼ਿਲਾਫ਼ ਐਨ. ਡੀ. ਪੀ. ਐਸ. ਐਕਟ ਅਤੇ ਆਰਮਜ਼ ਐਕਟ ਤਹਿਤ ਥਾਣਾ ਮੱਖੂ 'ਚ ਮਾਮਲਾ ਦਰਜ ਕਰਕੇ ਅਗਲੀ ਤਫ਼ਤੀਸ਼ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਆਸ਼ਾ ਵਰਕਰਾਂ ਨੇ ਆਪਣੀਆਂ ਮੰਗਾਂ ਸੰਬੰਧੀ ਮੁੱਖ ਮੰਤਰੀ ਦੇ ਓ.ਐਸ.ਡੀ. ਨੂੰ ਦਿੱਤਾ ਮੰਗ ਪੱਤਰ ਅਗਲੀ ਖ਼ਬਰ ਪੰਜਾਬ ਰੋਡਵੇਜ਼ ਮੁਲਾਜ਼ਮਾਂ ਵਲੋਂ ਫਿਰੋਜ਼ਪੁਰ ਡਿਪੂ ਬੰਦ ਕਰਕੇ ਕੀਤਾ ਰੋਸ ਪ੍ਰਦਰਸ਼ਨ
Ad Position 24